Sun, Aug 23, 2026
Whatsapp

Hardeep Nijjar Murder Case : ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ’ਚ ਵੱਡਾ ਖੁਲਾਸਾ; ਗੈਂਗਸਟਰ ਗੋਲਡੀ ਬਰਾੜ ਦਾ ਕਬੂਲਨਾਮਾ, ਦੱਸਿਆ ਕਾਰਨ

ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਦਾਅਵਾ ਕੀਤਾ ਹੈ ਕਿ ਉਸਨੇ ਕੈਨੇਡਾ ਵਿੱਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ। ਬਰਾੜ ਨੇ ਕਿਹਾ ਕਿ ਨਿੱਝਰ ਨੌਜਵਾਨਾਂ ਨੂੰ ਨਸ਼ੇ ਦੇ ਜਾਲ ਵਿੱਚ ਫਸਾ ਰਿਹਾ ਸੀ।

Reported by:  PTC News Desk  Edited by:  Aarti -- August 23rd 2026 11:18 AM
Hardeep Nijjar Murder Case : ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ’ਚ ਵੱਡਾ ਖੁਲਾਸਾ; ਗੈਂਗਸਟਰ ਗੋਲਡੀ ਬਰਾੜ ਦਾ ਕਬੂਲਨਾਮਾ, ਦੱਸਿਆ ਕਾਰਨ

Hardeep Nijjar Murder Case : ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ’ਚ ਵੱਡਾ ਖੁਲਾਸਾ; ਗੈਂਗਸਟਰ ਗੋਲਡੀ ਬਰਾੜ ਦਾ ਕਬੂਲਨਾਮਾ, ਦੱਸਿਆ ਕਾਰਨ

ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨੇ ਦਾਅਵਾ ਕੀਤਾ ਹੈ ਕਿ ਉਸਨੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਨੂੰ ਮਾਰਿਆ ਸੀ।

ਨਿੱਝਰ ਦੀ ਮੌਤ ਮਗਰੋਂ ਵਿਗੜੇ ਹਾਲਾਤ 

ਦੱਸ ਦਈਏ ਕਿ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਅਤੇ ਭਾਰਤ ਦੇ ਸਬੰਧ ਕਾਫ਼ੀ ਵਿਗੜ ਗਏ ਸਨ। ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਨਿੱਝਰ ਦੀ ਮੌਤ ਦੀ ਸਾਜ਼ਿਸ਼ ਰਚਣ ਦਾ ਇਲਜ਼ਾਮ ਲਗਾਇਆ ਸੀ। ਨਿੱਝਰ ਦੀ 2023 ਵਿੱਚ ਇੱਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੂਜੇ ਪਾਸੇ ਗੋਲਡੀ ਬਰਾੜ ਸਿੱਧੂ ਮੂਸੇਵਾਲਾ ਦੇ ਕਤਲ ਲਈ ਭਾਰਤ ਵਿੱਚ ਲੋੜੀਂਦਾ ਹੈ।

ਨਿੱਝਰ ’ਤੇ ਕਿਉਂ ਭੜਕਿਆ ਗੋਲਡੀ ਬਰਾੜ 

ਸਿੱਖ ਆਗੂ ਪਰਮਜੀਤ ਸਿੰਘ ਪੰਮਾ ਨਾਲ ਗੱਲਬਾਤ ਦੌਰਾਨ, ਗੋਲਡੀ ਬਰਾੜ ਨੇ ਦਾਅਵਾ ਕੀਤਾ ਕਿ ਉਸਨੇ ਨਿੱਝਰ ਨੂੰ ਮਾਰਿਆ ਹੈ। ਬਰਾੜ ਨੇ ਕਿਹਾ ਕਿ ਨਿੱਝਰ ਉਨ੍ਹਾਂ ਲੋਕਾਂ ਦਾ ਸਮਰਥਨ ਕਰਦਾ ਸੀ ਜੋ ਨੌਜਵਾਨਾਂ ਨੂੰ ਨਸ਼ੇ ਦੇ ਜਾਲ ਵਿੱਚ ਫਸਾਉਂਦੇ ਸੀ। ਜਿਨ੍ਹਾਂ ਨੇ ਉਨ੍ਹਾਂ ਨੂੰ ਨਸ਼ੇ ਵੇਚਣ ਅਤੇ ਮੁਖਬਰ ਬਣਨ ਲਈ ਬਲੈਕਮੇਲ ਕੀਤਾ ਸੀ। ਨਿੱਝਰ ਇਨ੍ਹਾਂ ਲੋਕਾਂ ਨੂੰ ਮਜ਼ਬੂਤ ​​ਕਰ ਰਿਹਾ ਸੀ ਤਾਂ ਜੋ ਸਮਾਂ ਆਉਣ 'ਤੇ ਉਨ੍ਹਾਂ ਦੀ ਵਰਤੋਂ ਕਰ ਸਕੇ। 

ਕਿਉਂ ਨਹੀਂ ਚਲਾਈ ਗੁਰੂ ਘਰ ’ਚ ਗੋਲੀ- ਗੋਲਡੀ ਬਰਾੜ 

ਬਰਾੜ ਨੇ ਦਾਅਵਾ ਕੀਤਾ ਕਿ ਉਸਨੇ ਗੁਰਦੁਆਰੇ ਦੇ ਅੰਦਰ ਗੋਲੀ ਨਹੀਂ ਚਲਾਈ ਕਿਉਂਕਿ ਇਹ ਗੁਰੂ ਘਰ ਹੈ। ਉਹ ਉਸਦੇ ਬਾਹਰ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ। ਉਸਨੇ ਕਿਹਾ ਕਿ ਉਸਨੂੰ ਲੱਗਦਾ ਹੈ ਕਿ ਅਰਸ਼ ਡੱਲਾ ਵੀ ਨਿੱਝਰ ਦੀ ਕਾਰ ਵਿੱਚ ਸੀ। ਜੇ ਉਹ ਉਸਦੇ ਨਾਲ ਹੁੰਦਾ ਤਾਂ ਉਹ ਵੀ ਅੱਜ ਜ਼ਿੰਦਾ ਨਾ ਹੁੰਦਾ। ਨਿੱਝਰ 'ਤੇ ਪੰਜਾਹ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ 34 ਗੋਲੀਆਂ ਉਸਨੂੰ ਲੱਗੀਆਂ।

ਨਿੱਝਰ ਦੇ ਕਤਲ ’ਚ ਭਾਰਤ ਦਾ ਹੱਥ ਨਹੀਂ- ਕੈਨੇਡਾ 

ਦੱਸ ਦਈਏ ਕਿ ਜਦੋਂ ਕੈਨੇਡਾ ਨੇ ਭਾਰਤ 'ਤੇ ਨਿੱਝਰ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਇਲਜ਼ਾਮ ਲਗਾਇਆ, ਤਾਂ ਭਾਰਤ ਨੇ ਤੁਰੰਤ ਉਨ੍ਹਾਂ ਨੂੰ ਮਨਘੜਤ ਦੱਸ ਕੇ ਖਾਰਜ ਕਰ ਦਿੱਤਾ ਅਤੇ ਦਾਅਵਾ ਕੀਤਾ ਕਿ ਕੈਨੇਡਾ ਦੀ ਧਰਤੀ 'ਤੇ ਖਾਲਿਸਤਾਨੀਆਂ ਨੂੰ ਪਨਾਹ ਦਿੱਤੀ ਜਾ ਰਹੀ ਹੈ। ਟਰੂਡੋ ਦੇ ਕਾਰਜਕਾਲ ਦੌਰਾਨ ਭਾਰਤ ਨਾਲ ਕੈਨੇਡਾ ਦੇ ਸਬੰਧ ਵਿਗੜਦੇ ਰਹੇ। ਹਾਲਾਂਕਿ, ਲਿਬਰਲ ਪਾਰਟੀ ਦੇ ਨੇਤਾ ਮਾਰਕ ਕਾਰਨੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਕੈਨੇਡਾ ਨਾਲ ਸਬੰਧਾਂ ਵਿੱਚ ਫਿਰ ਸੁਧਾਰ ਹੋਇਆ। ਪਿਛਲੇ ਮਹੀਨੇ, ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਸੀ ਕਿ ਨਿੱਝਰ ਦੇ ਕਤਲ ਵਿੱਚ ਭਾਰਤ ਦੇ ਸ਼ਾਮਲ ਹੋਣ ਦਾ ਕੋਈ ਸਬੂਤ ਨਹੀਂ ਹੈ।

ਦੱਸਣਯੋਗ ਹੈ ਕਿ ਲਾਰੈਂਸ ਬਿਸ਼ਨੋਈ 2015 ਤੋਂ ਜੇਲ੍ਹ ਵਿੱਚ ਹੈ। ਇਸ ਦੌਰਾਨ ਗੋਲਡੀ ਬਰਾੜ ਅੰਤਰਰਾਸ਼ਟਰੀ ਪੱਧਰ 'ਤੇ ਆਪਣਾ ਗੈਂਗ ਚਲਾਉਂਦਾ ਹੈ। ਉਹ ਕੈਨੇਡਾ ਵਿੱਚ ਰਹਿੰਦਾ ਹੈ। ਪਿਛਲੇ ਮਹੀਨੇ, ਅਮਰੀਕਾ ਨੇ ਉਸਦੇ ਸਿਰ 'ਤੇ 50,000 ਡਾਲਰ ਦਾ ਇਨਾਮ ਐਲਾਨਿਆ ਸੀ। ਲਾਰੈਂਸ ਬਿਸ਼ਨੋਈ ਗੈਂਗ ਦੇ ਕਈ ਹੋਰ ਗੈਂਗਸਟਰ ਵੀ ਅਮਰੀਕਾ ਦੀ ਨਿਗਰਾਨੀ ਹੇਠ ਹਨ।

ਇਹ ਵੀ ਪੜ੍ਹੋ  : ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK