adv-img
ਮੁੱਖ ਖਬਰਾਂ

ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਪਤੀ-ਪਤਨੀ ਕਰਦੇ ਸਨ ਲੁੱਟਾਂ-ਖੋਹਾਂ, ਗ੍ਰਿਫ਼ਤਾਰ

By Ravinder Singh -- November 24th 2022 05:23 PM
ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਪਤੀ-ਪਤਨੀ ਕਰਦੇ ਸਨ ਲੁੱਟਾਂ-ਖੋਹਾਂ, ਗ੍ਰਿਫ਼ਤਾਰ

ਲੁਧਿਆਣਾ : ਸਨਅਤੀ ਸ਼ਹਿਰ ਵਿਚ ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਪਤੀ-ਪਤਨੀ ਰਾਹਗੀਰਾਂ ਨੂੰ ਲੁੱਟ ਦਾ ਸ਼ਿਕਾਰ ਬਣਾਉਂਦੇ ਹਨ। ਪੁਲਿਸ ਨੇ ਸ਼ਿਕਾਇਤ ਮਿਲਣ ਮਗਰੋਂ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।


ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ ਸੱਤ ਅਧੀਨ ਪੈਂਦੇ ਸਮਰਾਲਾ ਚੌਕ ਵਿਚ ਕੁਝ ਦਿਨ ਪਹਿਲਾਂ ਨਸ਼ੇੜੀ ਪਤੀ-ਪਤਨੀ ਵੱਲੋਂ ਇੱਕ ਕਾਰ ਚਾਲਕ ਨੂੰ ਤੇਜ਼ਧਾਰ ਹਥਿਆਰ ਦੇ ਜ਼ੋਰ 'ਤੇ ਨਿਸ਼ਾਨਾ ਬਣਾ ਕੇ ਉਸ ਕੋਲੋਂ 79200 ਰੁਪਏ ਦੀ ਨਕਦੀ ਗੂਗਲ ਪੇ 'ਤੇ ਟਰਾਂਸਫਰ ਕਰਵ ਦਿੱਤੀ ਸੀ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਓਧਰ ਕਾਰ ਚਾਲਕ ਨੇ ਇਸ ਸਬੰਧੀ ਥਾਣਾ ਡਵੀਜ਼ਨ ਨੰਬਰ ਸੱਤ 'ਚ ਸੂਚਨਾ ਦਿੱਤੀ, ਜਿਸ ਤਹਿਤ ਪੁਲਿਸ ਨੇ ਕਾਰਵਾਈ ਕਰਦੇ ਹੋਏ ਸੀਸੀਟੀਵੀ ਰਾਹੀਂ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ : ਮਸ਼ਹੂਰ ਸੁਨਿਆਰੇ ਦੇ ਕੰਪਲੈਕਸ 'ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ, ਦਸਤਾਵੇਜ਼ ਜ਼ਬਤ

ਇਸ ਦੌਰਾਨ ਏਡੀਸੀਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ 23 ਤਰੀਕ ਨੂੰ ਸੂਚਨਾ ਮਿਲੀ ਸੀ ਕਿ ਇਕ ਕਾਰ ਚਾਲਕ ਨੂੰ ਇਕ ਔਰਤ ਅਤੇ ਉਸਦੇ ਸਾਥੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਧਮਕੀਆਂ ਦਿੱਤੀਆਂ ਗਈਆਂ ਸਨ, ਜਿਸ ਤਹਿਤ ਕਾਰ ਚਾਲਕ ਕੋਲੋਂ 79200 ਰੁਪਏ ਟਰਾਂਸਫਰ ਕਰਵਾ ਕੇ ਫ਼ਰਾਰ ਹੋ ਗਏ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਜਿਸ ਨੰਬਰ ਉਤੇ ਪੈਸੇ google pay ਕੀਤੇ ਗਏ ਸੀ ਉਸ ਦੀ ਦੁਕਾਨ ਉਤੇ ਜਾ ਕੇ ਪੁੱਛਗਿੱਛ ਕੀਤੀ ਗਈ ਅਤੇ ਗੂਗਲ ਪੇ 'ਤੇ ਟਰਾਂਸਫਰ ਕਰਨ ਵਾਲੀ ਦੁਕਾਨ ਦੇ ਸੀ.ਸੀ.ਟੀ.ਵੀ.ਕੈਮਰੇ ਦੀ ਜਾਂਚ ਕਰਕੇ ਮੁਲਜ਼ਮ ਨਸ਼ੇੜੀ ਪਤੀ-ਪਤਨੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਦੱਸਿਆ ਕਿ ਉਕਤ ਦੋਵੇਂ ਨਸ਼ੇ ਦੀ ਲਤ ਨੂੰ ਪੂਰਾ ਕਰਨ  ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਦੋਵੇਂ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

- PTC NEWS

adv-img
  • Share