Sat, Apr 27, 2024
Whatsapp

ਨਗਰ ਕੌਂਸਲ ਦੇ ਫੰਡਾਂ 'ਚ ਘਪਲਾ ਕਰਨ ਦੇ ਇਲਜ਼ਾਮ 'ਚ ਵਿਜੀਲੈਂਸ ਵੱਲੋਂ ਈ.ਓ. ਗ੍ਰਿਫ਼ਤਾਰ

Written by  Pardeep Singh -- November 26th 2022 06:59 PM -- Updated: November 27th 2022 11:09 AM
ਨਗਰ ਕੌਂਸਲ ਦੇ ਫੰਡਾਂ 'ਚ ਘਪਲਾ ਕਰਨ ਦੇ ਇਲਜ਼ਾਮ 'ਚ ਵਿਜੀਲੈਂਸ ਵੱਲੋਂ ਈ.ਓ. ਗ੍ਰਿਫ਼ਤਾਰ

ਨਗਰ ਕੌਂਸਲ ਦੇ ਫੰਡਾਂ 'ਚ ਘਪਲਾ ਕਰਨ ਦੇ ਇਲਜ਼ਾਮ 'ਚ ਵਿਜੀਲੈਂਸ ਵੱਲੋਂ ਈ.ਓ. ਗ੍ਰਿਫ਼ਤਾਰ

ਚੰਡੀਗੜ੍ਹ:  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਨਗਰ ਕੌਂਸਲ ਦੀਨਾਨਗਰ ਨੂੰ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਸਨ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਈ.ਓ. ਅਸ਼ੋਕ ਕੁਮਾਰ ਨੇ ਦੀਨਾਨਗਰ ਵਿਖੇ ਆਪਣੀ ਤਾਇਨਾਤੀ ਦੌਰਾਨ ਇੱਕ ਸਥਾਨਕ ਵਿਕਰੇਤਾ ਤੋਂ ਸਟਰੀਟ ਲਾਈਟਾਂ ਦੀ ਖਰੀਦ ਲਈ 1,97,000 ਰੁਪਏ ਦਾ ਫ਼ਰਜੀ ਬਿੱਲ ਪ੍ਰਵਾਨ ਕੀਤਾ ਸੀ ਪਰ ਅਸਲ ਵਿੱਚ ਇਸ ਸਬੰਧੀ ਕੋਈ ਖਰੀਦ ਹੀ ਨਹੀਂ ਕੀਤੀ ਗਈ ਅਤੇ ਉਸ ਨੇ ਨਿੱਜੀ ਹਿੱਤਾਂ ਲਈ ਪੈਸੇ ਦਾ ਗਬਨ ਕਰਨ ਅਤੇ ਵਿਭਾਗ ਨੂੰ ਭੇਜੇ ਜਾਣ ਵਾਲੇ ਉਪਯੋਗਤਾ ਸਰਟੀਫਿਕੇਟ ਵਜੋਂ ਵਰਤਣ ਲਈ ਇਹ ਫ਼ਰਜੀ ਬਿੱਲ ਤਿਆਰ ਕੀਤਾ ਸੀ।


 ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜਮ ਈ.ਓ. ਨੇ ਦੀਨਾਨਗਰ ਨਗਰ ਕੌਂਸਲ ਲਈ ਪੀ.ਐਮ.ਆਈ.ਡੀ.ਸੀ. ਸਕੀਮ ਤਹਿਤ ਜਾਰੀ ਕੀਤੀਆਂ ਗ੍ਰਾਂਟਾਂ ਵਿੱਚ ਵੀ ਘਪਲਾ ਕੀਤਾ ਹੈ। ਇਸ ਸਬੰਧੀ ਉਕਤ ਈ.ਓ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।


- PTC NEWS

Top News view more...

Latest News view more...