Hoshiarpur Tanker Blast Update : ਹੁਸ਼ਿਆਰਪੁਰ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਲਈ ਮੁਆਵਜ਼ੇ ਦਾ ਐਲਾਨ
Hoshiarpur Tanker Blast Update : ਪੰਜਾਬ ਦੇ ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਸਬਜ਼ੀ ਨਾਲ ਭਰੇ ਪਿਕਅੱਪ (ਛੋਟੀ ਟਰਾਲੀ) ਨਾਲ ਟਕਰਾਉਣ ਤੋਂ ਬਾਅਦ ਇੱਕ ਐਲਪੀਜੀ ਟੈਂਕਰ ਵਿੱਚ ਧਮਾਕਾ ਹੋ ਗਿਆ। ਇਸ ਤੋਂ ਬਾਅਦ ਇਸ ਵਿੱਚ ਅੱਗ ਲੱਗ ਗਈ। ਗੈਸ ਲੀਕ ਹੋਣ ਕਾਰਨ ਅੱਗ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਵਿੱਚ 15 ਦੁਕਾਨਾਂ ਅਤੇ 4 ਘਰ ਸੜ ਗਏ। ਇਸ ਭਿਆਨਕ ਹਾਦਸੇ ’ਚ 3 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਹਾਦਸੇ ’ਚ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਆਵਜ਼ੇ ਦਾ ਐਲਾਨ ਕੀਤਾ ਹੈ। ਐਲਾਨ ਮੁਤਾਬਿਕ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗਾ। ਜਦਕਿ ਜ਼ਖਮੀਆਂ ਦਾ ਹਸਪਤਾਲ ’ਚ ਮੁਫਤ ਇਲਾਜ ਕਰਵਾਇਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ LPG ਗੈਸ ਨਾਲ ਭਰੇ ਇੱਕ ਟੈਂਕਰ ਦੇ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਿਸ ਵਿੱਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।
ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਵੱਲੋਂ ਹਾਦਸੇ 'ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ 2-2 ਲੱਖ ਰੁਪਏ ਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : Punjabi Actor Jaswinder Bhalla ਦਾ ਅੱਜ ਅੰਤਿਮ ਸਸਕਾਰ; ਜਾਣੋ ਪ੍ਰੋਫੈਸਰ ਤੋਂ ਅਦਾਕਾਰ ਤੱਕ ਦਾ ਸਫ਼ਰ
- PTC NEWS