Sunny Enclave ’ਚ ਵਾਪਰੀ ਵੱਡੀ ਵਾਰਦਾਤ; ਕੁੜੀ ਦਾ ਬੇਰਹਿਮੀ ਨਾਲ ਕਤਲ
Sunny Enclave Girl Murder: ਖਰੜ ਦੇ ਸੰਨੀ ਐਨਕਲੇਵ ’ਚ ਕੁੜੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਕਾਤਲਾਂ ਨੇ ਕਾਰ ਵੀ ਚੋਰੀ ਕਰਕੇ ਫਰਾਰ ਹੋ ਗਏ। ਮ੍ਰਿਤਕ ਲੜਕੀ ਦੀ ਪਛਾਣ ਏਕਤਾ ਵਜੋਂ ਹੋਈ ਹੈ।
ਮਾਮਲੇ ਸਬੰਧੀ ਪਰਿਵਾਰਿਕ ਮੈਂਬਰਾਂ ਵੱਲੋਂ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਜਾਂਚ ਕਰਨ ਤੋਂ ਬਾਅਦ ਹੀ ਕਤਲ ਦੇ ਇਰਾਦੇ ਦਾ ਪਤਾ ਲਗ ਸਕੇਗਾ।
ਦੂਜੇ ਪਾਸੇ ਮਾਮਲੇ ਸਬੰਧੀ ਮ੍ਰਿਤਕ ਕੁੜੀ ਦੇ ਭਰਾ ਦਾ ਦਾਅਵਾ ਹੈ ਕਿ ਉਸ ਨੂੰ ਫੋਨ ਆਇਆ ਸੀ ਕਿ ਉਸਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੋ ਗਈ ਹੈ। ਇਹ ਫੋਨ ਉਸ ਨੂੰ ਸ਼ਾਹਬਾਦ ਤੋਂ ਆਇਆ ਸੀ।
ਫਾਰੈਨਸਿਕ ਟੀਮ ਮ੍ਰਿਤਕ ਲੜਕੀ ਦੇ ਘਰ ਪਹੁੰਚ ਗਈ ਹੈ। ਫਿਲਹਾਲ ਪੁਲਿਸ ਅਤੇ ਪਰਿਵਾਰ ਇਸ ਮਾਮਲੇ ’ਚ ਚੁੱਪ ਹਨ। ਪੁਲਿਸ ਵੱਲੋਂ ਨੇੜੇ ਦੇ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਭੂਪਤੀਨਗਰ ਬੰਬ ਧਮਾਕੇ ਮਾਮਲੇ ਦੀ ਜਾਂਚ ਲਈ ਆਈ ਐਨਆਈਏ ਟੀਮ 'ਤੇ ਹਮਲਾ, 2 ਅਧਿਕਾਰੀ ਜ਼ਖਮੀ
-