IAF Apache Attack Helicopter: ਭਾਰਤੀ ਹਵਾਈ ਫ਼ੌਜ ਦੇ ਅਪਾਚੇ ਹੈਲੀਕਾਪਟਰ ਦੀ ਮੱਧ ਪ੍ਰਦੇਸ਼ ਦੇ ਭਿੰਡ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਜਿਸ ਕਾਰਨ ਇੱਕ ਭਿਆਨਕ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਹਵਾਈ ਫੌਜ ਦੇ ਅਤਿ ਆਧੁਨਿਕ ਹੈਲੀਕਾਪਟਰ ਅਪਾਚੇ ਦੀ ਭਿੰਡ ਵਿੱਚ ਐਮਰਜੈਂਸੀ ਲੈਂਡਿੰਗ ਹੋਈ। ਇਹ ਘਟਨਾ ਸਵੇਰੇ 8:45 ਵਜੇ ਦੀ ਹੈ। 
#WATCH | An Apache attack helicopter today made a precautionary landing in a field in a village in the Bhind district of Madhya Pradesh. 
Visuals of the Apache helicopter and another chopper arriving to provide assistance to the Apache. https://t.co/hCfvqcw14S pic.twitter.com/1aEpBZEt8w
— ANI (@ANI) May 29, 2023
 <script async src=https://platform.twitter.com/widgets.js charset=utf-8></script>ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਪਾਚੇ ਹੈਲੀਕਾਪਟਰ ਵਿੱਚ ਮਾਮੂਲੀ ਤਕਨੀਕੀ ਖਰਾਬੀ ਆ ਗਈ ਸੀ। ਇਸ ਕਾਰਨ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਹਾਲਾਂਕਿ ਇਸ ਖ਼ਰਾਬੀ ਨੂੰ ਦੂਰ ਕਰਨ ਤੋਂ ਬਾਅਦ ਹੈਲੀਕਾਪਟਰ ਆਪਣੀ ਮੰਜ਼ਿਲ ਲਈ ਰਵਾਨਾ ਹੋ ਗਿਆ। ਰਾਹਤ ਦੀ ਗੱਲ ਇਹ ਹੈ ਕਿ ਇਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਰਤੀ ਹਵਾਈ ਸੈਨਾ ਦੇ AH 64E ਅਪਾਚੇ ਹੈਲੀਕਾਪਟਰ 'ਚ ਉਡਾਣ ਭਰਦੇ ਸਮੇਂ ਜਹਾਜ਼ 'ਚ ਤਕਨੀਕੀ ਖਰਾਬੀ ਆ ਗਈ ਸੀ। ਪਰ ਪਾਇਲਟ ਦੀ ਸਮਝਦਾਰੀ ਕਾਰਨ ਵੱਡਾ ਹਾਦਸਾ ਟਲ ਗਿਆ। ਪੁਲਿਸ ਦੀ ਟੀਮ ਤੁਰੰਤ ਹੀ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਹਵਾਈ ਫੌਜ ਦੇ ਜਹਾਜ਼ ਨੂੰ ਤੁਰੰਤ ਸੁਰੱਖਿਆ ਘੇਰੇ 'ਚ ਲੈ ਲਿਆ ਗਿਆ। ਜਹਾਜ਼ ਨੂੰ ਦੇਖਣ ਲਈ ਪਿੰਡ ਵਾਸੀਆਂ ਦੀ ਭਾਰੀ ਭੀੜ ਪਹੁੰਚੀ ਅਪਾਚੇ ਦੀ ਐਮਰਜੈਂਸੀ ਲੈਂਡਿੰਗ ਪਿੰਡ ਜਖਨੌਲੀ ਦੇ ਗਿਆ ਸਿੰਘ ਭਦੌਰੀਆ ਦੇ ਖੇਤ ਵਿੱਚ ਹੋਈ।ਇਹ ਵੀ ਪੜ੍ਹੋ: Gangster Amarpreet Dead: ਗੈਂਗਸਟਰ ਅਮਰਪ੍ਰੀਤ ਸਮਰਾ ਦਾ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ