Fri, Jun 12, 2026
Whatsapp

ਰਾਮਪੁਰਾ ਫੂਲ 'ਚ 'ਆਪ' ਤੇ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਸਰਪੰਚ ਸਮੇਤ ਸੈਂਕੜੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

Rampura Phul : ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਨੌਜਵਾਨ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ, ਹੁਣ‌ ਨੌਜਵਾਨ ਮੁੜ ਆਪ ਮੁਹਾਰੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦੀ ਹਨੇਰੀ ਚੱਲ ਰਹੀ ਹੈ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।

Reported by:  PTC News Desk  Edited by:  KRISHAN KUMAR SHARMA -- June 12th 2026 03:11 PM -- Updated: June 12th 2026 03:14 PM
ਰਾਮਪੁਰਾ ਫੂਲ 'ਚ 'ਆਪ' ਤੇ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਸਰਪੰਚ ਸਮੇਤ ਸੈਂਕੜੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਰਾਮਪੁਰਾ ਫੂਲ 'ਚ 'ਆਪ' ਤੇ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਸਰਪੰਚ ਸਮੇਤ ਸੈਂਕੜੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

Rampura Phul : ਰਾਮਪੁਰਾ ਫੂਲ ਵਿੱਚ ਸ਼੍ਰੋਮਣੀ ਅਕਾਲੀ ਦਲ (SAD) ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪਿੰਡ ਸੇਲਬਰਾਹ ਵਿਖੇ ਜਗਸੀਰ ਸਿੰਘ ਜੱਗਾ ਝੋਰੜ ਅਤੇ ਸਾਬਕਾ ਸਰਪੰਚ ਜਤਿੰਦਰ ਸਿੰਘ ਵਿੱਕੀ ਨੇ ਸੈਂਕੜੇ ਨੌਜਵਾਨਾਂ ਸਮੇਤ ਆਪ ਅਤੇ ਕਾਂਗਰਸ ਛੱਡਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।

ਆਸ ਮੌਕੇ ਗੁਰਪ੍ਰੀਤ ਸਿੰਘ, ਅਮਨ, ਕ੍ਰਿਸ਼ਨ, ਅਮਰਿੰਦਰ ਸਿੰਘ, ਪ੍ਰਿੰਸ, ਕਰਨ, ਏਕਮਕਾਰ, ਮਨਿੰਦਰ ਸਿੰਘ, ਹਰਪ੍ਰੀਤ ਸਿੰਘ, ਅਰਸ,ਜਸਵੀਰ ਸਿੰਘ, ਭੁਪਿੰਦਰ ਸਿੰਘ, ਗਗਨਦੀਪ ਸਿੰਘ, ਹਰਮਨ, ਭੋਲਾ ਪ੍ਰਧਾਨ, ਮਨਪ੍ਰੀਤ ਸਿੰਘ, ਸੁਖਦੇਵ ਸਿੰਘ, ਜਸਨ ਸਿੰਘ, ਕੁਲਵੰਤ ਸਿੰਘ, ਗੁਰਵਿੰਦਰ ਸਿੰਘ, ਅਰਮਾਨ ਸਿੰਘ, ਪਾਲਾ ਸਿੰਘ, ਸੁਖਪ੍ਰੀਤ ਸਿੰਘ, ਖੁਸ਼ਪ੍ਰੀਤ ਸਿੰਘ , ਸੰਦੀਪ ਸਿੰਘ, ਮੰਗਾ ਸਿੰਘ, ਜਸ਼ਨ, ਪ੍ਰਦੀਪ, ਪ੍ਰਵੀਨ ਸਿੰਘ, ਅਜੇ, ਹੁਸਨਪ੍ਰੀਤ, ਗੋਪੀ, ਰਵੀ, ਜਸ਼ਨਪ੍ਰੀਤ ਸਿੰਘ, ਚੈਨਾ, ਅਰਸ਼ਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਸਿਕੰਦਰ ਸਿੰਘ, ਗੁਰਮੀਤ ਸਿੰਘ, ਸੁਖ ਪਿਆਰ ਸਿੰਘ, ਦੀਪ ਸਿੰਘ, ਹਰਜੀਤ ਸਿੰਘ, ਜਸਪ੍ਰੀਤ ਸਿੰਘ, ਸਾਗਰ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਸੁਖਪ੍ਰੀਤ ਸਿੰਘ ਮਨਦੀਪ ਸਿੰਘ‌ਸਮੇਤ ਹੋਰ ਅਨੇਕਾਂ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।


ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਨੌਜਵਾਨ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ, ਹੁਣ‌ ਨੌਜਵਾਨ ਮੁੜ ਆਪ ਮੁਹਾਰੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦੀ ਹਨੇਰੀ ਚੱਲ ਰਹੀ ਹੈ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਸਰਕਾਰ ਸਮੇਂ ਵੱਡੇ ਪੱਧਰ ਤੇ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਲੋਕ ਕਾਂਗਰਸ ਅਤੇ ਆਮ‌ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਆਉਣ ਵਾਲੇ ਸਮੇਂ ਵਿੱਚ 50% ਨੌਜਵਾਨਾਂ ਨੂੰ ਅਹੁਦੇ ਦਿੱਤੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਰੁਜ਼ਗਾਰ ਦਿੱਤਾ ਜਾਵੇਗਾ। ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿੱਚ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ‌।

ਉਨ੍ਹਾਂ ਕਿਹਾ ਹਲਕਾ ਰਾਮਪੁਰਾ ਫੂਲ ਵਿੱਚ ਨਗਰ ਪੰਚਾਇਤ ਚੋਣਾਂ ਵਿੱਚ ਲੋਕਾਂ ਨੇ ਸ਼੍ਰੋਮਣੀ ਅਕਾਲੀ ਨੂੰ ਵੱਡਾ ਹੁੰਗਾਰਾ ਦਿੱਤਾ ਹੈ।2027 ਦੀਆਂ ਚੋਣਾਂ ਵਿੱਚ ਵੀ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਫਤਵਾ ਦੇਣਗੇ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵੀਰਾਂ ਨੂੰ ਜੀ ਆਇਆਂ ਕਿਹਾ ਅਤੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਪਿੰਡ ਸੇਲਬਰਾਹ ਦੀ ਸਮੁੱਚੀ ਜਥੇਬੰਦੀ ਹਾਜ਼ਰ ਰਹੀ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK