Advertisment

ਟੈਂਡਰ ਘੁਟਾਲੇ ਮਾਮਲੇ 'ਚ ਅਦਾਲਤ ਨੇ ਰਾਕੇਸ਼ ਕੁਮਾਰ ਸਿੰਗਲਾ ਨੂੰ ਐਲਾਨਿਆ ਇਸ਼ਤਿਹਾਰੀ ਭਗੌੜਾ

author-image
Pardeep Singh
Updated On
New Update
ਟੈਂਡਰ ਘੁਟਾਲੇ ਮਾਮਲੇ 'ਚ ਅਦਾਲਤ ਨੇ ਰਾਕੇਸ਼ ਕੁਮਾਰ ਸਿੰਗਲਾ ਨੂੰ ਐਲਾਨਿਆ ਇਸ਼ਤਿਹਾਰੀ ਭਗੌੜਾ
Advertisment

ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਨੇ ਅਨਾਜ ਮੰਡੀਆਂ ਵਿੱਚ ਟੈਂਡਰ ਅਲਾਟਮੈਂਟ ਘੁਟਾਲੇ ਦੇ ਮੁੱਖ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ, ਡਿਪਟੀ ਡਾਇਰੈਕਟਰ (ਮੁਅੱਤਲ), ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਖਿਲਾਫ਼ ਫੌਜਦਾਰੀ ਕਾਰਵਾਈ ਸ਼ੁਰੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਲੁਧਿਆਣਾ ਦੀ ਅਦਾਲਤ ਵੱਲੋਂ  ਭਗੌੜਾ ਅਪਰਾਧੀ (ਪੀ.ਓ) ਐਲਾਨ ਦਿੱਤਾ ਗਿਆ ਹੈ। 

Advertisment

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਵਿਭਾਗ ਦੀ ਮੁੱਖ ਚੌਕਸੀ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਤੋਂ ਇਲਾਵਾ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੱਕੜ ਦੇ ਕਰੇਟ ਅਤੇ ਕਿਰਤ ਅਤੇ ਅਨਾਜ ਢੋਆ-ਢੁਆਈ ਨੀਤੀ ਦੇ ਨਿਰੀਖਣ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਸੀ। 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਦੇ ਵੱਖ-ਵੱਖ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਰਾਕੇਸ਼ ਸਿੰਗਲਾ ਨੇ ਕਥਿਤ ਮੁਲਜ਼ਮ ਠੇਕੇਦਾਰ/ਟੈਂਡਰਕਾਰ ਤੇਲੂ ਰਾਮ ਤੋਂ 30 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ 20 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ, ਜਿਸ ਦੇ ਬਦਲੇ ਠੇਕੇਦਾਰ ਤੇਲੂ ਰਾਮ ਨੂੰ ਵੱਖ-ਵੱਖ ਅਨਾਜ ਮੰਡੀਆਂ ਲਈ ਢੋਆ-ਢੁਆਈ ਦੇ ਟੈਂਡਰ ਅਲਾਟ ਕਰ ਦਿੱਤੇ ਗਏ ਸੀ। 

ਬੁਲਾਰੇ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਵਿਜੀਲੈਂਸ ਵੱਲੋਂ ਉਸ ਦੀ ਗ੍ਰਿਫਤਾਰੀ ਨੂੰ ਅੰਜਾਮ ਦੇਣ ਲਈ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ  ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਕਿਉਂਕਿ ਉਹ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਵਿਦੇਸ਼ ਚਲਾ ਗਿਆ ਹੈ। ਵਿਜੀਲੈਂਸ ਬਿਊਰੋ ਨੂੰ ਉਸ ਦੀ ਵੱਡੀ ਰਿਸ਼ਵਤ ਨਾਲ ਬਣਾਈ ਗਈ ਜਾਇਦਾਦ ਬਾਰੇ ਵੀ ਅਹਿਮ ਜਾਣਕਾਰੀ ਮਿਲੀ ਹੈ ਕਿਉਂਕਿ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਉਸ ਦੀਆਂ ਜਾਇਦਾਦਾਂ ਦਾ ਮੁਲਾਂਕਣ ਵੀ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ ਨੰਬਰ 11 ਮਿਤੀ 16-08-2022, ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13(2) ਤਹਿਤ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਦੇ ਨਾਲ-ਨਾਲ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇਹ ਮੁਕੱਦਮਾ ਪਹਿਲਾਂ ਹੀ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ 17 ਮੁਲਜ਼ਮਾਂ ਵਿੱਚੋਂ 6 ਗ੍ਰਿਫ਼ਤਾਰੀ ਤੋਂ ਬਾਅਦ ਜੇਲ੍ਹ ਵਿੱਚ ਬੰਦ ਹਨ ਅਤੇ ਇਸ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।

- PTC NEWS
latest-news punjabi-news transport-tender-scam-case
Advertisment

Stay updated with the latest news headlines.

Follow us:
Advertisment