Advertisment

ਡੇਂਗੂ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਉਲੰਘਣਾ ਕਰਨ ਵਾਲੇ ਘਰਾਂ ਦੇ ਕੱਟੇ ਜਾਣਗੇ ਚਲਾਨ : ਡੀਸੀ

author-image
Ravinder Singh
Updated On
New Update
ਡੇਂਗੂ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਉਲੰਘਣਾ ਕਰਨ ਵਾਲੇ ਘਰਾਂ ਦੇ ਕੱਟੇ ਜਾਣਗੇ ਚਲਾਨ : ਡੀਸੀ
Advertisment

ਐਸਏਐਸ ਨਗਰ : ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਸਿਹਤ ਮਹਿਕਮੇ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਸਮੀਖਿਆ ਕੀਤੀ ਗਈ ਤੇ ਡੇਂਗੂ ਤੋਂ ਬਚਾਅ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਉਤੇ ਜਨਤਕ ਥਾਵਾਂ ਉਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਵਿਰੁੱਧ ਸਖ਼ਤੀ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪੈਂਡਿੰਗ ਪਏ ਕੰਮਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਤੰਬਾਕੂ ਦੀ ਵਰਤੋਂ ਸਬੰਧੀ ਕੋਟਪਾ (ਸਿਗਰਟ ਤੇ ਦੂਜੇ ਤੰਬਾਕੂ ਉਤਪਾਦ ਐਕਟ) ਤਹਿਤ ਵੀ ਵੱਧ ਤੋਂ ਵੱਧ ਚਲਾਨ ਕੀਤੇ ਜਾਣ।

Advertisment

ਮੀਟਿੰਗ ਦੀ ਸ਼ੁਰੂਆਤ ਵਿੱਚ ਸਿਹਤ ਵਿਭਾਗ ਵੱਲੋਂ ਕਿਹਾ ਗਿਆ ਕਿ ਭਾਰਤ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੇਸ਼ ਵਿੱਚੋਂ ਖਸਰੇ ਦੀ ਬਿਮਾਰੀ ਨੂੰ ਦਸੰਬਰ 2023 ਤੱਕ ਖਤਮ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਤਹਿਤ ਛੋਟੇ ਬੱਚਿਆ ਨੂੰ ਪਹਿਲਾ ਟੀਕਾ 9 ਮਹੀਨੇ ਦੀ ਉਮਰ ਵਿੱਚ ਅਤੇ ਦੂਜਾ ਟੀਕਾ 16 ਮਹੀਨੇ ਦੀ ਉਮਰ ਉਤੇ ਲਗਾਇਆ ਜਾਂਦਾ ਹੈ। ਜੇ ਕਿਸੇ ਹਾਲਾਤ 'ਚ ਇਹ ਟੀਕਾ ਲੱਗਣੋਂ ਰਹਿ ਜਾਂਦਾ ਹੈ ਤਾਂ 5 ਸਾਲ ਤੱਕ ਦੀ ਉਮਰ ਦੇ ਬੱਚੇ ਨੂੰ ਵੀ ਇਹ ਟੀਕਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਵਾਸੀ ਮਜ਼ਦੂਰਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ ਤੇ ਜ਼ਿਲ੍ਹੇ ਨੂੰ ਦਸਬੰਰ 2023 ਤੱਕ ਖਸਰਾ ਮੁਕਤ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਜੀ-20 ਸਿਖਰ ਸੰਮੇਲਨ ਲਈ ਬੇਮਿਸਾਲ ਹੋਵੇਗਾ ਸੁੰਦਰੀਕਰਨ : ਡਿਪਟੀ ਕਮਿਸ਼ਨਰ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਬਿਮਾਰੀ ਦੀ ਰੋਕਥਾਮ ਲਈ ਖੜ੍ਹੇ ਪਾਣੀ ਵਿਚਲੇ ਪੈਦਾ ਹੋ ਰਹੇ ਡੇਂਗੂ ਦੇ ਲਾਰਵੇ ਨੂੰ ਵੀ ਚੈਕ ਕੀਤਾ ਜਾਵੇ ਤੇ ਜੇ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਥਾਂ ਨਾਲ ਸਬੰਧਤਾਂ ਦਾ ਚਲਾਨ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ, ਨੀਲਾ ਕਾਰਡਧਾਰਕ, ਕਿਰਤ ਵਿਭਾਗ ਦੇ ਰਜਿਸਟਰਡ ਉਸਾਰੀ ਮਜ਼ਦੂਰ, ਪੰਜਾਬ ਮੰਡੀ ਬੋਰਡ ਨਾਲ ਰਜਿਸਟਰਡ ਕਿਸਾਨ, ਛੋਟੇ ਵਪਾਰੀ, ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਪੂਜਾ ਐਸ.ਗਰੇਵਾਲ, ਐਸਡੀਐਮ ਖਰੜ੍ਹ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਿਵਲ ਸਰਜਨ ਅਦਰਸ਼ਪਾਲ ਕੌਰ ਆਦਿ ਹਾਜ਼ਰ ਸਨ।

- PTC NEWS
dengue-punjab punjab-latest-news sas-nagar-district
Advertisment

Stay updated with the latest news headlines.

Follow us:
Advertisment