India Canada Row: ਕੈਨੇਡੀਅਨ ਡਿਪਲੋਮੈਟ ਨੂੰ ਭਾਰਤ ਦਾ ਅਲਟੀਮੇਟਮ, 40 ਤੋਂ ਵੱਧ ਡਿਪਲੋਮੈਟ ਨੂੰ ਭਾਰਤ ਛੱਡਣ ਲਈ ਕਿਹਾ
India Canada Row: ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਿਹਾ ਕੂਟਨੀਤਕ ਵਿਵਾਦ ਡੂੰਘਾ ਹੁੰਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਭਾਰਤ ਸਰਕਾਰ ਨੇ ਕੈਨੇਡੀਅਨ ਸਰਕਾਰ ਨੂੰ ਆਪਣੇ 40 ਤੋਂ ਵੱਧ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੈਨੇਡਾ ਦੇ ਇਸ ਸਮੇਂ ਭਾਰਤ ਵਿੱਚ 62 ਡਿਪਲੋਮੈਟ ਕੰਮ ਕਰ ਰਹੇ ਹਨ। ਭਾਰਤ ਨੇ ਹੁਣ ਕੈਨੇਡਾ ਨੂੰ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ।
ਦੱਸ ਦਈਏ ਕਿ ਨਵੀਂ ਦਿੱਲੀ ਨੇ ਓਟਾਵਾ ਨੂੰ ਇੱਕ ਸਪਸ਼ਟ ਨਿਰਦੇਸ਼ ਦਿੱਤੇ ਹਨ ਕਿ ਜਿਸ ’ਚ 10 ਅਕਤੂਬਰ ਤੱਕ ਲਗਭਗ 40 ਦੇ ਕਰੀਬ ਡਿਪਲੋਮੈਟ ਨੂੰ ਭਾਰਤ ਛੱਡਣ ਦੇ ਲਈ ਕਿਹਾ ਹੈ। ਨਾਲ ਹੀ ਭਾਰਤ ਨੇ ਇਸ ਸਮਾਂ-ਸੀਮਾ ਨੂੰ ਪੂਰਾ ਕਰਨ ਵਿੱਚ ਅਸਫਲ ਰਹਿਣ ਵਾਲੇ ਡਿਪਲੋਮੈਟਾਂ ਲਈ ਡਿਪਲੋਮੈਟਿਕ ਛੋਟ ਨੂੰ ਰੱਦ ਕਰਨ ਦੀ ਸੰਭਾਵਨਾ ਦਾ ਵੀ ਸੰਕੇਤ ਦਿੱਤਾ ਹੈ।
ਕਾਬਿਲੇਗੌਰ ਹੈ ਕਿ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਇਨ੍ਹੀਂ ਦਿਨੀਂ ਸਭ ਤੋਂ ਖਰਾਬ ਦੌਰ 'ਚੋਂ ਲੰਘ ਰਹੇ ਹਨ। ਦਰਅਸਲ, ਪਿਛਲੇ ਸਾਲ ਜੂਨ ਵਿੱਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ ਗਿਆ ਸੀ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਲਈ ਭਾਰਤੀ ਏਜੰਟਾਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ ਅਤੇ ਉੱਥੇ ਸੰਸਦ ਵਿੱਚ ਖੜ੍ਹੇ ਹੋ ਕੇ ਕਿਹਾ ਸੀ ਕਿ ਉਨ੍ਹਾਂ ਦੀਆਂ ਖੁਫੀਆ ਏਜੰਸੀਆਂ ਨੂੰ ਸੂਚਨਾ ਮਿਲੀ ਸੀ ਕਿ ਇਸ ਕਤਲ ਵਿੱਚ ਭਾਰਤ ਸ਼ਾਮਲ ਹੋ ਸਕਦਾ ਹੈ। ਇਸ ਬਿਆਨ ਨੂੰ ਭਾਰਤ ਨੇ ਖਾਰਜ ਕਰ ਦਿੱਤਾ ਸੀ।
ਇਹ ਵੀ ਪੜ੍ਹੋ: Raid In NewsClick: ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਨਿਊਜ਼ ਕਲਿੱਕ ਨਾਲ ਜੁੜੇ 30 ਟਿਕਾਣਿਆਂ 'ਤੇ ਛਾਪੇਮਾਰੀ
- PTC NEWS