Sun, May 5, 2024
Whatsapp

ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ, ਮੁੰਬਈ ਕ੍ਰਾਈਮ ਬ੍ਰਾਂਚ ਨੇ ਜਲੰਧਰ ਤੋਂ 2 ਨੌਜਵਾਨਾਂ ਨੂੰ ਕੀਤਾ ਕਾਬੂ

ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਪੰਜਾਬ ਦੇ ਜਲੰਧਰ ਤੋਂ ਦੋ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

Written by  Amritpal Singh -- April 26th 2024 08:43 AM
ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ, ਮੁੰਬਈ ਕ੍ਰਾਈਮ ਬ੍ਰਾਂਚ ਨੇ ਜਲੰਧਰ ਤੋਂ 2 ਨੌਜਵਾਨਾਂ ਨੂੰ ਕੀਤਾ ਕਾਬੂ

ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ, ਮੁੰਬਈ ਕ੍ਰਾਈਮ ਬ੍ਰਾਂਚ ਨੇ ਜਲੰਧਰ ਤੋਂ 2 ਨੌਜਵਾਨਾਂ ਨੂੰ ਕੀਤਾ ਕਾਬੂ

ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਪੰਜਾਬ ਦੇ ਜਲੰਧਰ ਤੋਂ ਦੋ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਮੁੰਬਈ ਕ੍ਰਾਈਮ ਬ੍ਰਾਂਚ ਨੇ ਕੀਤੀ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮਾਂ ਨੇ ਮੁੱਖ ਮੁਲਜ਼ਮ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਹਥਿਆਰ ਮੁਹੱਈਆ ਕਰਵਾਏ ਸਨ।

ਜਲੰਧਰ ਤੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੋਨੂੰ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਵਜੋਂ ਹੋਈ ਹੈ। ਦੋਸ਼ੀ ਅਨੁਜ ਟਰੱਕ 'ਤੇ ਹੈਲਪਰ ਦਾ ਕੰਮ ਕਰਦਾ ਸੀ। ਸੁਭਾਸ਼ ਇੱਕ ਕਿਸਾਨ ਹੈ ਅਤੇ ਕਰਿਆਨੇ ਦੀ ਦੁਕਾਨ ਵੀ ਚਲਾਉਂਦਾ ਹੈ। ਅਨੁਜ ਖਿਲਾਫ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ 'ਚ ਕਈ ਮਾਮਲੇ ਦਰਜ ਹਨ ਅਤੇ ਉਹ ਸ਼ੁਰੂ ਤੋਂ ਹੀ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਹੈ। ਦੋਵਾਂ ਨੇ 15 ਮਾਰਚ ਨੂੰ ਪਨਵੇਲ ਵਿੱਚ ਦੋ ਪਿਸਤੌਲਾਂ ਦੀ ਡਿਲੀਵਰੀ ਕੀਤੀ ਸੀ।


ਮੁੱਢਲੀ ਜਾਣਕਾਰੀ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਵੀਰਵਾਰ ਨੂੰ ਜਲੰਧਰ ਪਹੁੰਚੀ ਸੀ। ਜ਼ਿਲ੍ਹਾ ਪੁਲਿਸ ਨਾਲ ਸੰਪਰਕ ਕਰਨ ’ਤੇ ਟੀਮ ਨੇ ਰਾਤ ਨੂੰ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਸੂਤਰਾਂ ਅਨੁਸਾਰ ਉਕਤ ਮੁਲਜ਼ਮਾਂ ਨੇ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ ਦੋ ਪਿਸਤੌਲ ਅਤੇ 38 ਜਿੰਦਾ ਕਾਰਤੂਸ ਮੁਹੱਈਆ ਕਰਵਾਏ ਸਨ। ਦੋਵੇਂ ਦੋਸ਼ੀ ਲਾਰੈਂਸ ਦੇ ਗੁਰਗੇ ਹਨ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਹੁਣ ਤੱਕ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਹਥਿਆਰ ਦੇਣ ਤੋਂ ਪਹਿਲਾਂ ਟੈਸਟ ਕੀਤਾ ਗਿਆ ਸੀ

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮਾਂ ਵੱਲੋਂ ਹਥਿਆਰਾਂ ਦੀ ਡਲਿਵਰੀ ਤੋਂ ਪਹਿਲਾਂ ਦੋਵਾਂ ਹਥਿਆਰਾਂ ਦੀ ਜਾਂਚ ਕੀਤੀ ਗਈ ਸੀ। ਮੁਲਜ਼ਮਾਂ ਨੇ ਉਪਰੋਕਤ ਦੋਵਾਂ ਹਥਿਆਰਾਂ ਨਾਲ ਜਲੰਧਰ ਵਿੱਚ ਇੱਕ-ਇੱਕ ਗੋਲੀ ਚਲਾਈ ਸੀ। ਉਸ ਕੋਲ ਕੁੱਲ 40 ਗੋਲੀਆਂ ਸਨ। ਦੋ ਗੋਲੀਆਂ ਚਲਾਉਣ ਤੋਂ ਬਾਅਦ ਉਸ ਕੋਲ 38 ਗੋਲੀਆਂ ਰਹਿ ਗਈਆਂ ਸਨ।

ਜਿਸ ਨੂੰ ਮੁਲਜ਼ਮਾਂ ਨੇ ਸਾਗਰ ਪਾਲ ਅਤੇ ਵਿੱਕੀ ਦੇ ਹਵਾਲੇ ਕਰ ਦਿੱਤਾ ਸੀ। ਸਾਗਰ ਪਾਲ ਵੱਲੋਂ ਸਲਮਾਨ ਦੇ ਘਰ 'ਤੇ 38 ਰਾਉਂਡ 'ਚੋਂ 5 ਰਾਉਂਡ ਫਾਇਰ ਕੀਤੇ ਗਏ। ਮੁੰਬਈ ਕ੍ਰਾਈਮ ਬ੍ਰਾਂਚ ਨੇ ਤਾਪੀ ਨਦੀ ਤੋਂ 17 ਰੌਂਦ ਬਰਾਮਦ ਕੀਤੇ ਹਨ। ਜਦਕਿ 16 ਰੌਂਦ ਲਾਪਤਾ ਹਨ। ਪੁਲਿਸ ਉਕਤ ਟਰਾਲੇ ਦੀ ਭਾਲ 'ਚ ਲੱਗੀ ਹੋਈ ਹੈ। ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ 29 ਅਪ੍ਰੈਲ ਤੱਕ ਪੁਲਿਸ ਰਿਮਾਂਡ 'ਤੇ ਰੱਖਿਆ ਗਿਆ ਹੈ।

ਮੁੰਬਈ ਕ੍ਰਾਈਮ ਬ੍ਰਾਂਚ ਨੇ ਜਲੰਧਰ ਪੁਲਿਸ ਨਾਲ ਸੰਪਰਕ ਕੀਤਾ ਹੈ। ਹਾਲਾਂਕਿ ਇਸ ਸਬੰਧੀ ਕਿਸੇ ਅਧਿਕਾਰੀ ਨੇ ਕੋਈ ਬਿਆਨ ਨਹੀਂ ਦਿੱਤਾ ਹੈ ਕਿਉਂਕਿ ਮੁੰਬਈ ਪੁਲਿਸ ਨਾਲ ਜੁੜੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਾਗਰ ਪਹਿਲਾਂ ਜਲੰਧਰ 'ਚ ਹੀ ਸੀ। ਜਲੰਧਰ 'ਚ ਹੀ ਉਹ ਕਿਸੇ ਤੀਜੇ ਵਿਅਕਤੀ ਰਾਹੀਂ ਲਾਰੈਂਸ ਗੈਂਗ ਦੇ ਸੰਪਰਕ 'ਚ ਆਇਆ ਸੀ। ਇਸ ਲਈ ਮੁੰਬਈ ਪੁਲਿਸ ਇਸ ਮਾਮਲੇ 'ਚ ਜਲੰਧਰ ਤੋਂ ਜਾਣਕਾਰੀ ਇਕੱਠੀ ਕਰ ਰਹੀ ਸੀ। ਹੁਣ ਪੁਲਿਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਸਾਗਰ ਦੇ ਪਿਤਾ ਨੇ ਕਿਹਾ ਸੀ-ਪੁੱਤ ਕਮਾਉਣ ਲਈ ਜਲੰਧਰ ਗਿਆ ਸੀ, ਪਤਾ ਨਹੀਂ ਕਿਵੇਂ ਮੁੰਬਈ ਪਹੁੰਚ ਗਿਆ।

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਦੇ ਮਾਮਲੇ 'ਚ ਪੰਜਾਬ ਦੇ ਜਲੰਧਰ ਨਾਲ ਉਸ ਸਮੇਂ ਜੁੜਿਆ ਸੀ ਜਦੋਂ ਗੋਲੀਬਾਰੀ ਕਰਨ ਵਾਲੇ ਸਾਗਰ ਦੇ ਪਿਤਾ ਜੋਗਿੰਦਰ ਨੇ ਖੁਲਾਸਾ ਕੀਤਾ ਸੀ ਕਿ ਉਸ ਦਾ ਬੇਟਾ ਪੈਸੇ ਕਮਾਉਣ ਲਈ ਜਲੰਧਰ ਗਿਆ ਸੀ। ਉਸ ਨੂੰ ਕੋਈ ਪਤਾ ਨਹੀਂ ਕਿ ਉਹ ਮੁੰਬਈ ਕਿਵੇਂ ਪਹੁੰਚਿਆ।

ਸਾਗਰ ਪਾਲ ਦੇ ਪਿਤਾ ਜੋਗਿੰਦਰ ਸ਼ਾਹ ਨੇ ਦੱਸਿਆ - "ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਮਿਲੀ ਕਿ ਉਨ੍ਹਾਂ ਦਾ ਬੇਟਾ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਵਾਪਸ ਆ ਗਿਆ ਹੈ। ਮੈਂ ਖੁਦ ਹੈਰਾਨ ਹਾਂ ਕਿ ਉਹ ਜਲੰਧਰ ਦੀ ਬਜਾਏ ਮੁੰਬਈ ਕਿਵੇਂ ਪਹੁੰਚ ਗਿਆ। ਉਹ ਲੰਬੇ ਸਮੇਂ ਤੋਂ ਜਲੰਧਰ 'ਚ ਰਹਿ ਰਿਹਾ ਹੈ। ਉਹ ਇੱਕ ਮਜ਼ਦੂਰ ਵਜੋਂ ਕੰਮ ਕਰ ਰਿਹਾ ਸੀ।

ਲਾਰੇਂਸ ਨੇ ਮਾਰਚ 2023 ਵਿੱਚ ਸਲਮਾਨ ਨੂੰ ਧਮਕੀ ਦਿੱਤੀ ਸੀ

ਮਾਰਚ 2023 ਵਿੱਚ, ਲਾਰੇਂਸ ਤੋਂ ਧਮਕੀ ਮਿਲਣ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਮਹਾਰਾਸ਼ਟਰ ਸਰਕਾਰ ਤੋਂ Y ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ।

NIA ਨੇ ਕਿਹਾ ਸੀ ਕਿ ਖਾਨ ਉਨ੍ਹਾਂ 10 ਲੋਕਾਂ ਦੀ ਸੂਚੀ 'ਚ ਸਭ ਤੋਂ ਉੱਪਰ ਸੀ, ਜਿਨ੍ਹਾਂ ਨੂੰ ਜੇਲ 'ਚ ਬੰਦ ਗੈਂਗਸਟਰ ਲਾਰੇਂਸ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। 1998 ਵਿੱਚ ਵਾਪਰੀ ਕਾਲੇ ਹਿਰਨ ਦੇ ਸ਼ਿਕਾਰ ਦੀ ਘਟਨਾ ਨੂੰ ਲੈ ਕੇ ਭਾਈਚਾਰਾ ਨਾਰਾਜ਼ ਹੈ, ਜਿਸ ਦਾ ਹਵਾਲਾ ਦਿੰਦੇ ਹੋਏ ਲਾਰੈਂਸ ਨੇ ਇੱਕ ਟੀਵੀ ਇੰਟਰਵਿਊ ਵਿੱਚ ਸਲਮਾਨ ਨੂੰ ਮਾਰਨ ਦੀ ਧਮਕੀ ਦਿੱਤੀ ਸੀ।

ਧਮਕੀ ਤੋਂ ਬਾਅਦ ਦਿੱਤੀ Y ਸੁਰੱਖਿਆ

ਪਹਿਲਾਂ ਮਹਾਰਾਸ਼ਟਰ ਪੁਲਿਸ ਦੇ ਕਰਮਚਾਰੀ ਸਲਮਾਨ ਦੇ ਨਾਲ ਰਹਿੰਦੇ ਸਨ, ਪਰ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਨੂੰ Y ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਸੁਰੱਖਿਆ ਘੇਰੇ 'ਚ 11 ਜਵਾਨ ਹਰ ਸਮੇਂ ਸਲਮਾਨ ਦੇ ਨਾਲ ਰਹਿੰਦੇ ਹਨ, ਜਿਨ੍ਹਾਂ 'ਚ ਇਕ-ਦੋ ਕਮਾਂਡੋ ਅਤੇ 2 ਪੀ.ਐੱਸ.ਓ. ਸਲਮਾਨ ਦੀ ਗੱਡੀ ਦੇ ਅੱਗੇ ਅਤੇ ਪਿੱਛੇ ਹਮੇਸ਼ਾ ਦੋ ਗੱਡੀਆਂ ਹੁੰਦੀਆਂ ਹਨ। ਇਸ ਦੇ ਨਾਲ ਹੀ ਸਲਮਾਨ ਦੀ ਕਾਰ ਵੀ ਪੂਰੀ ਤਰ੍ਹਾਂ ਨਾਲ ਬੁਲੇਟਪਰੂਫ ਹੈ।

- PTC NEWS

Top News view more...

Latest News view more...