Kabbadi News : ਕਬੱਡੀ ਜਗਤ ਨੂੰ ਵੱਡਾ ਝਟਕਾ ! ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਕੋਚ ਗੋਪੀ ਧੂੜਕੋਟ ਦਾ ਦੇਹਾਂਤ
Kabaddi Player Gurpreet Singh Gopi Death : ਮੋਗਾ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਦੇ ਵਸਨੀਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਕੋਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਧੂੜਕੋਟ ਦੇ ਦੇਹਾਂਤ ਨਾਲ ਕਬੱਡੀ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਜਾਣਕਾਰੀ ਅਨੁਸਾਰ ਗੋਪੀ ਧੂੜਕੋਟ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਇਲਾਜ ਅਧੀਨ ਸਨ। ਅੱਜ ਇਲਾਜ ਦੌਰਾਨ ਉਨ੍ਹਾਂ ਨੇ ਆਖ਼ਰੀ ਸਾਹ ਲਿਆ।
ਗੋਪੀ ਧੂੜਕੋਟ ਨੇ ਕੈਨੇਡਾ, ਇੰਗਲੈਂਡ, ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ ਆਪਣੀ ਖੇਡ ਦਾ ਲੋਹਾ ਮਨਵਾਇਆ ਅਤੇ ਕਬੱਡੀ ਜਗਤ ਵਿੱਚ ਵਿਸ਼ੇਸ਼ ਪਛਾਣ ਬਣਾਈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦੇ ਹੀ ਖੇਡ ਪ੍ਰੇਮੀਆਂ, ਸਾਥੀ ਖਿਡਾਰੀਆਂ ਅਤੇ ਕਬੱਡੀ ਜਗਤ ਵਿੱਚ ਡੂੰਘੇ ਦੁੱਖ ਦੀ ਲਹਿਰ ਫੈਲ ਗਈ।
ਗੋਪੀ ਧੂੜਕੋਟ ਦਾ ਸਿਰਫ਼ 44 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦਿਹਾਂਤ ਹੋਇਆ। ਉਹ ਆਪਣੇ ਪਿੱਛੇ ਪਤਨੀ, ਦੋ ਬੱਚੇ - ਇੱਕ 2 ਸਾਲ ਅਤੇ ਦੂਜਾ 14 ਸਾਲ ਦੀ ਉਮਰ ਦਾ—ਅਤੇ ਬਜ਼ੁਰਗ ਮਾਤਾ-ਪਿਤਾ ਛੱਡ ਗਏ ਹਨ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਧੂੜਕੋਟ ਰਣਸੀਂਹ ਵਿਖੇ ਕੀਤਾ ਗਿਆ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ, ਖੇਡ ਪ੍ਰੇਮੀਆਂ ਅਤੇ ਦੇਸ਼-ਵਿਦੇਸ਼ ਦੇ ਨਾਮਵਰ ਕਬੱਡੀ ਖਿਡਾਰੀਆਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।
ਇਹ ਵੀ ਪੜ੍ਹੋ... ਹਰਿਆਣਾ 'ਚ ਵੱਡਾ ਐਨਕਾਊਂਟਰ, ਪੁਲਿਸ ਨਾਲ ਮੁਕਾਬਲੇ 'ਚ ਦੀਪਕ ਨੰਦਲ ਗੈਂਗ ਦੇ 4 ਸ਼ੂਟਰ ਢੇਰ, ਇੱਕ ਜ਼ਖ਼ਮੀ
- PTC NEWS