Asia Cup 2025 : ਭਾਰਤ-ਪਾਕਿਸਤਾਨ ਮੈਚ 'ਤੇ ਖੇਡ ਮੰਤਰਾਲੇ ਦਾ ਵੱਡਾ ਫੈਸਲਾ, ਜਾਣੋ ਨਵੀਂ ਨੀਤੀ 'ਚ ਕੀ ਕਿਹਾ ਗਿਆ
Asia Cup 2025 : ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਏਸ਼ੀਆ ਕੱਪ 2025 ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣਕਾਰ ਅਜੀਤ ਅਗਰਕਰ ਨੇ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ, ਪਾਕਿਸਤਾਨ ਨੇ ਏਸ਼ੀਆ ਕੱਪ 2025 ਲਈ ਆਪਣੀ 17 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਏਸ਼ੀਆ ਕੱਪ 2025 9 ਸਤੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਵਿੱਚ ਭਾਰਤ-ਪਾਕਿਸਤਾਨ 14 ਸਤੰਬਰ ਨੂੰ ਇੱਕ ਦੂਜੇ ਦਾ ਸਾਹਮਣਾ ਕਰਨਗੇ। ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ, ਭਾਰਤ ਅਤੇ ਪਾਕਿਸਤਾਨ ਦੋਵਾਂ ਨੇ ਆਪਣੀਆਂ-ਆਪਣੀਆਂ ਟੀਮਾਂ ਦਾ ਐਲਾਨ ਕਰ ਦਿੱਤਾ ਹੈ।
ਖੇਡ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ, 'ਭਾਰਤ ਅਤੇ ਪਾਕਿਸਤਾਨ ਕਿਸੇ ਵੀ ਦੋ-ਪੱਖੀ ਖੇਡ ਮੁਕਾਬਲੇ ਵਿੱਚ ਹਿੱਸਾ ਨਹੀਂ ਲੈਣਗੇ ਪਰ ਕ੍ਰਿਕਟ ਟੀਮ ਨੂੰ ਅਗਲੇ ਮਹੀਨੇ ਹੋਣ ਵਾਲੇ ਬਹੁਪੱਖੀ ਏਸ਼ੀਆ ਕੱਪ ਵਿੱਚ ਖੇਡਣ ਤੋਂ ਨਹੀਂ ਰੋਕਿਆ ਜਾਵੇਗਾ।'' ਮੰਤਰਾਲੇ ਨੇ ਭਾਰਤ ਦੇ ਅੰਤਰਰਾਸ਼ਟਰੀ ਪ੍ਰੋਗਰਾਮਾਂ ਸੰਬੰਧੀ ਇੱਕ ਨਵੀਂ ਨੀਤੀ ਦਾ ਖੁਲਾਸਾ ਕੀਤਾ, ਜਿਸ ਵਿੱਚ ਪਾਕਿਸਤਾਨ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸੂਤਰਾਂ ਨੇ ਕਿਹਾ ਕਿ ਇਹ ਨੀਤੀ ਤੁਰੰਤ ਲਾਗੂ ਹੋ ਗਈ ਹੈ। ਮੰਤਰਾਲੇ ਦੀ ਨੀਤੀ ਵਿੱਚ ਕਿਹਾ ਗਿਆ ਹੈ, "ਪਾਕਿਸਤਾਨ ਨਾਲ ਜੁੜੇ ਖੇਡ ਸਮਾਗਮਾਂ ਪ੍ਰਤੀ ਭਾਰਤ ਦਾ ਦ੍ਰਿਸ਼ਟੀਕੋਣ ਉਸ ਦੇਸ਼ ਨਾਲ ਨਜਿੱਠਣ ਵਿੱਚ ਉਸਦੀ ਸਮੁੱਚੀ ਨੀਤੀ ਨੂੰ ਦਰਸਾਉਂਦਾ ਹੈ।"

ਮੰਤਰਾਲੇ ਦੇ ਇੱਕ ਸੂਤਰ ਨੇ ਕਿਹਾ, "ਜਿੱਥੋਂ ਤੱਕ ਇੱਕ-ਦੂਜੇ ਦੇ ਦੇਸ਼ ਵਿੱਚ ਦੋ-ਪੱਖੀ ਖੇਡ ਸਮਾਗਮਾਂ ਦਾ ਸਬੰਧ ਹੈ, ਭਾਰਤੀ ਟੀਮਾਂ ਪਾਕਿਸਤਾਨ ਵਿੱਚ ਮੁਕਾਬਲਿਆਂ ਵਿੱਚ ਹਿੱਸਾ ਨਹੀਂ ਲੈਣਗੀਆਂ ਅਤੇ ਨਾ ਹੀ ਅਸੀਂ ਪਾਕਿਸਤਾਨੀ ਟੀਮਾਂ ਨੂੰ ਭਾਰਤ ਵਿੱਚ ਖੇਡਣ ਦੀ ਇਜਾਜ਼ਤ ਦੇਵਾਂਗੇ," ਇਸ ਵਿੱਚ ਅੱਗੇ ਕਿਹਾ ਗਿਆ ਹੈ। ਹਾਲਾਂਕਿ, ਬਹੁਪੱਖੀ ਸਮਾਗਮ ਪ੍ਰਭਾਵਿਤ ਨਹੀਂ ਹੋਣਗੇ। "ਅਸੀਂ ਭਾਰਤੀ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ ਵਿੱਚ ਖੇਡਣ ਤੋਂ ਨਹੀਂ ਰੋਕਾਂਗੇ ਕਿਉਂਕਿ ਇਹ ਬਹੁਪੱਖੀ ਹੈ," ਇੱਕ ਮੰਤਰਾਲੇ ਦੇ ਸੂਤਰ ਨੇ ਕਿਹਾ।
ਉਸਨੇ ਅੱਗੇ ਕਿਹਾ, "ਪਰ ਪਾਕਿਸਤਾਨ ਨੂੰ ਦੁਵੱਲੇ ਸਮਾਗਮਾਂ ਲਈ ਭਾਰਤੀ ਧਰਤੀ 'ਤੇ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪਰ ਅਸੀਂ ਉਨ੍ਹਾਂ ਨੂੰ ਬਹੁਪੱਖੀ ਸਮਾਗਮਾਂ ਤੋਂ ਨਹੀਂ ਰੋਕਾਂਗੇ ਕਿਉਂਕਿ ਅਸੀਂ ਓਲੰਪਿਕ ਚਾਰਟਰ ਦੀ ਪਾਲਣਾ ਕਰਾਂਗੇ।"
- PTC NEWS