Punjab Internet Shutdown: ਪੰਜਾਬ 'ਚ ਬੰਦ ਪਈਆਂ ਇੰਟਰਨੈੱਟ ਸੇਵਾਵਾਂ ਸਭ ਲਈ ਪ੍ਰੇਸ਼ਾਨੀ ਦਾ ਕਾਰਨ ਬਣੀਆਂ ਹੋਈਆਂ ਹਨ। ਦੱਸ ਦਈਏ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਨੂੰ ਛੱਡਕੇ ਅੱਜ ਪੰਜਾਬ 'ਚ ਦੁਪਹਿਰ 12 : 00 ਤੋਂ ਇੰਟਰਨੈਟ ਸੇਵਾਵਾਂ ਬਹਾਲ ਹੋਣਗੀਆਂ ਪਰ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ ਸਬਡਿਵੀਜ਼ਨ ਅਜਨਾਲਾ ਵਾਈਪੀਐਸ ਚੌਂਕ ਮੋਹਾਲੀ ਏਅਰਪੋਰਟ ਰੋਡ 'ਤੇ 23 ਤਾਰੀਕ ਤੱਕ ਇੰਟਰਨੈਟ ਸੇਵਾਵਾਂ ਬੰਦ ਰਹਿਣਗੀਆਂ।ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਦੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਕੁਨਾਂ ਖਿਲਾਫ ਅਪਰੇਸ਼ਨ ਵਿੱਢਿਆ ਹੋਇਆ ਹੈ। ਇਸੇ ਕਰ ਕੇ ਸੂਬੇ 'ਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕੀਤਾ ਹੋਇਆ ਹੈ। ਪੰਜਾਬ ਵਿੱਚ ਸ਼ੁੱਕਰਵਾਰ ਦੁਪਹਿਰ ਤੋਂ ਇੰਟਰਨੈਟ ਸੇਵਾ ਬੰਦ ਹੈ।ਦੱਸ ਦਈਏ ਕਿ ਭਗੌੜਾ ਐਲਾਨੇ ਗਏ ਅੰਮ੍ਰਿਤਪਾਲ ਸਿੰਘ ਸਰਚ ਆਪਰੇਸ਼ਨ ਚੌਥੇ ਦਿਨ ਵੀ ਜਾਰੀ ਹੈ। 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਵਾਈ ਅੱਡਿਆਂ ਅਤੇ ਸਰਹੱਦਾਂ 'ਤੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੀਆਂ ਏਜੰਸੀਆਂ ਨੇ ਇਸ ਸਬੰਧੀ ਕਦਮ ਚੁੱਕਦਿਆਂ ਅੰਤਰਰਾਸ਼ਟਰੀ ਹਵਾਈ ਅੱਡਿਆਂ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਹਾਈ ਅਲਰਟ ਕੀਤਾ ਹੈ।ਇਹ ਵੀ ਪੜ੍ਹੋ: CM Mann ਅਤੇ Arvind Kejriwal 25 ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ