Coronavirus Case Update: ਦੇਸ਼ ’ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲੇ, ਐਕਟਿਵ ਕੇਸ 18 ਹਜ਼ਾਰ ਤੋਂ ਪਾਰ
Coronavirus Case Update: ਮਹਾਮਾਰੀ ਨੂੰ ਤਿੰਨ ਸਾਲ ਬੀਤ ਚੁੱਕੇ ਹਨ। ਹਾਲਾਂਕਿ ਇਸ ਤੋਂ ਬਾਅਦ ਵੀ ਮਹਾਮਾਰੀ ਦਾ ਖ਼ਤਰਾ ਅਜੇ ਤੱਕ ਟਲਿਆ ਨਹੀਂ ਹੈ। ਇਨਫੈਕਸ਼ਨ ਦਾ ਖਤਰਾ ਅਜੇ ਵੀ ਭਾਰਤ ਵਿੱਚ ਹੀ ਨਹੀਂ ਸਗੋਂ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਵਧਦਾ ਜਾ ਰਿਹਾ ਹੈ। ਜਿਸ ਤੋਂ ਪਤਾ ਲੱਗਦਾ ਹੈ ਕਿ ਮਨੁੱਖਜਾਤੀ ਅਜੇ ਵੀ ਅਜਿਹੀਆਂ ਆਫ਼ਤਾਂ ਲਈ ਤਿਆਰ ਨਹੀਂ ਹੈ। ਉੱਥੇ ਹੀ ਦੂਜੇ ਪਾਸੇ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਪਿਛਲੇ 24 ਘੰਟਿਆਂ ਦੇ ਕੋਰੋਨਾ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਐਤਵਾਰ ਨੂੰ ਸਿਹਤ ਮੰਤਰਾਲੇ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਦੇ ਮੁਤਾਬਿਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 3,824 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਨਾਲ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 18,389 ਹੋ ਗਈ ਹੈ। ਇਨ੍ਹਾਂ ਅੰਕੜਿਆਂ ਸਾਲ 2023 ਵਿੱਚ ਅੱਜ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ।
ਦੇਸ਼ ਵਿੱਚ H3N2 ਇਨਫਲੂਐਂਜ਼ਾ ਦੇ ਮਾਮਲਿਆਂ ਦੇ ਅੰਕੜਿਆਂ ਵਿੱਚ ਤੇਜ਼ੀ ਨਾਲ ਵਾਧੇ ਦੇ ਵਿਚਕਾਰ, ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵਿੱਚ ਵੀ ਵਾਧਾ ਦੇਖਿਆ ਗਿਆ ਹੈ। ਮੌਜੂਦਾ ਸਮੇਂ ਵਿੱਚ ਦੇਸ਼ ਵਿੱਚ ਸਕਾਰਾਤਮਕਤਾ ਦਰ 0.04% ਹੈ ਜਦਕਿ ਰਿਕਵਰੀ ਦਰ ਮੌਜੂਦਾ ਸਮੇਂ ਵਿੱਚ 98.77% ਹੈ।
ਇਹ ਵੀ ਪੜ੍ਹੋ: Farmer Protest in Sangrur: ਬੀਕੇਯੂ ਡਕੌਂਦਾ ਵੱਲੋਂ 6 ਅਪ੍ਰੈਲ ਨੂੰ CM ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ
- PTC NEWS