Mon, Feb 6, 2023
Whatsapp

ਭਾਰਤ ਕੋਰੋਨਾ ਨਾਲ ਨਜਿੱਠਣ ਲਈ ਤਿਆਰ, ਦੇਸ਼ ਭਰ ਦੇ ਹਸਪਤਾਲਾਂ ਵਿੱਚ ਹੋਈ ਮੌਕ ਡਰਿੱਲ

ਦੇਸ਼ ਵਿੱਚ ਕੋਵਿਡ-19 ਲਈ ਐਮਰਜੈਂਸੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ 27 ਦਸੰਬਰ 2022 ਨੂੰ ਦੇਸ਼ ਭਰ ਦੇ ਸਾਰੇ ਹਸਪਤਾਲਾਂ ਵਿੱਚ ਇੱਕ ਦੇਸ਼ ਵਿਆਪੀ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ ਸੀ। ਇਸ ਮੌਕ ਇਸ ਤਰ੍ਹਾਂ ਦੀ ਡਰਿੱਲ ਚੀਨ, ਅਮਰੀਕਾ ਅਤੇ ਕੁਝ ਹੋਰ ਦੇਸ਼ਾਂ ਵਿੱਚ ਵੀ ਕਰਵਾਈ ਗਈ।

Written by  Jasmeet Singh -- December 27th 2022 04:33 PM
ਭਾਰਤ ਕੋਰੋਨਾ ਨਾਲ ਨਜਿੱਠਣ ਲਈ ਤਿਆਰ, ਦੇਸ਼ ਭਰ ਦੇ ਹਸਪਤਾਲਾਂ ਵਿੱਚ ਹੋਈ ਮੌਕ ਡਰਿੱਲ

ਭਾਰਤ ਕੋਰੋਨਾ ਨਾਲ ਨਜਿੱਠਣ ਲਈ ਤਿਆਰ, ਦੇਸ਼ ਭਰ ਦੇ ਹਸਪਤਾਲਾਂ ਵਿੱਚ ਹੋਈ ਮੌਕ ਡਰਿੱਲ

ਨਵੀਂ ਦਿੱਲੀ, 27 ਦਸੰਬਰ: ਦੇਸ਼ ਵਿੱਚ ਕੋਵਿਡ-19 ਲਈ ਐਮਰਜੈਂਸੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ 27 ਦਸੰਬਰ 2022 ਨੂੰ ਦੇਸ਼ ਭਰ ਦੇ ਸਾਰੇ ਹਸਪਤਾਲਾਂ ਵਿੱਚ ਇੱਕ ਦੇਸ਼ ਵਿਆਪੀ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ ਸੀ। ਇਸ ਮੌਕ ਇਸ ਤਰ੍ਹਾਂ ਦੀ ਡਰਿੱਲ ਚੀਨ, ਅਮਰੀਕਾ ਅਤੇ ਕੁਝ ਹੋਰ ਦੇਸ਼ਾਂ ਵਿੱਚ ਵੀ ਕਰਵਾਈ ਗਈ।

ਇਹ ਵੀ ਪੜ੍ਹੋ: ਮਾਹਿਰਾਂ ਦਾ ਦਾਅਵਾ ਚੀਨ 'ਚ 3 ਮਹੀਨਿਆਂ 'ਚ ਆਉਣਗੇ 90 ਕਰੋੜ ਕੋਰੋਨਾ ਮਾਮਲੇ

ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮੰਡਵੀਆ ਨੇ ਸਫ਼ਦਰਜੰਗ ਹਸਪਤਾਲ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ ਕੇਂਦਰ ਸਰਕਾਰ ਕੋਵਿਡ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਦੇਸ਼ ਭਰ ਦੇ ਕਈ ਹਸਪਤਾਲਾਂ ਵਿੱਚ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਨੇ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਖੇ ਕੋਵਿਡ-19 'ਤੇ ਕਰਵਾਈ ਗਈ ਮੌਕ ਡਰਿੱਲ ਦਾ ਨਿੱਜੀ ਤੌਰ 'ਤੇ ਨਿਰੀਖਣ ਕੀਤਾ। 


ਇਸ ਮੌਕ ਡਰਿੱਲ ਦੌਰਾਨ ਦੇਸ਼ ਭਰ ਦੇ ਹਸਪਤਾਲਾਂ ਵਿੱਚ ਮੌਜੂਦ ਸਰੋਤਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਆਕਸੀਜਨ ਪਲਾਂਟ, ਵੈਂਟੀਲੇਟਰਾਂ, ਲੌਜਿਸਟਿਕਸ ਅਤੇ ਮਨੁੱਖੀ ਸਰੋਤਾਂ 'ਤੇ ਵਿਸ਼ੇਸ਼ ਧਿਆਨ ਦੇ ਨਾਲ ਬੁਨਿਆਦੀ ਢਾਂਚੇ ਦੀ ਤਿਆਰੀ ਵੀ ਸ਼ਾਮਲ ਹੈ। ਮੌਕ ਡਰਿੱਲ ਕਰਵਾਉਣ ਦਾ ਫੈਸਲਾ ਦੇਸ਼ ਵਿੱਚ ਕੋਵਿਡ ਸਥਿਤੀ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਸਮੀਖਿਆ ਮੀਟਿੰਗ ਤੋਂ ਕੁਝ ਦਿਨ ਬਾਅਦ ਆਇਆ ਹੈ। 

ਭਾਰਤ ਸਰਕਾਰ ਕੋਵਿਡ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਸੰਦਰਭ ਵਿੱਚ ਅੱਜ ਦੇਸ਼ ਭਰ ਦੇ ਹਸਪਤਾਲਾਂ ਵਿੱਚ ਇਹ ਮੌਕ ਡਰਿੱਲ ਕਰਵਾਈ ਗਈ। ਮੌਕ ਡਰਿੱਲ ਵਿੱਚ ਕੁਆਰੰਟੀਨ ਬੈੱਡਾਂ, ਆਕਸੀਜਨ ਸਹੂਲਤਾਂ ਅਤੇ ਆਈਸੀਯੂ ਬੈੱਡਾਂ ਦੀ ਸਮਰੱਥਾ ਦੇ ਨਾਲ-ਨਾਲ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਦੀ ਉਪਲਬਧਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਵਿਗਿਆਨੀਆਂ ਨੇ ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ

ਇਸ ਸਬੰਧੀ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਮਨਸੁਖ ਮੰਡਾਵੀਆ ਤਿਆਰੀਆਂ ਦਾ ਜਾਇਜ਼ਾ ਲੈਣ ਦਿੱਲੀ ਦੇ ਸਫਦਰਜੰਗ ਹਸਪਤਾਲ ਪੁੱਜੇ। ਦੁਨੀਆ ਦੇ ਸਾਰੇ ਦੇਸ਼ਾਂ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਸਾਵਧਾਨੀ ਵਰਤਦੇ ਹੋਏ ਪਹਿਲਾਂ ਤੋਂ ਹੀ ਖਾਸ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

- PTC NEWS

adv-img

Top News view more...

Latest News view more...