Amritsar 'ਚ ਇੰਟਰਨੈਸ਼ਨਲ ਬਾਡੀ ਬਿਲਡਰ ਨਾਲ ਜਿਮ 'ਚ ਹੋਈ ਕੁੱਟਮਾਰ ,ਮੰਗੇਤਰ 'ਤੇ ਕੁੱਟਮਾਰ ਦਾ ਆਰੋਪ
Amritsar News : ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਸਥਿਤ ਇੱਕ ਜਿਮ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਅਮਨ ਨਾਲ ਕੁੱਟਮਾਰ ਦੀ ਘਟਨਾ ਸਾਹਮਣੇ ਆਈ ਹੈ। ਪੀੜਤ ਅਮਨ ਮੁਤਾਬਕ ਜਿਮ ਦੀ ਹਿੱਸੇਦਾਰੀ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਉਸ ਦੀ ਮੰਗੇਤਰ ਨੇ ਉਸ ਨਾਲ ਧੱਕਾਮੁੱਕੀ ਅਤੇ ਕੁੱਟਮਾਰ ਕੀਤੀ। ਅਮਨ ਦਾ ਆਰੋਪ ਹੈ ਕਿ ਉਸ ਦੇ ਵਾਲ ਖਿੱਚੇ ਗਏ ਅਤੇ ਉਸ ਨੂੰ ਸੱਟਾਂ ਮਾਰੀਆਂ ਗਈਆਂ। ਪੂਰੀ ਘਟਨਾ ਜਿਮ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਅਮਨ ਕਈ ਇੰਟਰਨੈਸ਼ਨਲ ਬਾਡੀ ਬਿਲਡਿੰਗ ਅਵਾਰਡ ਆਪਣੇ ਨਾਮ ਕਰ ਚੁੱਕਾ ਹੈ।
ਸ਼ਹਿਰ ਦੇ ਇੱਕ ਜਿਮ ਵਿੱਚ 7 ਤਾਰੀਖ ਨੂੰ ਹੋਈ ਕੁੱਟਮਾਰ ਦੀ ਘਟਨਾ ਨੇ ਚਰਚਾ ਛੇੜ ਦਿੱਤੀ ਹੈ। ਜਾਣਕਾਰੀ ਅਨੁਸਾਰ ਅਮਨ ਨਾਦਾ ਨਾਮਕ ਨੌਜਵਾਨ ਅਤੇ ਮਨਪ੍ਰੀਤ ਨਾਮਕ ਲੜਕੀ ਪਿਛਲੇ ਪੰਜ ਸਾਲਾਂ ਤੋਂ ਆਪਸੀ ਰਿਲੇਸ਼ਨਸ਼ਿਪ ਵਿੱਚ ਸਨ ਅਤੇ ਜਿਮ ਦਾ ਸਾਂਝਾ ਕਾਰੋਬਾਰ ਵੀ ਚਲਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਕਿਸੇ ਕਾਰੋਬਾਰੀ ਗੱਲ ਨੂੰ ਲੈ ਕੇ ਦੋਹਾਂ ਵਿਚਕਾਰ ਤਕਰਾਰ ਹੋ ਗਈ, ਜੋ ਹੱਥਾਪਾਈ ਤੱਕ ਪਹੁੰਚ ਗਈ।
ਲੜਕੀ ਵੱਲੋਂ ਆਰੋਪ ਲਗਾਏ ਗਏ ਹਨ ਕਿ ਉਸ ਨਾਲ ਕ੍ਰਿਮਿਨਲ ਫੋਰਸ ਵਰਤੀ ਗਈ, ਜਿਸ ਸਬੰਧੀ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਦੂਜੇ ਪਾਸੇ ਅਮਨ ਦਾ ਕਹਿਣਾ ਹੈ ਕਿ ਉਸ ਨਾਲ ਵੀ ਬਦਸਲੂਕੀ ਹੋਈ ਹੈ ਅਤੇ ਜਿਮ ਦੇ ਸੀਸੀਟੀਵੀ ਫੁਟੇਜ ਵਿੱਚ ਸਾਰੀ ਘਟਨਾ ਸਪਸ਼ਟ ਹੈ ਪਰ ਪੁਲਿਸ ਵੱਲੋਂ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ
ਪੁਲਿਸ ਅਧਿਕਾਰੀਆਂ ਮੁਤਾਬਕ ਦੋਹਾਂ ਪੱਖਾਂ ਦੀਆਂ ਸ਼ਿਕਾਇਤਾਂ ਮਿਲੀਆਂ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
- PTC NEWS