IMD Rain and Cold wave Alert : ਦਿੱਲੀ-NCR ਸਮੇਤ ਪੂਰੇ ਉੱਤਰ ਭਾਰਤ ’ਚ ਅੱਜ ਮੀਂਹ ਦਾ ਅਲਰਟ, ਜਾਣੋ ਪੰਜਾਬ ’ਚ ਕਿਵੇਂ ਦਾ ਰਹੇਗਾ ਮੌਸਮ
IMD Rain and Cold wave Alert : ਦੇਸ਼ ਦਾ ਮੌਸਮ ਅੱਜ ਤੋਂ ਕਰਵਟ ਲੈਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਨੇ ਅੱਜ ਕਈ ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਤਾਪਮਾਨ ਵਿੱਚ ਕਮੀ ਦਰਜ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਕੜਾਕੇ ਦੀ ਠੰਡ ਦਸਤਕ ਦੇਵੇਗੀ। ਆਈਐਮਡੀ ਦੇ ਅਨੁਸਾਰ, ਐਤਵਾਰ ਨੂੰ ਦਿੱਲੀ-ਐਨਸੀਆਰ, ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਝਾਰਖੰਡ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਠੰਢ ਵਧੇਗੀ। ਮੌਸਮ ਵਿਭਾਗ ਨੇ ਅਗਲੇ ਇੱਕ-ਦੋ ਦਿਨਾਂ ਵਿੱਚ ਦੇਸ਼ ਦੇ ਹੋਰ ਰਾਜਾਂ ਵਿੱਚ ਠੰਢ ਵਧਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ 'ਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।
ਰਾਜਧਾਨੀ 'ਚ ਸ਼ਨੀਵਾਰ ਨੂੰ ਦਿੱਲੀ 'ਚ ਇਸ ਮੌਸਮ ਦੀ ਸਭ ਤੋਂ ਠੰਢੀ6 ਸਵੇਰ ਰਹੀ ਅਤੇ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਇਹ ਇਸ ਮੌਸਮ ਦੇ ਔਸਤ ਤਾਪਮਾਨ ਨਾਲੋਂ ਤਿੰਨ ਡਿਗਰੀ ਸੈਲਸੀਅਸ ਘੱਟ ਹੈ। ਜਦਕਿ ਸਫਦਰਜੰਗ ਦਾ ਵੱਧ ਤੋਂ ਵੱਧ ਤਾਪਮਾਨ 25.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਰਾਜਧਾਨੀ 'ਚ ਐਤਵਾਰ ਸਵੇਰ ਅਤੇ ਸ਼ਾਮ ਨੂੰ ਹਲਕੀ ਧੁੰਦ ਤੋਂ ਇਲਾਵਾ ਦਿਨ ਭਰ ਆਸਮਾਨ 'ਚ ਅੰਸ਼ਿਕ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 8 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ, ਪੱਛਮੀ ਗੜਬੜੀ 8 ਦਸੰਬਰ ਤੋਂ ਪੱਛਮੀ ਹਿਮਾਲੀਅਨ ਖੇਤਰ ਅਤੇ ਭਾਰਤ ਦੇ ਉੱਤਰ-ਪੱਛਮ ਦੇ ਆਲੇ ਦੁਆਲੇ ਦੇ ਮੈਦਾਨੀ ਖੇਤਰਾਂ ਨੂੰ ਪ੍ਰਭਾਵਤ ਕਰੇਗੀ, ਜਿਸ ਨਾਲ ਸਰਦੀ ਵਿੱਚ ਵਾਧਾ ਹੋਵੇਗਾ। ਪੱਛਮੀ ਗੜਬੜੀ ਦੇ ਕਾਰਨ ਝਾਰਖੰਡ ਦੇ ਵੱਖ-ਵੱਖ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। 10 ਦਸੰਬਰ ਤੱਕ ਦੇ ਆਪਣੇ ਪੂਰਵ ਅਨੁਮਾਨ ਵਿੱਚ, ਆਈਐਮਡੀ ਨੇ ਕਿਹਾ ਕਿ ਦਾਰਜੀਲਿੰਗ ਅਤੇ ਕਲੀਮਪੋਂਗ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਜਾਂ ਬਰਫਬਾਰੀ ਹੋ ਸਕਦੀ ਹੈ।
ਇਹ ਵੀ ਪੜ੍ਹੋ : Farmers March To Delhi Today : ਅੱਜ ਮੁੜ ਦਿੱਲੀ ਵੱਲ ਮਾਰਚ ਕਰਨਗੇ ਹਰਿਆਣਾ-ਪੰਜਾਬ ਦੇ ਕਿਸਾਨ, ਟਿੱਕਰੀ ਬਾਰਡਰ 'ਤੇ ਵਧਾਈ ਗਈ ਸੁਰੱਖਿਆ
- PTC NEWS