Internet suspended: ਕੱਲ੍ਹ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ
ਚੰਡੀਗੜ੍ਹ : ਪੰਜਾਬ ਭਰ 'ਚ ਮੋਬਾਈਲ ਇੰਟਰਨੈਟ ਸੇਵਾਵਾਂ ਦੀ ਪਾਬੰਦੀ ਨੂੰ ਹੋਰ ਵਧਾ ਦਿੱਤਾ ਗਿਆ ਹੈ। ਦੱਸ ਦਈਏ ਕਿ ਇੰਟਰਨੈਟ ਦੀਆਂ ਸੇਵਾਵਾਂ ਨੂੰ ਅੱਜ ਦੁਪਹਿਰ ਦੇ 12 ਤੱਕ ਬੰਦ ਕੀਤਾ ਗਿਆ ਸੀ। ਜਿਸਨੂੰ ਕਿ ਵਧਾ ਕੇ ਕੱਲ੍ਹ ਦੁਪਹਿਰ ਦੇ 12 ਵਜੇ ਤੱਕ ਵਧਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਵਾਰਿਸ ਪੰਜਾਬ ਦੀ ਜਥੇਬੰਦੀ ਦੀ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੇ ਸਸਪੈਂਸ ਲਗਾਤਾਰ ਬਰਕਰਾਰ ਹੈ। ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਵਾਰਿਸ ਪੰਜਾਬ ਦੀ ਜਥੇਬੰਦੀ ਖ਼ਿਲਾਫ਼ ਮੈਗਾ ਕਰੈਕਡਾਊਨ ਤੋਂ ਬਾਅਦ 78 ਜਣੇ ਗ੍ਰਿਫ਼ਤਾਰ ਕੀਤੇ ਗਏ ਹਨ। ਅੰਮ੍ਰਿਤਪਾਲ ਸਿੰਘ ਅਜੇ ਵੀ ਫਰਾਰ ਹੈ।
ਪੁਲਿਸ ਟੀਮਾਂ ਉਸ ਦੀ ਭਾਲ 'ਚ ਛਾਪੇਮਾਰੀ ਕਰ ਰਹੀਆਂ ਹਨ। ਇਸ ਆਪ੍ਰੇਸ਼ਨ ਦੌਰਾਨ 8 ਰਾਈਫਲਾਂ, ਇਕ ਰਿਵਾਲਵਰ ਸਮੇਤ 9 ਹਥਿਆਰ ਬਰਾਮਦ ਕੀਤੇ ਗਏ ਹਨ। ਪੁਲਸ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ। ਪੰਜਾਬ ਦੇ ਨਾਗਰਿਕਾਂ ਨੂੰ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਦੱਸ ਦੇਈਏ ਕਿ ਅੱਜ ਸ਼ਾਹਕੋਟ ’ਚ ਜਲੰਧਰ ਪੁਲਸ ਨੇ ਅੰਮ੍ਰਿਤਪਾਲ ਦੀ ਘੇਰਾਬੰਦੀ ਕੀਤੀ ਸੀ ਤਾਂ ਮੌਕੇ ਦਾ ਫਾਇਦਾ ਚੁੱਕਦਿਆਂ ਅੰਮ੍ਰਿਤਪਾਲ ਕਦੋਂ ਫਰਾਰ ਹੋ ਗਿਆ, ਪਤਾ ਹੀ ਨਹੀਂ ਲੱਗਾ।
ਉਥੇ ਹੀ ਦੂਜੇ ਪਾਸੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਪੁਲਿਸ ਵੱਲੋਂ ਮਾਨਸਾ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਇੰਟਰਨੈਟ ਬੰਦ ਹੋਣ ਕਾਰਨ ਮੂਸੇਵਾਲਾ ਦੇ ਪ੍ਰਸ਼ੰਸਕਾਂ 'ਚ ਨਿਰਾਸ਼ਾ ਹੈ। ਬੀਤੇ ਦਿਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਅਤੇ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਸੀ।
ਪਰ ਪਿਤਾ ਬਲਕੌਰ ਸਿੰਘ ਦਾ ਕਹਿਣਾ ਕਿ ਹੁਣ ਇਹ ਸਾਹਮਣੇ ਆ ਰਿਹੈ ਪੰਜਾਬ ਪੁਲਿਸ ਨੇ ਲੋਕਾਂ ਦੇ ਇਕੱਠ ਨੂੰ ਰੋਕਣ ਲਈ ਦਾਣਾ ਮੰਡੀ ਤੱਕ ਪਹੁੰਚਣ ਵਾਲੇ ਸਾਰੇ ਰਾਹਾਂ ਨੂੰ ਬੰਦ ਕਰ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲਿਸ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਤੇ ਇਹ ਬਰਸੀ ਦਾ ਭੋਗ ਧਰਨੇ 'ਚ ਨਾ ਤਬਦੀਲ ਹੋ ਜਾਵੇ।
ਇਹ ਵੀ ਪੜ੍ਹੋ: Moosewala Death Anniversary: ਪਿਤਾ ਬਲਕੌਰ ਸਿੰਘ ਦੀ ਪੁਲਿਸ ਨੂੰ ਚਿਤਾਵਨੀ 'ਨਾ ਹਟੇ ਤਾਂ ਭੋਗ ਧਰਨੇ 'ਚ ਬਦਲ ਜਾਵੇਗਾ'
- PTC NEWS