India Beat England Highlights: ਭਾਰਤ ਦੀ ਲਗਾਤਾਰ ਛੇਵੀਂ ਜਿੱਤ; 20 ਸਾਲਾਂ ਬਾਅਦ ਵਿਸ਼ਵ ਕੱਪ ਵਿੱਚ ਇੰਗਲੈਂਡ ਨੂੰ ਹਰਾਇਆ
India Beat England Highlights: ਭਾਰਤ ਨੇ ਵਨਡੇ ਵਿਸ਼ਵ ਕੱਪ 2023 ਵਿੱਚ ਲਗਾਤਾਰ ਛੇਵੀਂ ਜਿੱਤ ਦਰਜ ਕੀਤੀ ਹੈ। ਟੀਮ ਨੇ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾਇਆ। ਟੀਮ ਇੰਡੀਆ ਨੇ 20 ਸਾਲ ਬਾਅਦ ਵਿਸ਼ਵ ਕੱਪ 'ਚ ਇੰਗਲੈਂਡ ਨੂੰ ਹਰਾਇਆ ਹੈ। ਟੀਮ ਨੇ ਆਖਰੀ ਵਾਰ 2003 'ਚ ਡਰਬਨ ਮੈਦਾਨ 'ਤੇ 82 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।
ਲਖਨਊ ਦੇ ਏਕਾਨਾ ਸਟੇਡੀਅਮ 'ਚ ਟਾਸ ਹਾਰ ਕੇ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 50 ਓਵਰਾਂ 'ਚ 9 ਵਿਕਟਾਂ 'ਤੇ 229 ਦੌੜਾਂ ਬਣਾਈਆਂ। 230 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਆਈ ਇੰਗਲੈਂਡ ਦੀ ਟੀਮ 34.5 ਓਵਰਾਂ ਵਿੱਚ 129 ਦੌੜਾਂ ਬਣਾ ਕੇ ਆਲ ਆਊਟ ਹੋ ਗਈ।
ਇੰਗਲਿਸ਼ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਦੇ ਸਾਹਮਣੇ ਲੜਖੜਾਉਂਦੇ ਨਜ਼ਰ ਆਏ। ਮੁਹੰਮਦ ਸ਼ਮੀ ਨੇ 4 ਅਤੇ ਜਸਪ੍ਰੀਤ ਬੁਮਰਾਹ ਨੇ 3 ਵਿਕਟਾਂ ਲਈਆਂ। ਜਦਕਿ ਕੁਲਦੀਪ ਯਾਦਵ ਅਤੇ ਰਵਿੰਦਰ ਜਡੇਜਾ ਦੀ ਸਪਿਨ ਜੋੜੀ ਨੇ 3 ਬੱਲੇਬਾਜ਼ਾਂ ਨੂੰ ਪੈਵੇਲੀਅਨ ਭੇਜਿਆ।
ਇਹ ਵੀ ਪੜ੍ਹੋ: ਸ਼ਾਕਾਹਾਰੀ ਹੋਣ ਕਰਕੇ ਕਿੰਗ ਕੋਹਲੀ ਨਹੀਂ ਖਾਂਦੇ ਅੰਡਾ, ਚਿਕਨ; ਡਾਈਟ ਪੂਰੀ ਕਰਨ ਲਈ ਖਾਣਾ ਪੈਂਦਾ 'Mock Meat'
- PTC NEWS