Thu, Dec 12, 2024
Whatsapp

Youth Dies In America : ਹੁਸ਼ਿਆਰਪੁਰ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ, ਸਵੀਮਿੰਗ ਪੂਲ 'ਚ ਨਹਾਉਂਦੇ ਸਮੇਂ ਡੁੱਬਿਆ

ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਦੇ ਵਾਰਡ ਨੰਬਰ 11 ਦੇ ਅਮਨਦੀਪ ਸਿੰਘ ਸੋਨਖਲਾ ਦੀ ਅਮਰੀਕਾ ਵਿੱਚ ਮੌਤ ਹੋ ਗਈ। ਦੱਸ ਦਈਏ ਕਿ ਅਮਨਦੀਪ ਸਿੰਘ ਦੀ ਸਵਿਮਿੰਗ ਪੂਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ।

Reported by:  PTC News Desk  Edited by:  Dhalwinder Sandhu -- August 19th 2024 09:29 PM
Youth Dies In America : ਹੁਸ਼ਿਆਰਪੁਰ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ, ਸਵੀਮਿੰਗ ਪੂਲ 'ਚ ਨਹਾਉਂਦੇ ਸਮੇਂ ਡੁੱਬਿਆ

Youth Dies In America : ਹੁਸ਼ਿਆਰਪੁਰ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ, ਸਵੀਮਿੰਗ ਪੂਲ 'ਚ ਨਹਾਉਂਦੇ ਸਮੇਂ ਡੁੱਬਿਆ

Hoshiarpur Youth Dies In America : ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਦੇ ਵਾਰਡ ਨੰਬਰ 11 ਦੇ ਅਮਨਦੀਪ ਸਿੰਘ ਸੋਨਖਲਾ ਦੀ ਅਮਰੀਕਾ ਵਿੱਚ ਮੌਤ ਹੋ ਗਈ। ਚਾਚਾ ਜਸਵਿੰਦਰ ਕੁਮਾਰ ਅਤੇ ਉਸ ਦੀ ਭੈਣ ਅਕਾਂਕਸ਼ਾ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਅਮਰੀਕਾ ਤੋਂ ਫੋਨ ਆਇਆ ਕਿ ਅਮਨਦੀਪ ਸਿੰਘ ਦੀ ਸਵਿਮਿੰਗ ਪੂਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ।

ਜਾਂਚ ਵਿੱਚ ਜੁਟੀ ਪੁਲਿਸ


ਉਨ੍ਹਾਂ ਕਿਹਾ ਕਿ ਅਮਰੀਕੀ ਪੁਲਿਸ ਅਜੇ ਵੀ ਸਹੀ ਜਾਣਕਾਰੀ ਇਕੱਠੀ ਕਰਨ ਲਈ ਜਾਂਚ ਕਰ ਰਹੀ ਹੈ। ਉਸ ਨੇ ਦੱਸਿਆ ਕਿ ਅਮਨਦੀਪ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ, ਜੋ ਪੰਜ ਸਾਲ ਪਹਿਲਾਂ ਫਲੋਰੀਡਾ (ਅਮਰੀਕਾ) ਚਲਾ ਗਿਆ ਸੀ। ਉਸ ਦਾ ਗ੍ਰੀਨ ਕਾਰਡ ਬਣ ਗਿਆ ਸੀ ਅਤੇ ਉਹ ਤਿੰਨ ਮਹੀਨਿਆਂ ਤੋਂ ਘਰ ਵਾਪਸੀ ਦੀ ਤਿਆਰੀ ਕਰ ਰਿਹਾ ਸੀ।

ਪੀੜਤ ਪਰਿਵਾਰ ਦੀ ਸਰਕਾਰ ਨੂੰ ਅਪੀਲ

ਉਸ ਦੇ ਪਿਤਾ ਜੋ ਕਰੀਬ ਪੰਜ ਮਹੀਨੇ ਪਹਿਲਾਂ ਸਾਊਦੀ ਅਰਬ ਗਏ ਸਨ, ਘਟਨਾ ਤੋਂ ਬਾਅਦ ਮੰਗਲਵਾਰ ਨੂੰ ਵਾਪਸ ਪਰਤ ਰਹੇ ਸਨ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਮਨਦੀਪ ਸਿੰਘ ਦੀ ਲਾਸ਼ ਨੂੰ ਗੜ੍ਹਦੀਵਾਲਾ (ਪੰਜਾਬ) ਲਿਆਉਣ ਵਿੱਚ ਕੋਈ ਦਿੱਕਤ ਨਾ ਆਵੇ, ਇਸ ਲਈ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਉਹ ਉਸ ਦਾ ਚਿਹਰਾ ਦੇਖ ਸਕਣ।

- PTC NEWS

Top News view more...

Latest News view more...

PTC NETWORK