Pakistan: ਇਮਰਾਨ ਖਾਨ ਹੁਣ ਕਦੇ ਵੀ ਨਹੀਂ ਬਣ ਸਕਣਗੇ ਪ੍ਰਧਾਨ ਮੰਤਰੀ ! ਹੁਣ ਪਾਰਟੀ 'ਤੇ ਪਾਬੰਦੀ ਲਗਾਉਣ ਦੀ ਤਿਆਰੀ
Imran Khan party ban: ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਿਆਸੀ ਪਾਰੀ ਖਤਮ ਹੋਣ ਦੀ ਕਗਾਰ 'ਤੇ ਹੈ। ਸ਼ਾਹਬਾਜ਼ ਸ਼ਰੀਫ ਸਰਕਾਰ ਨੇ ਉਨ੍ਹਾਂ ਦੀ ਪਾਰਟੀ ਤਹਿਰੀਕ-ਏ-ਇਨਸਾਫ 'ਤੇ ਦੇਸ਼ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਇਲਜ਼ਾਮ ਲਗਾਇਆ ਹੈ। ਨਾਲ ਹੀ ਐਲਾਨ ਕੀਤਾ ਕਿ ਜਲਦੀ ਹੀ ਉਨ੍ਹਾਂ ਦੀ ਪਾਰਟੀ 'ਤੇ ਪਾਬੰਦੀ ਲਾ ਦਿੱਤੀ ਜਾਵੇਗੀ। ਸਰਕਾਰ ਦੇ ਇੱਕ ਮੰਤਰੀ ਨੇ ਕਿਹਾ, ਇਮਰਾਨ ਖਾਨ ਨੇ IMF ਨਾਲ ਸਮਝੌਤੇ ਨੂੰ ਅਸਫਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਲਿਆ ਹੈ।
ਰਿਪੋਰਟ ਮੁਤਾਬਕ ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਕਿਹਾ ਕਿ ਸਰਕਾਰ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਇਮਰਾਨ ਦੀ ਪਾਰਟੀ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਪਾਈ ਗਈ ਹੈ। 71 ਸਾਲਾ ਇਮਰਾਨ ਖਾਨ ਨੂੰ ਦੋ ਮਾਮਲਿਆਂ ਵਿੱਚ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਉਹ ਇਸ ਸਮੇਂ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਬੰਦ ਹੈ।
ਸਿਆਸੀ ਹੋਂਦ ਨੂੰ ਖਤਮ ਕਰਨ ਦੀ ਤਿਆਰੀ
ਤਰਾਰ ਨੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ 'ਤੇ ਪਾਬੰਦੀ ਲਗਾਉਣ ਦੇ ਸਪੱਸ਼ਟ ਸਬੂਤ ਮੌਜੂਦ ਹਨ ਅਤੇ ਸਰਕਾਰ ਪਾਰਟੀ ਦੇ ਖਿਲਾਫ ਅਜਿਹਾ ਕਰੇਗੀ। ਸਰਕਾਰ ਦਾ ਇਹ ਫੈਸਲਾ ਸੁਪਰੀਮ ਕੋਰਟ ਵੱਲੋਂ ਰਾਖਵੀਆਂ ਸੀਟਾਂ ਦੇ ਮਾਮਲੇ ਵਿੱਚ ਪੀਟੀਆਈ ਨੂੰ ਦਿੱਤੀ ਗਈ ਰਾਹਤ ਅਤੇ ਨਾਲ ਹੀ ਗੈਰ ਕਾਨੂੰਨੀ ਵਿਆਹ ਮਾਮਲੇ ਵਿੱਚ ਖਾਨ ਨੂੰ ਦਿੱਤੀ ਗਈ ਰਾਹਤ ਤੋਂ ਬਾਅਦ ਆਇਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਹ ਇਮਰਾਨ ਖਾਨ ਦੀ ਸਿਆਸੀ ਹੋਂਦ ਨੂੰ ਖਤਮ ਕਰਨ ਦੀ ਤਿਆਰੀ ਹੈ, ਤਾਂ ਜੋ ਉਹ ਆਪਣੀ ਲੋਕਪ੍ਰਿਅਤਾ ਦਾ ਫਾਇਦਾ ਨਾ ਉਠਾ ਸਕਣ।
ਆਈਐਮਐਫ ਨਾਲ ਸਮਝੌਤੇ ਨੂੰ ਅਸਫਲ ਕਰਨ ਦੀ ਕੋਸ਼ਿਸ਼ ਕੀਤੀ
ਸਰਕਾਰ ਦਾ ਦਾਅਵਾ ਹੈ ਕਿ ਇਮਰਾਨ ਖਾਨ ਦੀ ਪਾਰਟੀ ਦੇ ਨੇਤਾਵਾਂ ਨੇ ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਨਾਲ ਪਾਕਿਸਤਾਨ ਦੇ ਸਮਝੌਤੇ ਨੂੰ ਅਸਫਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਇਸ ਕਾਰਨ ਦੇਸ਼ ਨੂੰ IMF ਤੋਂ ਮਦਦ ਨਹੀਂ ਮਿਲ ਸਕੀ। ਅਸੀਂ ਇਸ ਨੂੰ ਦੇਸ਼ ਵਿਰੋਧੀ ਗਤੀਵਿਧੀ ਮੰਨਦੇ ਹਾਂ ਅਤੇ ਇਸ ਕਾਰਨ ਅਸੀਂ ਉਸ ਦੀ ਪਾਰਟੀ 'ਤੇ ਪਾਬੰਦੀ ਲਗਾਉਣ ਦੀ ਤਿਆਰੀ ਕਰ ਰਹੇ ਹਾਂ।
ਦੰਗਿਆਂ ਦੇ ਮਾਮਲੇ ਵਿੱਚ ਗ੍ਰਿਫਤਾਰੀ
ਇਸ ਤੋਂ ਪਹਿਲਾਂ ਅੱਜ ਸਵੇਰੇ ਇਮਰਾਨ ਖਾਨ ਨੂੰ ਲਾਹੌਰ ਵਿੱਚ 9 ਮਈ ਨੂੰ ਹੋਏ ਦੰਗਿਆਂ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਫਿਲਹਾਲ ਰਾਵਲਪਿੰਡੀ ਦੀ ਅਡਿਆਲਾ ਜੇਲ 'ਚ ਰੱਖਿਆ ਗਿਆ ਹੈ। ਇੱਥੋਂ ਉਸ ਨੂੰ ਲਾਹੌਰ ਜੇਲ੍ਹ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਹ ਅੱਜ ਅੱਤਵਾਦ ਵਿਰੋਧੀ ਅਦਾਲਤ 'ਚ ਪੇਸ਼ ਹੋਣ ਜਾ ਰਿਹਾ ਹੈ।
ਇਹ ਵੀ ਪੜ੍ਹੋ: ਕੈਨੇਡੀਅਨ PM ਜਸਟਿਨ ਟਰੂਡੋ ਨੇ ਗਾਇਕ ਦਿਲਜੀਤ ਦੋਸਾਂਝ ਦੀ ਕੀਤੀ ਸ਼ਲਾਘਾ, ਮਨਜਿੰਦਰ ਸਿਰਸਾ ਨੇ ਜਤਾਇਆ ਇਤਰਾਜ਼ !
- PTC NEWS