Sat, Nov 15, 2025
Whatsapp

Ajnala News : ਅਜਨਾਲਾ ਖੇਤਰ 'ਚ ਹੈਰੋਇਨ ਦਾ ਧੰਦਾ ਕਰਨ ਵਾਲੇ ਪਤੀ -ਪਤਨੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ

Ajnala News : ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਮਨਿੰਦਰ ਸਿੰਘ ਦੀ ਹਦਾਇਤਾਂ ਅਨੁਸਾਰ ਡੀ.ਐੱਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ‘ਚ ਅਜਨਾਲਾ ਪੁਲਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਜ਼ੋਰਦਾਰ ਮੁਹਿੰਮ ਦੌਰਾਨ ਅਜਨਾਲਾ ਖੇਤਰ ‘ਚ ਵੱਡੇ ਪੱਧਰ 'ਤੇ ਨਸ਼ਿਆਂ ਦੀ ਸਪਲਾਈ ਦਾ ਧੰਦਾ ਕਰਨ ਵਾਲੇ ਪਤੀ -ਪਤਨੀ ਨੂੰ ਪੁਲਸ ਵੱਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ

Reported by:  PTC News Desk  Edited by:  Shanker Badra -- October 24th 2025 01:52 PM
Ajnala News : ਅਜਨਾਲਾ ਖੇਤਰ 'ਚ ਹੈਰੋਇਨ ਦਾ ਧੰਦਾ ਕਰਨ ਵਾਲੇ ਪਤੀ -ਪਤਨੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ

Ajnala News : ਅਜਨਾਲਾ ਖੇਤਰ 'ਚ ਹੈਰੋਇਨ ਦਾ ਧੰਦਾ ਕਰਨ ਵਾਲੇ ਪਤੀ -ਪਤਨੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ

Ajnala News : ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਮਨਿੰਦਰ ਸਿੰਘ ਦੀ ਹਦਾਇਤਾਂ ਅਨੁਸਾਰ ਡੀ.ਐੱਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ‘ਚ ਅਜਨਾਲਾ ਪੁਲਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਜ਼ੋਰਦਾਰ ਮੁਹਿੰਮ ਦੌਰਾਨ ਅਜਨਾਲਾ ਖੇਤਰ ‘ਚ ਵੱਡੇ ਪੱਧਰ 'ਤੇ ਨਸ਼ਿਆਂ ਦੀ ਸਪਲਾਈ ਦਾ ਧੰਦਾ ਕਰਨ ਵਾਲੇ ਪਤੀ -ਪਤਨੀ ਨੂੰ ਪੁਲਸ ਵੱਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। 

ਦੇਰ ਸ਼ਾਮ ਥਾਣਾ ਅਜਨਾਲਾ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ.ਐੱਚ.ਓ ਸਬ-ਇੰਸਪੈਕਟਰ ਹਰਚੰਦ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੰਮ ਕਰਦਿਆਂ ਅਜਨਾਲਾ ਨਾਲ ਲੱਗਦੇ ਪਿੰਡ ਲੱਖੂਵਾਲ ਦੇ ਪਤੀ ਪਤਨੀ ਨੂੰ 20 ਗ੍ਰਾਮ ਹੈਰੋਇਨ ਅਤੇ 650 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਲੱਖੂਵਾਲ ਵਾਸੀਆਂ ਵੱਲੋਂ ਮੁੱਖ ਮੰਤਰੀ ਆਨਲਾਈਨ ਪੋਰਟਲ 'ਤੇ ਇਨ੍ਹਾਂ ਦੋਵਾਂ ਦੀ ਨਸ਼ੇ ਵੇਚਣ ਸੰਬੰਧੀ ਸ਼ਿਕਾਇਤ ਕੀਤੀ ਗਈ ਸੀ, ਜਿਸ ਤੋਂ ਬਾਅਦ ਏ.ਐੱਸ.ਆਈ ਕਰਨੈਲ ਸਿੰਘ ਦੀ ਅਗਵਾਈ ਵਾਲੀ ਪੁਲਸ ਵੱਲੋਂ ਕਾਬੂ ਕੀਤਾ ਗਿਆ ਹੈ। 


ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਪਛਾਣ ਹਰਦੀਪ ਸਿੰਘ ਪੁੱਤਰ ਅਮਰੀਕ ਸਿੰਘ ਅਤੇ ਕੰਵਲਜੀਤ ਕੌਰ ਪਤਨੀ ਹਰਦੀਪ ਸਿੰਘ ਵਾਸੀ ਲੱਖੂਵਾਲ ਖਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ। ਐੱਸ.ਐੱਚ.ਓ ਸਬ-ਇੰਸਪੈਕਟਰ ਹਰਚੰਦ ਸਿੰਘ ਸੰਧੂ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੋਲੋਂ ਕੀਤੀ ਮੁੱਢਲੀ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਹਰਦੀਪ ਸਿੰਘ ਦਾ ਚਾਚਾ ਜੋ ਕਿ ਹੋਮਗਾਰਡ ਵਿਚ ਦਾ ਮੁੰਡਾ ਹੈ ਜੋ ਕਿ ਥੋੜੇ ਦਿਨ ਪਹਿਲਾਂ ਹੀ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਹੈ, ਉਹ ਇਨ੍ਹਾਂ ਨੂੰ ਹੈਰੋਇਨ ਲਿਆ ਕੇ ਦਿੰਦਾ ਹੈ ਤੇ ਇੱਕ ਹੈਰੋਇਨ ਅੱਗੇ ਸਪਲਾਈ ਕਰਦੇ ਸੀ।

- PTC NEWS

Top News view more...

Latest News view more...

PTC NETWORK
PTC NETWORK