Mon, Apr 29, 2024
Whatsapp

ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਧਰਤੀ 'ਤੇ ਵਾਪਰੀ ਬੇਅਦਬੀ ਦੀ ਘਟਨਾ

Written by  Jasmeet Singh -- July 17th 2023 08:33 PM
ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਧਰਤੀ 'ਤੇ ਵਾਪਰੀ ਬੇਅਦਬੀ ਦੀ ਘਟਨਾ

ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਧਰਤੀ 'ਤੇ ਵਾਪਰੀ ਬੇਅਦਬੀ ਦੀ ਘਟਨਾ

ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਬਹਿਰਾਮਪੁਰ ਵਿੱਚ ਸਥਿਤ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਚਰਨਛੋਹ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿਸੇ ਅਣਪਛਾਤੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ। 

ਗੁਰਦੁਆਰੇ 'ਚ ਚੱਲ ਰਿਹਾ ਸੀ ਉਸਾਰੀ ਦਾ ਕੰਮ 
ਗੁਰਦੁਆਰਾ ਸਾਹਿਬ ਵਿਖੇ ਕੁਝ ਉਸਾਰੀ ਦਾ ਕੰਮ ਚੱਲ ਰਿਹਾ ਹੈ ਪਰ ਸੋਮਵਾਰ ਨੂੰ ਕਿਸੇ ਕਾਰਨ ਕਰਕੇ ਇਹ ਕੰਮ ਬੰਦ ਕਰ ਦਿੱਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਕਾਰਸੇਵਾ ਲਈ ਆਏ ਨੌਜਵਾਨ ਹਾਜ਼ਰ ਸਨ। ਜਿਨ੍ਹਾਂ ਦੱਸਿਆ ਕਿ ਸਵੇਰੇ 11.30 - 12.00 ਵਜੇ ਦੇ ਕਰੀਬ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਇਆ। ਉਸ ਨੇ ਸਿਰ 'ਤੇ ਰੁਮਾਲ ਬੰਨ੍ਹਿਆ ਹੋਇਆ ਸੀ ਅਤੇ ਚਿਹਰੇ 'ਤੇ ਹਲਕੀ ਦਾੜ੍ਹੀ ਸੀ, ਸਿਰ ਦੇ ਵਾਲ ਕੱਟੇ ਹੋਏ ਸਨ। ਉਹ ਗੁਰਦੁਆਰਾ ਸਾਹਿਬ ਦੇ ਅੰਦਰ ਗਿਆ ਅਤੇ ਥੋੜ੍ਹੀ ਦੇਰ ਵਿਚ ਬਾਹਰ ਆ ਗਿਆ।




ਉਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਥੋੜੀ ਦੇਰ ਬਾਅਦ ਜਦੋਂ ਉਹ ਗੁਰਦੁਆਰਾ ਸਾਹਿਬ ਅੰਦਰ ਬੈਠਣ ਲਈ ਗਏ ਤਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਰੁਮਾਲਾ ਸਾਹਿਬ ਸਾਈਡ ’ਤੇ ਪਿਆ ਸੀ ਅਤੇ ਗ੍ਰੰਥ ਸਾਹਿਬ ਜੀ ਦੇ ਅੰਗ ਪਾਟੇ ਪਏ ਸਨ, ਜੋ ਕਿਨਾਰੇ 'ਤੇ ਖਿੱਲਰੇ ਪਏ ਸਨ। ਜਦੋਂ ਜਾਂਚ ਕੀਤੀ ਗਈ ਤਾਂ ਗੁਰੂ ਗ੍ਰੰਥ ਸਾਹਿਬ ਜੀ ਦੇ 6 ਪਵਿੱਤਰ ਅੰਗ ਫਟੇ ਮਿਲੇ। ਉਨ੍ਹਾਂ ਦੱਸਿਆ ਕਿ ਕੋਈ ਅਣਪਛਾਤਾ ਵਿਅਕਤੀ ਗੁਰਦੁਆਰਾ ਸਾਹਿਬ ਅੰਦਰ ਆ ਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ। 

ਸੀ.ਸੀ.ਟੀ.ਵੀ ਨਹੀਂ ਕਰ ਰਹੇ ਸਨ ਕੰਮ 
ਦੱਸ ਦੇਈਏ ਕਿ ਗੁਰਦੁਆਰੇ ਦੇ ਕੈਮਰੇ ਇਸ ਸਮੇਂ ਕੰਮ ਨਹੀਂ ਕਰ ਰਹੇ ਸਨ। ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਨਿਰਮਾਣ ਕਾਰਜ ਕਾਰਨ ਇਨ੍ਹਾਂ ਨੂੰ ਹਟਾ ਦਿੱਤਾ ਗਿਆ ਹੈ। ਪੁਲਿਸ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਜੋਗਾ ਸਿੰਘ ਵੱਲੋਂ ਬੇਅਦਬੀ ਦੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ।

ਜਾਂਚ ਅਧਿਕਾਰੀ ਨੇ ਕੀ ਕਿਹਾ....?
ਥਾਣਾ ਬਹਿਰਾਮਪੁਰ ਨੂੰ ਸੂਚਨਾ ਦੇਣ 'ਤੇ ਦੀਨਾਨਗਰ ਦੇ ਐਸ.ਐਸ.ਪੀ ਡਾ: ਵਾਰਿਸ, ਡੀ.ਐਸ.ਪੀ ਸੁਖਪਾਲ ਸਿੰਘ ਸਮੇਤ ਭਾਰੀ  ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਰਸਤੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਅਤੇ ਗੁਰਦੁਆਰਾ ਬਾਰਠ ਦੇ ਹੈੱਡ ਗ੍ਰੰਥੀ ਸਰਬਜੀਤ ਸਿੰਘ ਦੀ ਵਿਸ਼ੇਸ਼ ਟੀਮ ਨੇ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ।



ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਘਟਨਾ ਦੀ ਨਿਖੇਦੀ
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਾਵਨ ਸਰੂਪ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਇੱਕ ਬਹੁਤ ਹੀ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀਆਂ ਹਨ। ਆਏ ਦਿਨ ਕੋਈ ਨਾ ਕੋਈ ਬੇਅਦਬੀ ਦੀ ਘਟਨਾ ਵਾਪਰ ਜਾਂਦੀ ਹੈ। ਜਿਸ ਕਾਰਨ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ। ਸਿੰਘ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ, ਇਹ ਕੋਈ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹਨ।



ਸੋਚੀ ਸਮਝੀ ਸਾਜਿਸ਼ ਤਹਿਤ ਹੀ ਪੰਥ ਦੋਖੀਆਂ ਵੱਲੋਂ ਦਿੱਤਾ ਜਾ ਰਿਹਾ ਅੰਜਾਮ 
ਸਿੰਘ ਸਾਹਿਬ ਜੀ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਸਖਤ ਕਾਰਵਾਈ ਕਰਦਿਆਂ ਹੋਇਆ ਅਜਿਹੇ ਸਾਜਿਸ਼ ਕਰਤਾ ਅਤੇ ਘਨੌਣੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਬੇਪਰਦ ਕਰੇ ਤਾਂ ਜੋ ਕੋਈ ਐਸੀਆਂ ਘਟਨਾਵਾਂ ਨੂੰ ਦੁਬਾਰਾ ਕਰਨ ਦੀ ਹਿੰਮਤ ਨਾ ਕਰੇ। ਸਿੰਘ ਸਾਹਿਬ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਉਹ ਸੁਚੇਤ ਹੋ ਕੇ ਸੇਵਾ ਸੰਭਾਲ ਕਰਨ ਅਤੇ ਹਰ ਵੇਲੇ ਇੱਕ ਸਿੰਘ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿਚ ਤਾਇਨਾਤ ਰਹੇ।


ਅਗਲੀ ਖ਼ਬਰ ਪੜ੍ਹੋ - ਗੁਰਦੁਆਰਾ ਸੋਧ ਐਕਟ ਪਾਸ ਕਰਨ ਵਾਲਾ ਇਜਲਾਸ ਸੀ ਕਾਨੂੰਨ ਦੀ ਉਲੰਘਣਾ: ਰਾਜਪਾਲ

- With inputs from our correspondent

Top News view more...

Latest News view more...