Sat, Apr 1, 2023
Whatsapp

Shooting incident : ਪੁਲਿਸ ਦੀ ਮੌਜੂਦਗੀ 'ਚ ਸਤਿਕਾਰ ਕਮੇਟੀ ਦੇ ਮੈਂਬਰ ਨੇ ਚਲਾਈ ਗੋਲੀ

Written by  Ravinder Singh -- February 24th 2023 01:38 PM
Shooting incident : ਪੁਲਿਸ ਦੀ ਮੌਜੂਦਗੀ 'ਚ ਸਤਿਕਾਰ ਕਮੇਟੀ ਦੇ ਮੈਂਬਰ ਨੇ ਚਲਾਈ ਗੋਲੀ

Shooting incident : ਪੁਲਿਸ ਦੀ ਮੌਜੂਦਗੀ 'ਚ ਸਤਿਕਾਰ ਕਮੇਟੀ ਦੇ ਮੈਂਬਰ ਨੇ ਚਲਾਈ ਗੋਲੀ

ਅੰਮ੍ਰਿਤਸਰ : ਚਤਨ ਸਿੰਘ ਜੀਵਨ ਸਿੰਘ ਦੀ ਦੁਕਾਨ ਦੇ ਬਾਹਰ ਸਤਿਕਾਰ ਕਮੇਟੀ ਦੇ ਮੈਂਬਰ ਨੇ ਪੁਲਿਸ ਦੀ ਮੌਜੂਦਗੀ ਵਿਚ ਗੋਲ਼ੀ ਚਲਾ ਦਿੱਤੀ। ਇਸ ਕਾਰਨ ਉਥੇ ਖੜ੍ਹੇ ਲੋਕਾਂ ਵਿਚ ਦਹਿਸ਼ਤ ਫੈਲ ਗਈ। ਗੋਲ਼ੀ ਚੱਲਣ ਦੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ।



ਕਾਬਿਲੇਗੌਰ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਸ੍ਰੀ ਅਕਾਲ ਤਖਤ ਸਾਹਿਬ ਵਾਲੇ ਪ੍ਰਵੇਸ਼ ਦੁਆਰ ਦੇ ਬਿਲਕੁਲ ਸਾਹਮਣੇ ਚਤਰ ਸਿੰਘ ਜੀਵਨ ਸਿੰਘ ਦੀ ਦੁਕਾਨ ਅੱਗੇ ਸਤਿਕਾਰ ਕਮੇਟੀ ਦੇ ਮੈਂਬਰ ਧਰਨੇ ਉਤੇ ਬੈਠੇ ਸਨ। ਇਸ ਦੌਰਾਨ ਪੁਲਿਸ ਦੀ ਮੌਜੂਦਗੀ ਵਿਚ ਸਤਿਕਾਰ ਕਮੇਟੀ ਦਾ ਕਾਰਕੁੰਨ ਨੇ ਗੋਲ਼ੀ ਚਲਾ ਦਿੱਤੀ। ਇਸ ਮਗਰੋਂ ਦੇਰ ਸ਼ਾਮ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ : Ajnala clash : ਅਜਨਾਲਾ ਕੋਰਟ ਨੇ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ : ਐਸਐਸਪੀ ਸਤਿੰਦਰ ਸਿੰਘ

ਬੀਤੇ ਕੱਲ੍ਹ ਸਤਿਕਾਰ ਕਮੇਟੀ ਵੱਲੋਂ ਚਤਰ ਸਿੰਘ ਜੀਵਨ ਸਿੰਘ ਦੀ ਪ੍ਰਿੰਟਿੰਗ ਪ੍ਰੈਸ ਉਤੇ ਛਾਪੇਮਾਰੀ ਕੀਤੀ ਗਈ ਸੀ। ਪ੍ਰੈਸ 'ਚ ਕੰਮ ਕਰ ਰਹੇ ਪਰਵਾਸੀ ਮਜ਼ਦੂਰਾਂ ਕੋਲੋਂ ਤੰਬਾਕੂ ਤੇ ਸਿਗਰਟਾਂ ਬਰਾਮਦ ਕੀਤੀਆਂ ਗਈਆਂ ਸਨ। ਵਿਰੋਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵੱਲੋਂ ਚਤਰ ਸਿੰਘ ਜੀਵਨ ਸਿੰਘ ਦੀ ਦੁਕਾਨ ਦੇ ਬਾਹਰ ਧਰਨਾ ਦਿੱਤਾ ਗਿਆ ਸੀ ਜਿਸ ਦੌਰਾਨ ਇਹ ਘਟਨਾ ਵਾਪਰ ਗਈ।

- PTC NEWS

adv-img

Top News view more...

Latest News view more...