Fatehgarh Churian ’ਚ ਸ਼ਖਸ ਨੇ ਪਤਨੀ ਨੂੰ ਮਾਰੀ ਗੋਲੀ; ਬਾਅਦ ’ਚ ਖੁਦ ਨੂੰ ਵੀ ਮਾਰੀ ਗੋਲੀ, ਦੋਹਾਂ ਦੀ ਹੋਈ ਮੌਤ
ਗੁਰਦਾਸਪੁਰ ਦੀ ਤਹਿਸੀਲ ਫਤਿਹਗੜ੍ਹ ਚੂੜੀਆਂ ’ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇੱਕ ਸਖਸ਼ ਵੱਲੋਂ ਆਪਣੀ ਪਤਨੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਨ੍ਹਾਂ ਹੀ ਨਹੀਂ ਇਸ ਮਗਰੋਂ ਖੁਦ ਨੂੰ ਵੀ ਗੋਲੀ ਮਾਰ ਲਈ ਜਿਸ ਕਾਰਨ ਉਸਦੀ ਵੀ ਮੌਕੇ ’ਤੇ ਹੀ ਮੌਤ ਹੋ ਗਈ।
ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਬਰਿੰਦਰ ਸਿੰਘ ਬਿਦਾ ਵਜੋਂ ਹੋਈ ਹੈ ਜਿਸਦਾ ਮ੍ਰਿਤਕ ਮਹਿਲਾ ਦੇ ਨਾਲ ਦੂਜਾ ਵਿਆਹ ਹੋਇਆ ਸੀ। ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਬਰਿੰਦਰ ਸਿੰਘ ਨੇ ਆਪਣੇ ਲਾਇਸੈਂਸੀ ਹਥਿਆਰ ਦੇ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਇਸ ਸਬੰਧੀ ਡੀਐਸਪੀ ਲਲਿਤ ਕੁਮਾਰ ਅਤੇ ਪਰਿਵਾਰਕ ਮੈਂਬਰ ਅਤੇ ਸਰਪੰਚ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਬਰਿੰਦਰ ਸਿੰਘ ਬਿਦਾ ਜਿਸ ਦਾ ਪਹਿਲੀ ਪਤਨੀ ਦੇ ਤਲਾਕ ਤੋਂ ਬਾਅਦ ਦੂਜਾ ਵਿਆਹ ਹੋਇਆ ਸੀ ਅਤੇ ਦੂਜੀ ਪਤਨੀ ਪਰਮਸਲੀਲ ਕੌਰ ਨਾਲ ਤਕਰਾਰਬਾਜੀ ਚੱਲ ਰਹੀ ਸੀ ਅਤੇ ਬੀਤੀ ਸ਼ਾਮ ਨੂੰ ਦੋਵੇਂ ਪਤੀ ਪਤਨੀ ਘਰ ਵਿਚ ਇੱਕਲੇ ਸਨ ਅਤੇ ਦੋਵਾਂ ਵਿਚ ਤੂੰ-ਤੂੰ ਮੈਂ-ਮੈਂ ਹੋਈ ਅਤੇ ਗੁੱਸੇ ਵਿਚ ਬਰਿੰਦਰ ਸਿੰਘ ਬਿੰਦਾ ਨੇ ਆਪਣੇ ਲਾਇਸੰਸੀ ਪਿਸਤੌਲ ਨਾਲ ਪਹਿਲਾ ਪਤਨੀ ਦੀ ਲੱਤ ਅਤੇ ਛਾਤੀ’ਚ ਗੋਲੀ ਮਾਰੀ ਅਤੇ ਬਾਅਦ ਵਿਚ ਆਪਣੀ ਛਾਤੀ’ਚ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰ ਲਈ।
ਫਿਲਹਾਲ ਪੁਲਿਸ ਵੱਲੋ ਮਾਮਲਾ ਦਰਜ ਕਰ ਦੋਵਾਂ ਲਾਸ਼ਾਂ ਨੂੰ ਕਬਜੇ’ਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਹੈ।
- PTC NEWS