Wed, Sep 27, 2023
Whatsapp

IND Vs SL Final: ਟੀਮ ਇੰਡੀਆ ਨੇ ਅੱਠਵੀਂ ਵਾਰ ਏਸ਼ੀਆ ਕੱਪ ਦਾ ਜਿੱਤਿਆ ਖਿਤਾਬ

IND Vs SL Final: ਭਾਰਤ ਨੇ 5 ਸਾਲ ਦੇ ਇੰਤਜ਼ਾਰ ਤੋਂ ਬਾਅਦ ਮੁੜ ਏਸ਼ੀਆ ਕੱਪ 'ਤੇ ਕਬਜ਼ਾ ਕਰ ਲਿਆ ਹੈ।

Written by  Amritpal Singh -- September 17th 2023 06:23 PM -- Updated: September 17th 2023 06:31 PM
IND Vs SL Final: ਟੀਮ ਇੰਡੀਆ ਨੇ ਅੱਠਵੀਂ ਵਾਰ ਏਸ਼ੀਆ ਕੱਪ ਦਾ ਜਿੱਤਿਆ ਖਿਤਾਬ

IND Vs SL Final: ਟੀਮ ਇੰਡੀਆ ਨੇ ਅੱਠਵੀਂ ਵਾਰ ਏਸ਼ੀਆ ਕੱਪ ਦਾ ਜਿੱਤਿਆ ਖਿਤਾਬ

IND Vs SL Final: ਭਾਰਤ ਨੇ 5 ਸਾਲ ਦੇ ਇੰਤਜ਼ਾਰ ਤੋਂ ਬਾਅਦ ਮੁੜ ਏਸ਼ੀਆ ਕੱਪ 'ਤੇ ਕਬਜ਼ਾ ਕਰ ਲਿਆ ਹੈ। ਐਤਵਾਰ 17 ਸਤੰਬਰ ਨੂੰ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ 'ਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਅਜਿਹਾ ਫਾਈਨਲ ਹੋਇਆ, ਜਿਸ ਦੀ ਕਿਸੇ ਨੂੰ ਉਮੀਦ ਨਹੀਂ ਸੀ। ਫਾਈਨਲ ਮੈਚ 'ਚ ਸ਼੍ਰੀਲੰਕਾ ਦੀ ਟੀਮ ਸਿਰਫ 50 ਦੌੜਾਂ 'ਤੇ ਆਲ ਆਊਟ ਹੋ ਗਈ। ਇਸ ਤੋਂ ਬਾਅਦ ਭਾਰਤੀ ਟੀਮ ਨੇ ਸਿਰਫ਼ 6.1 ਓਵਰਾਂ ਵਿੱਚ ਹੀ ਆਸਾਨੀ ਨਾਲ ਟੀਚੇ ਦਾ ਪਿੱਛਾ ਕਰ ਲਿਆ।

ਸ਼੍ਰੀਲੰਕਾ ਨੇ ਪਹਿਲਾਂ ਖੇਡਦੇ ਹੋਏ ਫਾਈਨਲ ਮੈਚ 'ਚ ਟੀਮ ਇੰਡੀਆ ਨੂੰ ਸਿਰਫ 51 ਦੌੜਾਂ ਦਾ ਟੀਚਾ ਦਿੱਤਾ ਸੀ। ਭਾਰਤੀ ਟੀਮ ਨੇ ਇਸ ਮਾਮੂਲੀ ਟੀਚੇ ਨੂੰ ਬਿਨਾਂ ਕੋਈ ਵਿਕਟ ਗਵਾਏ ਸਿਰਫ਼ 37 ਗੇਂਦਾਂ ਵਿੱਚ ਹਾਸਲ ਕਰ ਲਿਆ। ਸ਼ੁਭਮਨ ਗਿੱਲ 19 ਗੇਂਦਾਂ ਵਿੱਚ 27 ਦੌੜਾਂ ਬਣਾ ਕੇ ਨਾਬਾਦ ਪਰਤੇ ਅਤੇ ਈਸ਼ਾਨ ਕਿਸ਼ਨ 18 ਗੇਂਦਾਂ ਵਿੱਚ 23 ਦੌੜਾਂ ਬਣਾ ਕੇ ਨਾਬਾਦ ਪਰਤੇ। ਗਿੱਲ ਨੇ 6 ਚੌਕੇ ਜਦਕਿ ਈਸ਼ਾਨ ਨੇ ਤਿੰਨ ਚੌਕੇ ਲਾਏ।


ਇਸ ਤੋਂ ਪਹਿਲਾਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਸਿਰਫ 15.2 ਓਵਰਾਂ 'ਚ 50 ਦੌੜਾਂ 'ਤੇ ਹੀ ਢੇਰ ਹੋ ਗਈ। ਇਹ ਭਾਰਤ ਦੇ ਖਿਲਾਫ ਕਿਸੇ ਵੀ ਵਿਰੋਧੀ ਟੀਮ ਦਾ ਸਭ ਤੋਂ ਘੱਟ ਸਕੋਰ ਹੈ। ਭਾਰਤ ਲਈ ਮੁਹੰਮਦ ਸਿਰਾਜ ਨੇ ਸਭ ਤੋਂ ਵੱਧ 6 ਵਿਕਟਾਂ ਲਈਆਂ।

ਭਾਰਤੀ ਤੇਜ਼ ਗੇਂਦਬਾਜ਼ਾਂ ਦੀ ਘਾਤਕ ਗੇਂਦਬਾਜ਼ੀ ਦੇ ਸਾਹਮਣੇ ਸ਼੍ਰੀਲੰਕਾ ਦੇ 9 ਖਿਡਾਰੀ ਦੋਹਰੇ ਅੰਕੜੇ ਤੱਕ ਨਹੀਂ ਪਹੁੰਚ ਸਕੇ। ਕੁਸਲ ਮੈਂਡਿਸ 17 ਅਤੇ ਦੁਸ਼ਨ ਹੇਮੰਥਾ 13 ਹੀ ਦੋਹਰੇ ਅੰਕੜੇ ਨੂੰ ਛੂਹ ਸਕੇ। ਜਦੋਂ ਕਿ ਪਥੁਮ ਨਿਸਾਂਕਾ 02, ਕੁਸਲ ਪਰੇਰਾ 00, ਸਦਿਰਾ ਸਮਰਾਵਿਕਰਮਾ 00, ਚਰਿਥ ਅਸਾਲੰਕਾ 00, ਧਨੰਜੇ ਡੀ ਸਿਲਵਾ 04, ਦਾਸੁਨ ਸ਼ਨਾਕਾ 00, ਦੁਨੀਥ ਵੇਲਾਲੇਜ 08 ਅਤੇ ਪ੍ਰਮੋਦ ਮਧੂਸ਼ਨ 01 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ।

ਫਾਈਨਲ ਮੈਚ ਵਿੱਚ ਸ੍ਰੀਲੰਕਾ ਦੇ ਬੱਲੇਬਾਜ਼ ਸਿਰਾਜ ਦੇ ਸਾਹਮਣੇ ਬੇਵੱਸ ਨਜ਼ਰ ਆਏ। ਦਿਲਚਸਪ ਗੱਲ ਇਹ ਸੀ ਕਿ ਸ਼੍ਰੀਲੰਕਾ ਦੀਆਂ ਸਾਰੀਆਂ 10 ਵਿਕਟਾਂ ਭਾਰਤ ਦੇ ਤੇਜ਼ ਗੇਂਦਬਾਜ਼ਾਂ ਨੇ ਲਈਆਂ। ਏਸ਼ੀਆ ਕੱਪ ਦੇ ਇਤਿਹਾਸ ਵਿੱਚ ਅਜਿਹਾ ਦੂਜੀ ਵਾਰ ਹੋਇਆ ਹੈ, ਜਦੋਂ ਤੇਜ਼ ਗੇਂਦਬਾਜ਼ਾਂ ਨੇ ਸਾਰੀਆਂ 10 ਵਿਕਟਾਂ ਲਈਆਂ ਹਨ। ਭਾਰਤ ਲਈ ਮੁਹੰਮਦ ਸਿਰਾਜ ਨੇ 6, ਹਾਰਦਿਕ ਪੰਡਯਾ ਨੇ 3 ਅਤੇ ਜਸਪ੍ਰੀਤ ਬੁਮਰਾਹ ਨੇ ਇੱਕ ਵਿਕਟ ਲਈ।

- PTC NEWS

adv-img

Top News view more...

Latest News view more...