Healthy Food: ਦਿਲ ਨੂੰ ਸਿਹਤਮੰਦ ਬਣਾਈ ਰੱਖਣ ਲਈ ਆਪਣੀ ਖੁਰਾਕ 'ਚ ਸ਼ਾਮਲ ਕਰੋ ਇਹ ਭੋਜਨ, ਮਿਲੇਗਾ ਫਾਇਦਾ
Foods To Improve Your Heart Health: ਅੱਜਕਲ੍ਹ ਲੋਕਾਂ 'ਚ ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਵੱਧ ਰਹੇ ਮਾਮਲੇ ਇੱਕ ਚਿੰਤਾ ਦਾ ਵਿਸ਼ਾ ਬਣੀਆਂ ਹੋਇਆ ਹੈ। ਮਾਹਿਰਾਂ ਮੁਤਾਬਕ ਦਿਲ ਨੂੰ ਸਿਹਤਮੰਦ ਰੱਖਣ ਲਈ ਸਿਹਤਮੰਦ ਜੀਵਨ ਸ਼ੈਲੀ ਅਤੇ ਆਪਣੀ ਖੁਰਾਕ 'ਤੇ ਧਿਆਨ ਦੇਣ ਦੀ ਲੋੜ ਹੁੰਦੀ ਹੈ। ਅਜਿਹੀ 'ਚ ਜੇਕਰ ਤੁਸੀਂ ਵੀ ਆਪਣੇ ਦਿਲ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਇਹ ਲੇਖ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਕਿਉਂਕਿ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਭੋਜਨਾਂ ਬਾਰੇ ਦਸਾਂਗੇ, ਜਿਨ੍ਹਾਂ ਦਾ ਸੇਵਨ ਕਰਕੇ ਤੁਸੀਂ ਆਪਣੇ ਦਿਲ ਨੂੰ ਸਿਹਤਮੰਦ ਰੱਖ ਸਕੋਗੇ। ਤਾਂ ਆਉ ਜਾਣਦੇ ਹਾਂ ਉਨ੍ਹਾਂ ਭੋਜਨਾਂ ਬਾਰੇ।
ਚੁਕੰਦਰ
ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਚੁਕੰਦਰ 'ਚ ਭਰਪੂਰ ਮਾਤਰਾ 'ਚ ਵਿਟਾਮਿਨ, ਮਿਨਰਲਸ, ਨਾਈਟ੍ਰੇਟਸ ਅਤੇ ਹੋਰ ਕਈ ਤੱਤ ਪਾਏ ਜਾਣਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ, ਕੋਲੈਸਟ੍ਰੋਲ ਨੂੰ ਘੱਟ ਕਰਨ ਦੇ ਨਾਲ-ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਨੂੰ ਦੂਰ ਕਰਨ ਮਦਦ ਕਰਦੇ ਹਨ।
ਟਮਾਟਰ
ਮਾਹਿਰਾਂ ਮੁਤਾਵਬਕ ਟਮਾਟਰ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਲਾਈਕੋਪੀਨ ਐਸਿਡ ਪਾਇਆ ਜਾਂਦਾ ਹੈ, ਜੋ ਦਿਲ ਨੂੰ ਫ੍ਰੀ ਰੈਡੀਕਲ ਦੇ ਨੁਕਸਾਨ ਤੋਂ ਬਚਾਉਣ ਦੇ ਨਾਲ-ਨਾਲ ਕੋਲੈਸਟ੍ਰੋਲ ਦੇ ਪੱਧਰ ਨੂੰ ਕਾਫੀ ਹੱਦ ਤੱਕ ਕੰਟਰੋਲ ਕਰਨ 'ਚ ਮਦਦ ਕਰਦਾ ਹੈ।
ਰਾਜਮਾ
ਦਿਲ ਨੂੰ ਸਿਹਤਮੰਦ ਰੱਖਣ ਲਈ ਰਾਜਮਾ ਦਾ ਸੇਵਨ ਵੀ ਕੀਤਾ ਜਾ ਸਕਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਅਤੇ ਪੋਸ਼ਟਿਕ ਤੱਤ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕਾਫੀ ਹੱਦ ਤੱਕ ਕੰਟਰੋਲ ਕਰਨ ਅਤੇ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ 'ਚ ਮਦਦ ਕਰਦੇ ਹਨ।
ਦੱਸ ਦਈਏ ਕਿ ਆਪਣੀ ਖੁਰਾਕ 'ਚ ਕੁਝ ਭੋਜਨ ਪਦਾਰਥਾਂ ਨੂੰ ਸ਼ਾਮਲ ਕਰਕੇ ਅਤੇ ਆਪਣੀ ਗੈਰ-ਸਿਹਤਮੰਦ ਜੀਵਨ ਸ਼ੈਲੀ 'ਚ ਕੁਝ ਸੁਧਾਰ ਕਰਕੇ, ਤੁਸੀਂ ਆਪਣੇ ਦਿਲ ਦੀ ਸਿਹਤ ਨੂੰ ਮਜ਼ਬੂਤ ਕਰ ਸਕਦੇ ਹੋ। ਕਿਉਂਕਿ ਇੱਕ ਸਿਹਤਮੰਦ ਜੀਵਨ ਸ਼ੈਲੀ ਅਤੇ ਖੁਰਾਕ ਯੋਜਨਾ ਤੁਹਾਨੂੰ ਨਾ ਸਿਰਫ਼ ਦਿਲ ਨਾਲ ਸਬੰਧਤ ਗੰਭੀਰ ਬਿਮਾਰੀਆਂ ਤੋਂ ਬਚਾ ਸਕਦੀ ਹੈ ਬਲਕਿ ਤੁਹਾਡੀ ਸਮੁੱਚੀ ਸਿਹਤ ਨੂੰ ਵੀ ਕਾਫ਼ੀ ਹੱਦ ਤੱਕ ਸੁਧਾਰ ਸਕਦੀ ਹੈ।
( ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ। )
ਇਹ ਵੀ ਪੜ੍ਹੋ: OMG! ਅੰਬਾਲਾ 'ਚ ਸਾਹਮਣੇ ਆਇਆ ਅਨੋਖਾ ਮਾਮਲਾ, ਇੱਕ ਦਿਲ ਵਾਲੀਆਂ ਜੁੜਵਾਂ ਬੱਚੀਆਂ ਦਾ ਹੋਇਆ ਜਨਮ
- PTC NEWS