Sun, May 31, 2026
Whatsapp

Farmer Murder in Samana : ਸਮਾਣਾ 'ਚ ਕਿਸਾਨ ਦਾ ਕਤਲ, ਪਤੀ-ਪਤਨੀ ਗ੍ਰਿਫ਼ਤਾਰ, ਜਾਣੋ ਕਿਉਂ ਕੀਤਾ ਕਤਲ ?

Farmer Murder in Samana : ਸਮਾਣਾ ਦੇ ਨਜ਼ਦੀਕੀ ਪਿੰਡ ਅਚਰਾਲ ਖੁਰਦ ਵਿੱਚ ਇੱਕ ਕਿਸਾਨ ਦਾ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਲੁੱਟ-ਖੋਹ ਦੀ ਨੀਅਤ ਨਾਲ ਇੱਕ ਵਿਅਕਤੀ ਰਾਤ ਦੇ ਸਮੇਂ ਘਰ ਵਿੱਚ ਦਾਖ਼ਲ ਹੋਇਆ ਅਤੇ ਘਰ ਦੇ ਮਾਲਕ 'ਤੇ ਹਮਲਾ ਕਰ ਦਿੱਤਾ।

Reported by:  PTC News Desk  Edited by:  KRISHAN KUMAR SHARMA -- May 31st 2026 06:31 PM -- Updated: May 31st 2026 06:38 PM
Farmer Murder in Samana : ਸਮਾਣਾ 'ਚ ਕਿਸਾਨ ਦਾ ਕਤਲ, ਪਤੀ-ਪਤਨੀ ਗ੍ਰਿਫ਼ਤਾਰ, ਜਾਣੋ ਕਿਉਂ ਕੀਤਾ ਕਤਲ ?

Farmer Murder in Samana : ਸਮਾਣਾ 'ਚ ਕਿਸਾਨ ਦਾ ਕਤਲ, ਪਤੀ-ਪਤਨੀ ਗ੍ਰਿਫ਼ਤਾਰ, ਜਾਣੋ ਕਿਉਂ ਕੀਤਾ ਕਤਲ ?

Samana Farmer Murder : ਸਮਾਣਾ ਦੇ ਨਜ਼ਦੀਕੀ ਪਿੰਡ ਅਚਰਾਲ ਖੁਰਦ ਵਿੱਚ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਕਿਸਾਨ ਦਾ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਲੁੱਟ-ਖੋਹ ਦੀ ਨੀਅਤ ਨਾਲ ਇੱਕ ਵਿਅਕਤੀ ਰਾਤ ਦੇ ਸਮੇਂ ਘਰ ਵਿੱਚ ਦਾਖ਼ਲ ਹੋਇਆ ਅਤੇ ਘਰ ਦੇ ਮਾਲਕ 'ਤੇ ਹਮਲਾ ਕਰ ਦਿੱਤਾ। ਪੁਲਿਸ ਵੱਲੋਂ ਮੌਕੇ ਤੋਂ ਇੱਕ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ, ਪਿੰਡ ਅਚਰਾਲ ਖੁਰਦ ਦੇ ਰਹਿਣ ਵਾਲੇ ਮਹਿੰਦਰ ਸਿੰਘ ਰਾਤ ਸਮੇਂ ਆਪਣੇ ਘਰ ਵਿੱਚ ਮੌਜੂਦ ਸਨ। ਇਸ ਦੌਰਾਨ ਕੋਈ ਅਣਪਛਾਤਾ ਵਿਅਕਤੀ ਘਰ ਅੰਦਰ ਦਾਖ਼ਲ ਹੋ ਗਿਆ। ਆਵਾਜ਼ ਸੁਣ ਕੇ ਮਹਿੰਦਰ ਸਿੰਘ (Farmer Mohinder Singh Murder Case) ਜਾਗ ਪਏ ਤਾਂ ਹਮਲਾਵਰ ਨੇ ਉਨ੍ਹਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।


ਘਟਨਾ ਦੀ ਸੂਚਨਾ ਮ੍ਰਿਤਕ ਦੇ ਪੁੱਤਰ ਦਵਿੰਦਰ ਸਿੰਘ ਵੱਲੋਂ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਮਹਿੰਦਰ ਸਿੰਘ ਇੱਕ ਛੋਟੇ ਕਿਸਾਨ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ ਦੋ ਧੀਆਂ ਹਨ। ਪਰਿਵਾਰ ਨਵਾਂ ਘਰ ਤਿਆਰ ਕਰਵਾ ਰਿਹਾ ਸੀ।

ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਲੋਕ ਇਸ ਘਟਨਾ ਤੋਂ ਹੈਰਾਨ ਹਨ।

ਪੁਲਿਸ ਨੇ ਕੁੱਝ ਘੰਟਿਆਂ 'ਚ ਸੁਲਝਾਈ ਗੁੱਥੀ, ਪਤੀ-ਪਤਨੀ ਕੀਤੇ ਗ੍ਰਿਫ਼ਤਾਰ

ਉਧਰ, ਪੁਲਿਸ (Samana Police) ਨੇ ਕਾਰਵਾਈ ਕਰਦਿਆਂ ਜਾਂਚ ਦੌਰਾਨ ਮੌਕੇ ਤੋਂ ਇੱਕ ਹਥਿਆਰ ਵੀ ਪ੍ਰਾਪਤ ਕੀਤਾ। ਫਿੰਗਰ ਪ੍ਰਿੰਟ ਮਾਹਿਰਾਂ ਅਤੇ ਫੋਰੈਂਸਿਕ ਟੀਮਾਂ ਨੇ ਵੀ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ ਅਤੇ ਹਰ ਪੱਖ ਤੋਂ ਜਾਂਚ ਕਰਦਿਆਂ ਸਿਰਫ਼ 10 ਘੰਟਿਆਂ ਵਿੱਚ ਗੁੱਥੀ ਸੁਲਝਾਉਣ ਦਾ ਦਾਅਵਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕਥਿਤ ਪਤੀ-ਪਤਨੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ।

ਡੀਐਸਪੀ ਸਮਾਣਾ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਹਰਸੇਵਕ ਸਿੰਘ ਅਤੇ ਉਸ ਦੀ ਪਤਨੀ ਬਵਨਪ੍ਰੀਤ ਕੌਰ 30 ਅਤੇ 31 ਮਈ ਦੀ ਦਰਮਿਆਨੀ ਰਾਤ ਮਹਿੰਦਰ ਸਿੰਘ ਦੇ ਘਰ ਵਿੱਚ ਚੋਰੀ ਦੀ ਨੀਅਤ ਨਾਲ ਦਾਖਲ ਹੋਏ ਸਨ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK