Visa Services Resume : ਭਾਰਤ ਨੇ ਕੈਨੇਡਾ ’ਚ ਵੀਜ਼ਾ ਸੇਵਾਵਾਂ ਕੀਤੀਆਂ ਸ਼ੁਰੂ; ਐਂਟਰੀ ਵੀਜ਼ਾ ਸਮੇਤ ਇਨ੍ਹਾਂ ਸ਼੍ਰੇਣੀਆਂ ਦੀਆਂ ਸੇਵਾਵਾਂ ਬਹਾਲ
India To Resume Visa Services: ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸ ਦੌਰਾਨ ਭਾਰਤ ਨੇ ਬੁੱਧਵਾਰ (25 ਅਕਤੂਬਰ) ਨੂੰ ਮੁੜ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕੀਤੀ। ਦੱਸ ਦਈਏ ਕਿ ਓਟਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ 26 ਅਕਤੂਬਰ ਤੋਂ ਕੈਨੇਡਾ ਵਿੱਚ ਵੀਜ਼ਾ ਸੇਵਾਵਾਂ ਅੰਸ਼ਕ ਤੌਰ 'ਤੇ ਮੁੜ ਸ਼ੁਰੂ ਕਰੇਗਾ। ਇਹ ਸੇਵਾਵਾਂ ਪਿਛਲੇ ਮਹੀਨੇ ਕੂਟਨੀਤਕ ਵਿਵਾਦ ਕਾਰਨ ਬੰਦ ਕਰ ਦਿੱਤੀਆਂ ਗਈਆਂ ਸਨ।
ਮਿਲੀ ਜਾਣਕਾਰੀ ਮੁਤਾਬਿਕ ਕੈਨੇਡਾ ਦੇ ਓਟਾਵਾ ਵਿੱਚ ਮੌਜੂਦ ਭਾਰਤੀ ਹਾਈ ਕਮਿਸ਼ਨ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ ਵੀਜ਼ਾ ਸੇਵਾਵਾਂ ਸਿਰਫ਼ ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਦੀਆਂ ਸ਼੍ਰੇਣੀਆਂ ਵਿੱਚ ਸ਼ੁਰੂ ਕੀਤੀਆਂ ਗਈਆਂ ਹਨ।
ਹਾਈ ਕਮਿਸ਼ਨ ਨੇ ਬਿਆਨ 'ਚ ਅੱਗੇ ਕਿਹਾ ਕਿ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਪਹਿਲਾਂ ਵੀਜ਼ਾ ਦੇਣ 'ਤੇ ਅਸਥਾਈ ਪਾਬੰਦੀ ਲਗਾਈ ਗਈ ਸੀ। ਅਜਿਹੇ 'ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵੀਜ਼ਾ ਸੇਵਾ ਦੁਬਾਰਾ ਸ਼ੁਰੂ ਕੀਤੀ ਗਈ ਹੈ। ਇਹ ਫੈਸਲਾ ਵੀਰਵਾਰ ਯਾਨੀ 26 ਅਕਤੂਬਰ ਤੋਂ ਲਾਗੂ ਹੋਵੇਗਾ।
ਇਹ ਵੀ ਪੜ੍ਹੋ: Canada News: ਕੈਨੇਡਾ ਦੇ ਓਨਟਾਰੀਓ ਸ਼ਹਿਰ ਵਿੱਚ ਗੋਲੀਬਾਰੀ ਵਿੱਚ ਤਿੰਨ ਬੱਚਿਆਂ ਸਮੇਤ ਪੰਜ ਦੀ ਹੋਈ ਮੌਤ
- PTC NEWS