Tue, Nov 24, 2026
Whatsapp

Amritsar 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਾਂ ਤੇ 2 ਪਾਲਤੂ ਕੁੱਤਿਆਂ ਦੀ ਗੋਲੀ ਮਾਰੀ, ਬਾਅਦ 'ਚ ਆਪਣੀ ਵੀ ਜੀਵਨ ਲੀਲਾ ਕੀਤੀ ਸਮਾਪਤ

ਘਰ ਦੇ ਪਿੱਛੇ ਖਾਲੀ ਪਲਾਟ 'ਚ ਮਿਲੀ ਉਸ ਦੀ ਲਾਸ਼

Reported by:  PTC News Desk  Edited by:  Jaswinder Kaur -- November 24th 2026 03:49 PM
Amritsar 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਾਂ ਤੇ 2 ਪਾਲਤੂ ਕੁੱਤਿਆਂ ਦੀ ਗੋਲੀ ਮਾਰੀ, ਬਾਅਦ 'ਚ ਆਪਣੀ ਵੀ ਜੀਵਨ ਲੀਲਾ ਕੀਤੀ ਸਮਾਪਤ

Amritsar 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਾਂ ਤੇ 2 ਪਾਲਤੂ ਕੁੱਤਿਆਂ ਦੀ ਗੋਲੀ ਮਾਰੀ, ਬਾਅਦ 'ਚ ਆਪਣੀ ਵੀ ਜੀਵਨ ਲੀਲਾ ਕੀਤੀ ਸਮਾਪਤ

In Amritsar son shoots mother and 2 pet dogs :  ਅੰਮ੍ਰਿਤਸਰ ਦੇ ਗੁਮਟਾਲਾ ਇਲਾਕੇ ਅਧੀਨ ਪੈਂਦੇ ਜੁਝਾਰ ਸਿੰਘ ਐਵੇਨਿਊ ਵਿਖੇ ਮੰਗਲਵਾਰ ਸਵੇਰੇ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੋਂ ਦੀ ਕੋਠੀ ਨੰਬਰ 182 ਵਿੱਚ ਰਹਿਣ ਵਾਲੇ ਕਰੀਬ 50 ਸਾਲਾ ਹਰਪ੍ਰੀਤ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਨੇ ਆਪਣੀ ਬਜ਼ੁਰਗ ਮਾਂ ਅਤੇ ਦੋ ਪਾਲਤੂ ਕੁੱਤਿਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਘਰ ਦੇ ਪਿਛਲੇ ਪਾਸੇ ਸਥਿਤ ਖਾਲੀ ਪਲਾਟ ਵਿੱਚ ਜਾ ਕੇ ਖੁਦ ਵੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਬਣ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਦਵਿੰਦਰ ਸਿੰਘ ਆਪਣੀ ਟੀਮ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ (ਐੱਫਐੱਸਐੱਲ) ਦੇ ਮਾਹਿਰਾਂ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਹਰਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਪਰੇਸ਼ਾਨੀ ਨਾਲ ਜੂਝ ਰਿਹਾ ਸੀ। ਉਹ ਸਾਲ 2021 ਵਿੱਚ ਇੰਗਲੈਂਡ ਤੋਂ ਵਾਪਸ ਭਾਰਤ ਆਇਆ ਸੀ ਅਤੇ ਇੱਥੇ ਕੋਈ ਕੰਮ-ਕਾਰ ਨਹੀਂ ਕਰਦਾ ਸੀ।

ਇਹ ਵੀ ਪੜ੍ਹੋ : 

School bus accident : ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

ਪੁਲਿਸ ਮੁਤਾਬਕ ਸਵੇਰੇ ਉੱਠਣ ਤੋਂ ਬਾਅਦ ਹਰਪ੍ਰੀਤ ਸਿੰਘ ਨੇ ਪਹਿਲਾਂ ਆਪਣੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰੀ ਅਤੇ ਫਿਰ ਆਪਣੀ ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਹ ਘਰ ਤੋਂ ਬਾਹਰ ਨਿਕਲ ਕੇ ਪਿਛਲੇ ਪਾਸੇ ਬਣੇ ਖਾਲੀ ਪਲਾਟ ਵਿੱਚ ਚਲਾ ਗਿਆ, ਜਿੱਥੇ ਉਸ ਦੀ ਲਾਸ਼ ਬਰਾਮਦ ਹੋਈ ਹੈ।

ਨੂੰਹ ਅਤੇ ਦੋ ਧੀਆਂ ਕਮਰੇ 'ਚ ਸੁੱਤੀਆਂ ਰਹੀਆਂ, ਗੋਲੀਆਂ ਦੀ ਆਵਾਜ਼ ਸੁਣ ਕੇ ਪਤਾ ਲੱਗੀ ਘਟਨਾ

ਮ੍ਰਿਤਕ ਹਰਪ੍ਰੀਤ ਸਿੰਘ ਦੇ ਛੋਟੇ ਭਰਾ ਦੀ ਪਤਨੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 9:30 ਵਜੇ ਵਾਪਰੀ। ਉਸ ਸਮੇਂ ਉਹ ਆਪਣੀਆਂ ਦੋ ਧੀਆਂ ਸਮੇਤ ਘਰ ਦੇ ਇੱਕ ਕਮਰੇ ਵਿੱਚ ਸੁੱਤੀ ਹੋਈ ਸੀ। ਅਚਾਨਕ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣ ਕੇ ਜਦੋਂ ਉਹ ਬਾਹਰ ਆਈ ਤਾਂ ਘਰ ਵਿੱਚ ਵਾਪਰੀ ਇਸ ਘਟਨਾ ਬਾਰੇ ਪਤਾ ਲੱਗਾ।

ਉਸ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪਹਿਲਾਂ ਵੀ ਕਈ ਵਾਰ ਪਿਸਤੌਲ ਲੈ ਕੇ ਘਰ ਦੀ ਛੱਤ ਜਾਂ ਗਲੀ ਵਿੱਚ ਘੁੰਮਦਾ ਰਹਿੰਦਾ ਸੀ। ਇਸ ਤੋਂ ਇਲਾਵਾ ਉਸ ਦਾ ਆਪਣੀ ਮਾਂ ਨਾਲ ਵੀ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਉਸ ਨੇ ਇਹ ਵੀ ਦੱਸਿਆ ਕਿ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਪੂਰੀ ਘਟਨਾ ਕੈਦ ਹੋ ਗਈ ਹੈ। ਜ਼ਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਦੇ ਛੋਟੇ ਭਰਾ ਦੀ ਵੀ ਕਰੀਬ ਇੱਕ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ।

ਇੱਕ ਸਾਲ ਪਹਿਲਾਂ ਹੀ ਖਰੀਦੀ ਸੀ ਕੋਠੀ

ਮੌਕੇ 'ਤੇ ਪਹੁੰਚੇ ਗੁਮਟਾਲਾ ਦੇ ਕੌਂਸਲਰ ਰਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਰਾਹੀਂ ਇਸ ਦੁਖਦਾਈ ਘਟਨਾ ਦੀ ਜਾਣਕਾਰੀ ਮਿਲੀ ਸੀ। ਉਨ੍ਹਾਂ ਮੁਤਾਬਕ ਇਹ ਪਰਿਵਾਰ ਕਰੀਬ ਇੱਕ ਸਾਲ ਪਹਿਲਾਂ ਹੀ ਇੱਥੇ ਬਣੀ ਹੋਈ ਕੋਠੀ ਖਰੀਦ ਕੇ ਰਹਿਣ ਆਇਆ ਸੀ। ਪਰਿਵਾਰ ਦਾ ਕਿਸੇ ਨਾਲ ਕੋਈ ਜ਼ਮੀਨੀ ਜਾਂ ਨਿੱਜੀ ਵਿਵਾਦ ਹੋਣ ਦੀ ਗੱਲ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐੱਸਐੱਚਓ ਨਾਲ ਗੱਲ ਕੀਤੀ ਗਈ ਹੈ ਅਤੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ।

ਫਿਲਹਾਲ ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਔਰਤ ਦੀ ਧੀ ਅਤੇ ਹਰਪ੍ਰੀਤ ਸਿੰਘ ਦੀ ਭੈਣ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਐੱਫਐੱਸਐੱਲ ਦੀ ਟੀਮ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਹੋਰ ਤੱਥਾਂ ਦੇ ਆਧਾਰ 'ਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK