Sat, Nov 21, 2026
Whatsapp

Ludhiana : ਟਰੱਕ ਦੀ ਲਪੇਟ ਚ ਆਉਣ ਨਾਲ ਮਹਿਲਾ ਦੀ ਮੌਤ, ਪੁਲਿਸ ਨੇ ਮੁਲਜ਼ਮ ਟਰੱਕ ਡਰਾਈਵਰ ਨੂੰ ਲਿਆ ਹਿਰਾਸਤ 'ਚ

ਹਸਪਤਾਲ ਤੋਂ ਦਵਾਈ ਲੈ ਕੇ ਵਾਪਿਸ ਪਰਤ ਰਹੀ ਸੀ ਮਹਿਲਾ

Reported by:  PTC News Desk  Edited by:  Jaswinder Kaur -- November 21st 2026 08:54 AM
Ludhiana : ਟਰੱਕ ਦੀ ਲਪੇਟ ਚ ਆਉਣ ਨਾਲ ਮਹਿਲਾ ਦੀ ਮੌਤ, ਪੁਲਿਸ ਨੇ ਮੁਲਜ਼ਮ ਟਰੱਕ ਡਰਾਈਵਰ ਨੂੰ ਲਿਆ ਹਿਰਾਸਤ 'ਚ

Ludhiana : ਟਰੱਕ ਦੀ ਲਪੇਟ ਚ ਆਉਣ ਨਾਲ ਮਹਿਲਾ ਦੀ ਮੌਤ, ਪੁਲਿਸ ਨੇ ਮੁਲਜ਼ਮ ਟਰੱਕ ਡਰਾਈਵਰ ਨੂੰ ਲਿਆ ਹਿਰਾਸਤ 'ਚ

In Ludhiana Woman dies after being hit by truck :  ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਟਾਟਾ 407 ਟਰੱਕ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਮਹਿਲਾ ਦੇ ਮੌਤ ਹੋ ਗਈ। ਮ੍ਰਿਤਕ ਮਹਿਲਾ ਆਪਣੇ ਬੇਟੇ ਨਾਲ ਹਸਪਤਾਲ ਤੋਂ ਦਵਾਈ ਲੈ ਕੇ ਆ ਰਹੀ ਸੀ। ਪੀੜਿਤ ਪਰਿਵਾਰ ਦੇ ਮੈਂਬਰਾਂ ਦਾ ਦੋਸ਼ ਸੀ ਕਿ ਸੜਕੀ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਗੱਡੀ ਲੈ ਕੇ ਮੌਕੇ ਤੇ ਫਰਾਰ ਹੋ ਗਿਆ, ਜਿਸ ਨੂੰ ਬਾਅਦ ਵਿੱਚ ਕਾਬੂ ਕੀਤਾ ਗਿਆ।

ਟਰੱਕ ਡਰਾਈਵਰ ਦਾ ਕਹਿਣਾ ਸੀ ਕਿ ਉਹ ਫੋਕਲ ਪੁਆਇੰਟ ਤੋਂ ਆ ਰਿਹਾ ਸੀ ਕਿ ਅਚਾਨਕ ਮੋੜ 'ਤੇ ਕੋਈ ਵਾਹਨ ਆਉਣ ਕਰਕੇ ਗੱਡੀ ਮੋੜਨ ਕਾਰਨ ਮੋਟਰਸਾਈਕਲ ਲਪੇਟ ਵਿੱਚ ਆ ਗਿਆ। 

ਇਹ ਵੀ ਪੜ੍ਹੋ : 

https://www.ptcnews.tv/news-in-punjabi/punjab-police-encounters-accused-in-zirakpur-in-tarn-taran-asi-iqbal-singh-murder-case-4431961

ਦੂਜੇ ਪਾਸੇ ਪੁਲਿਸ ਨੇ ਮਹਿਲਾ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਸੀ। ਜਦੋਂ ਕਿ ਮੁਲਜ਼ਮ ਟਰੱਕ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।

ਇਸ ਮੌਕੇ ਪੁਲਿਸ ਨੇ ਦੱਸਿਆ ਕਿ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ ਮੌਕੇ 'ਤੇ ਹੀ ਮਹਿਲਾ ਦੀ ਮੌਤ ਹੋ ਗਈ ਹੈ, ਜਿਸ ਦੀ ਮ੍ਰਿਤਕ ਦੇਹ ਨੂੰ ਉਹ ਹਸਪਤਾਲ ਲੈ ਕੇ ਜਾ ਰਹੇ ਹਨ। ਪੁਲਿਸ ਅਨੁਸਾਰ ਮੁਲਜ਼ਮ ਟਰੱਕ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ ਹੈ , ਜਿਸ ਤੋਂ ਪੁੱਛ ਗਿੱਛ ਕਰਕੇ ਅਗਲੇਰੀ ਬਣਦੀ ਕਾਰਵਾਈ ਕੀਤੀ ਜਾਵੇਗੀ।  

ਇਸ ਮੌਕੇ ਮ੍ਰਿਤਕ ਮਹਿਲਾ ਦੇ ਪੁੱਤਰ ਅਰਜੁਨ ਨੇ ਦੱਸਿਆ ਕਿ ਉਹ ਆਪਣੀ ਮਾਤਾ ਦੇ ਨਾਲ ਮੋਟਰਸਾਈਕਲ 'ਤੇ ਬੈਠ ਕੇ ਹਸਪਤਾਲ ਤੋਂ ਦਵਾਈ ਲੈ ਕੇ ਵਾਪਿਸ ਪਰਤ ਰਹੇ ਸਨ। ਉਸਨੇ ਦੱਸਿਆ ਕਿ ਇਸ ਦੌਰਾਨ ਸੜਕ ਦੇ ਇੱਕ ਪਾਸੇ ਤੋਂ ਗੱਡੀ ਆ ਰਹੀ ਸੀ ਕਿ ਉਕਤ ਟਰੱਕ ਡਰਾਈਵਰ ਨੇ ਅਚਾਨਕ ਕੱਟ ਮਾਰ ਕੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ ਅਤੇ ਪੁੱਲ 'ਤੇ ਚੜ੍ਹ ਕੇ ਭੱਜਣ ਲੱਗਾ ਪਰ ਇਸ ਦੌਰਾਨ ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੇ ਉਸ ਟਰੱਕ ਡਰਾਈਵਰ ਨੂੰ ਫੜ੍ਹ ਲਿਆ।  

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK