Sun, Oct 18, 2026
Whatsapp

ਜੰਡਿਆਲਾ ਗੁਰੂ ‘ਚ ਨਾਜਾਇਜ਼ ਪਟਾਕਾ ਫੈਕਟਰੀ ਦਾ ਪਰਦਾਫਾਸ਼, ਵਿਸਫੋਟਕ ਸਮੱਗਰੀ ਬਰਾਮਦ; 3 ਮੁਲਜ਼ਮ ਗ੍ਰਿਫ਼ਤਾਰ

Punjab News: ਤਿਉਹਾਰਾਂ ਦੇ ਮੱਦੇਨਜ਼ਰ ਜੰਡਿਆਲਾ ਗੁਰੂ ਪੁਲਿਸ ਵੱਲੋਂ ਚਲਾਏ ਜਾ ਰਹੇ ਵਿਸ਼ੇਸ਼ ਚੈਕਿੰਗ ਅਭਿਆਨ ਅਤੇ ਨਾਕਾਬੰਦੀ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ।

Reported by:  PTC News Desk  Edited by:  Amritpal Singh -- October 18th 2026 08:11 PM
ਜੰਡਿਆਲਾ ਗੁਰੂ ‘ਚ ਨਾਜਾਇਜ਼ ਪਟਾਕਾ ਫੈਕਟਰੀ ਦਾ ਪਰਦਾਫਾਸ਼, ਵਿਸਫੋਟਕ ਸਮੱਗਰੀ ਬਰਾਮਦ; 3 ਮੁਲਜ਼ਮ ਗ੍ਰਿਫ਼ਤਾਰ

ਜੰਡਿਆਲਾ ਗੁਰੂ ‘ਚ ਨਾਜਾਇਜ਼ ਪਟਾਕਾ ਫੈਕਟਰੀ ਦਾ ਪਰਦਾਫਾਸ਼, ਵਿਸਫੋਟਕ ਸਮੱਗਰੀ ਬਰਾਮਦ; 3 ਮੁਲਜ਼ਮ ਗ੍ਰਿਫ਼ਤਾਰ

Punjab News: ਤਿਉਹਾਰਾਂ ਦੇ ਮੱਦੇਨਜ਼ਰ ਜੰਡਿਆਲਾ ਗੁਰੂ ਪੁਲਿਸ ਵੱਲੋਂ ਚਲਾਏ ਜਾ ਰਹੇ ਵਿਸ਼ੇਸ਼ ਚੈਕਿੰਗ ਅਭਿਆਨ ਅਤੇ ਨਾਕਾਬੰਦੀ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਡੀਐੱਸਪੀ ਬਲਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਲਾਕੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਨਕੇਲ ਕੱਸਣ ਲਈ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਪੁਲਿਸ ਨੂੰ ਨਾਜਾਇਜ਼ ਪਟਾਕੇ ਬਣਾਉਣ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਖਿਲਾਫ ਵੱਡੀ ਕਾਮਯਾਬੀ ਮਿਲੀ ਹੈ।

ਡੀਐੱਸਪੀ ਬਲਜੀਤ ਸਿੰਘ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਡਾਲਾ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਜਤਿੰਦਰ ਪਾਲ ਨੂੰ ਇੱਕ ਗੁਪਤ ਅਤੇ ਪੁਖ਼ਤਾ ਸੂਚਨਾ ਮਿਲੀ ਸੀ। ਸੂਚਨਾ ਅਨੁਸਾਰ, ਵਡਾਲਾ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਸਥਿਤ ਇੱਕ ਕਿਰਾਏ ਦੇ ਮਕਾਨ ਵਿੱਚ ਬਿਨਾਂ ਕਿਸੇ ਮਨਜ਼ੂਰੀ ਅਤੇ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਦਿਆਂ ਨਾਜਾਇਜ਼ ਤੌਰ ਤੇ ਪਟਾਕੇ ਤਿਆਰ ਕੀਤੇ ਜਾ ਰਹੇ ਸਨ। ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਛਾਪੇਮਾਰੀ ਕੀਤੀ।

ਪੁਲਿਸ ਨੇ ਕੀਤੀ ਵੱਡੀ ਬਰਾਮਦਗੀ

ਛਾਪੇਮਾਰੀ ਦੌਰਾਨ ਪੁਲਿਸ ਨੇ ਮੌਕੇ ਤੋਂ 1,200 ਹਵਾਈਆਂ, 300 ਗ੍ਰਾਮ ਪੋਟਾਸ਼, ਕੋਲਾ, 1,550 ਕਿਲੋਗ੍ਰਾਮ ਨਿੰਜਾ ਸਮੱਗਰੀ ਅਤੇ ਪਟਾਕੇ ਬਣਾਉਣ ਵਿੱਚ ਵਰਤੇ ਜਾਣ ਵਾਲੇ ਵੱਖ-ਵੱਖ ਪਲਾਸਟਿਕ ਦੇ ਉਪਕਰਣ ਬਰਾਮਦ ਕੀਤੇ। ਪਟਾਕੇ ਬਣਾਉਣ ਦਾ ਇਹ ਸਾਰਾ ਕੰਮ ਬੇਹੱਦ ਅਸੁਰੱਖਿਅਤ ਮਾਹੌਲ ਵਿੱਚ ਨਾਜਾਇਜ਼ ਤਰੀਕੇ ਨਾਲ ਕੀਤਾ ਜਾ ਰਿਹਾ ਸੀ।

ਪੁਲਿਸ ਨੇ ਮੌਕੇ ਤੋਂ ਤਿੰਨ ਮੁਲਜ਼ਮਾਂ—ਸਾਹਿਬ ਸਿੰਘ, ਸ਼ਿਵਾ ਅਤੇ ਕਲਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਥਾਣਾ ਜੰਡਿਆਲਾ ਗੁਰੂ ਵਿਖੇ ਐੱਫਆਈਆਰ ਨੰਬਰ 335 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਕਾਨ ਮਾਲਕ ਵਿਰੁੱਧ ਵੀ ਸੂਚਨਾ ਨਾ ਦੇਣ ਦੇ ਦੋਸ਼ ਹੇਠ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ, ਨਵਾਂ ਪਿੰਡ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਤਰਜਿੰਦਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਹਾਈਵੇਅ ਤੇ ਹਵੇਲੀ ਨੇੜੇ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਦੋ ਮੋਟਰਸਾਈਕਲਾਂ ਤੇ ਸਵਾਰ ਚਾਰ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਗਿਆ। ਤਲਾਸ਼ੀ ਲੈਣ ਤੇ ਉਨ੍ਹਾਂ ਕੋਲੋਂ ਇੱਕ 9 ਐੱਮਐੱਮ ਗਲੌਕ ਪਿਸਤੌਲ, ਇੱਕ ਮੈਗਜ਼ੀਨ, ਤਿੰਨ ਜ਼ਿੰਦਾ ਕਾਰਤੂਸ ਅਤੇ 1,05,000 ਰੁਪਏ ਦੀ ਹਵਾਲਾ ਰਾਸ਼ੀ ਬਰਾਮਦ ਹੋਈ। ਮੁਲਜ਼ਮਾਂ ਦੇ ਮੋਬਾਈਲ ਫ਼ੋਨਾਂ ਦੀ ਮੁੱਢਲੀ ਜਾਂਚ ਦੌਰਾਨ ਪਾਕਿਸਤਾਨ ਵਿੱਚ ਮੌਜੂਦ ਸ਼ੱਕੀ ਤੱਤਾਂ ਨਾਲ ਉਨ੍ਹਾਂ ਦੇ ਸੰਪਰਕ ਹੋਣ ਦੇ ਸੰਕੇਤ ਮਿਲੇ ਹਨ।


ਪੁੱਛਗਿੱਛ ਦੌਰਾਨ ਹੋਣਗੇ ਅਹਿਮ ਖੁਲਾਸੇ

ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ, ਤਾਂ ਜੋ ਗਿਰੋਹ ਦੇ ਹੋਰ ਸੰਪਰਕਾਂ ਅਤੇ ਹਥਿਆਰਾਂ ਦੀ ਸਪਲਾਈ ਲੜੀ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਡੀਐੱਸਪੀ ਬਲਜੀਤ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਦੌਰਾਨ ਸਿਰਫ਼ ਗ੍ਰੀਨ ਪਟਾਕਿਆਂ ਦੀ ਹੀ ਵਰਤੋਂ ਕਰਨ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ਼ਾਂਤੀ ਅਤੇ ਭਾਈਚਾਰਕ ਸਾਂਝ ਨਾਲ ਤਿਉਹਾਰ ਮਨਾਉਣ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK