Punjab Weather Update: ਪੰਜਾਬ ’ਚ Weather ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ !
Punjab Weather Update: ਇਸ ਵਾਰ ਮਈ ਦੇ ਦੂਜੇ ਹਫਤੇ 'ਚ ਪਹਿਲੀ ਵਾਰ ਗਰਮੀ ਨੇ ਆਪਣੇ ਤੇਵਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਮੀਂਹ ਪੈਣ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨਾਲ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਤਪਦੀ ਗਰਮੀ ਤੋਂ ਕੁਝ ਰਾਹਤ ਮਿਲੇਗੀ।
ਮਿਲੀ ਜਾਣਕਾਰੀ ਮੁਤਾਬਿਕ ਮੌਸਮ ਵਿਭਾਗ ਪੰਜਾਬ ’ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਮਸ ਵਿਭਾਗ ਨੇ ਪੰਜਾਬ ਚ ਆਉਣ ਵਾਲੇ ਕੁਝ ਘੰਟਿਆਂ ‘ਚ ਤੇਜ ਹਨੇਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਵੀ ਨੇੜੇ ਦੇ ਇਲਾਕਿਆਂ ਚ ਵੀ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ’ਚ ਗਰਮੀ ਕਾਰਨ ਲੋਕ ਪਰੇਸ਼ਾਨ
ਕਾਬਿਲੇਗੌਰ ਹੈ ਕਿ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਪਾਰਾ 40 ਡਿਗਰੀ ਜਾਂ 40 ਡਿਗਰੀ ਦੇ ਆਸ-ਪਾਸ ਰਿਹਾ। ਮੌਸਮ ਵਿਭਾਗ ਮੁਤਾਬਿਕ ਪੂਰਬੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਵੀ ਗਰਮੀ ਦਾ ਅਸਰ ਦੇਖਣ ਨੂੰ ਮਿਲਿਆ। ਖੁਸ਼ਕ ਪੱਛਮੀ ਹਵਾਵਾਂ ਦਾ ਅਸਰ ਦੇਸ਼ ਦੇ ਉੱਤਰ-ਪੱਛਮੀ ਅਤੇ ਮੱਧ ਭਾਰਤ 'ਚ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਦੇਸ਼ ਦੇ ਕਈ ਹਿੱਸਿਆਂ 'ਚ ਹੀਟਵੇਵ ਮਹਿਸੂਸ ਕੀਤੀ ਜਾ ਰਹੀ ਹੈ।
- PTC NEWS