Mon, Mar 9, 2026
Whatsapp

Rampura Phul : ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ 'ਤੇ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਪਤੀ-ਪਤਨੀ ਸਮੇਤ 3 ਸਾਲਾ ਬੱਚੀ ਦੀ ਵੀ ਮੌਤ

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਤੀ-ਪਤਨੀ, ਤਿੰਨ ਸਾਲਾਂ ਦੀ ਧੀ ਹਿਮਾਨਤਦੀਪ ਕੌਰ ਨਾਲ ਪਿੰਡ ਤਾਜੋਕੇ (ਬਰਨਾਲਾ) ਤੋਂ ਮੋਟਰਸਾਈਕਲ 'ਤੇ ਦਵਾਈ ਲੈਣ ਲਈ ਰਾਮਪੁਰਾ ਵੱਲ ਆ ਰਹੇ ਸਨ। ਇਸ ਦੌਰਾਨ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ (Car Bike Accident) ਨੇ ਪਿੰਡ ਜੇਠੂਕੇ ਦੇ ਨੇੜੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

Reported by:  PTC News Desk  Edited by:  KRISHAN KUMAR SHARMA -- March 09th 2026 07:05 PM -- Updated: March 09th 2026 07:14 PM
Rampura Phul : ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ 'ਤੇ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਪਤੀ-ਪਤਨੀ ਸਮੇਤ 3 ਸਾਲਾ ਬੱਚੀ ਦੀ ਵੀ ਮੌਤ

Rampura Phul : ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ 'ਤੇ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਪਤੀ-ਪਤਨੀ ਸਮੇਤ 3 ਸਾਲਾ ਬੱਚੀ ਦੀ ਵੀ ਮੌਤ

ਰਾਮਪੁਰਾ ਫੂਲ : ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ (Bathinda Barnala Highway) ਮਾਰਗ 'ਤੇ ਪਿੰਡ ਜੇਠੂਕੇ ਦੇ ਨਜ਼ਦੀਕ ਕਾਰ ਅਤੇ ਮੋਰਸਾਈਕਲ ਦੀ ਹੋਈ ਟੱਕਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਉਨ੍ਹਾਂ ਦੀ ਤਿੰਨ ਸਾਲਾਂ ਦੀ ਧੀ ਦੀ ਮੌਤ (3 Killed in Road Accident) ਹੋ ਗਈ। 

ਸਹਾਰਾ ਸਮਾਜ ਸੇਵਾ ਦੇ ਮੈਂਬਰ ਸੰਦੀਪ ਵਰਮਾ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਰਣਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਉਸ ਦੀ ਪਤਨੀ ਗੁਰਮੀਤ ਕੌਰ ਵਜੋਂ ਹੋਈ ਹੈ। ਦੋਵੇਂ ਆਪਣੀ ਤਿੰਨ ਸਾਲਾਂ ਦੀ ਧੀ ਹਿਮਾਨਤਦੀਪ ਕੌਰ ਨਾਲ ਪਿੰਡ ਤਾਜੋਕੇ (ਜ਼ਿਲ੍ਹਾ ਬਰਨਾਲਾ) ਤੋਂ ਮੋਟਰਸਾਈਕਲ 'ਤੇ ਦਵਾਈ ਲੈਣ ਲਈ ਰਾਮਪੁਰਾ ਵੱਲ ਆ ਰਹੇ ਸਨ। ਇਸ ਦੌਰਾਨ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ (Car Bike Accident) ਨੇ ਪਿੰਡ ਜੇਠੂਕੇ ਦੇ ਨੇੜੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।


ਪਤੀ-ਪਤਨੀ ਦੀ ਮੌਕੇ 'ਤੇ ਮੌਤ, ਬੱਚੀ ਨੇ ਹਸਪਤਾਲ ਪਹੁੰਚਣ 'ਤੇ ਤੋੜਿਆ ਦਮ

ਹਾਦਸੇ ਵਿੱਚ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬੱਚੀ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਈ ਸੀ, ਜਿਸ ਨੂੰ ਬਠਿੰਡਾ ਰੈਫਰ ਕੀਤਾ ਗਿਆ ਸੀ ਪਰ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ

ਸੰਦੀਪ ਵਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ ‘ਤੇ ਪਿੰਡ ਜੇਠੂਕੇ ਦੇ ਨੇੜੇ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ, ਜਦਕਿ ਤਿੰਨ ਸਾਲਾਂ ਦੀ ਬੱਚੀ ਗੰਭੀਰ ਰੂਪ ਵਿੱਚ ਜਖ਼ਮੀ ਹੈ। ਸੂਚਨਾ ਮਿਲਦੇ ਹੀ ਸਹਾਰਾ ਦੀ ਐਂਬੂਲੈਂਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਰਾਮਪੁਰਾ ਲਿਆਂਦਾ ਗਿਆ।

ਬੱਚੀ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਵੱਲੋਂ ਉਸਨੂੰ ਏਮਜ਼ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ।

ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਮ੍ਰਿਤਕ ਦੇ ਭਰਾ ਜਗਦੀਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਕਾਰ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਤਿੰਨੋਂ ਮ੍ਰਿਤਕਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਰਾਮਪੁਰਾ ਦੀ ਮੋਰਚਰੀ ਵਿੱਚ ਰੱਖੀਆਂ ਹੋਈਆਂ ਸਨ।

- PTC NEWS

Top News view more...

Latest News view more...

PTC NETWORK
PTC NETWORK