Punjab Police : ਇੰਟਰਪੋਲ ਨੇ ਹੈਪੀ ਪਾਸੀਅਨ ਸਮੇਤ 5 ਅੱਤਵਾਦੀਆਂ/ਗੈਂਗਸਟਰਾਂ ਖਿਲਾਫ਼ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
Batala Police Red Corner Notice : ਬਟਾਲਾ ਪੁਲਿਸ ਨੇ ਗੈਂਗਸਟਰਾਂ ਦੀਆਂ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਲਈ ਅੰਤਰਰਾਸ਼ਟਰੀ ਪੱਧਰ 'ਤੇ ਕਾਰਵਾਈ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇੰਟਰਪੋਲ ਨੇ ਬਟਾਲਾ ਪੁਲਿਸ ਨੂੰ ਪੰਜ ਬਦਨਾਮ ਗੈਂਗਸਟਰਾਂ ਦੇ ਸਬੰਧ ਵਿੱਚ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਬਟਾਲਾ ਪੁਲਿਸ ਪੰਜਾਬ ਦੇ ਉਨ੍ਹਾਂ ਕੁਝ ਪੁਲਿਸ ਜ਼ਿਲ੍ਹਿਆਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਇੰਟਰਪੋਲ ਵੱਲੋਂ ਗੈਂਗਸਟਰਾਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਹੈ।
ਕਿਹੜੇ ਅੱਤਵਾਦੀ-ਗੈਂਗਸਟਰਾਂ ਖਿਲਾਫ਼ ਹੋਈ ਕਾਰਵਾਈ ?
ਜਾਰੀ ਕੀਤੀ ਗਈ ਸੂਚੀ ਵਿੱਚ, ਬਟਾਲਾ ਪੁਲਿਸ ਵੱਲੋਂ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਦੇ ਸਬੰਧ ਵਿੱਚ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ NIA ਵੀ ਕਰ ਰਹੀ ਹੈ। ਇਸ ਤੋਂ ਇਲਾਵਾ, ਗੈਂਗਸਟਰ ਪਵਿੱਤਰ ਸਿੰਘ, ਹੁਸਨਦੀਪ ਸਿੰਘ, ਸ਼ਮਸ਼ੇਰ ਸਿੰਘ, ਹਰੀ ਸਿੰਘ ਵੀ ਇਸ ਸੂਚੀ ਵਿੱਚ ਸ਼ਾਮਲ ਹਨ।
ਪੁਲਿਸ ਜ਼ਿਲ੍ਹਾ ਬਟਾਲਾ ਦੇ ਐਸਪੀ ਜੀਐਸ ਸਹੋਤਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਕਾਰਵਾਈ ਵਿੱਚ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੱਡੀ ਸਫਲਤਾ ਮਿਲੇਗੀ ਤਾਂ ਜੋ ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀਆਂ ਅਤੇ ਗੈਂਗਸਟਰਾਂ ਨੂੰ ਭਾਰਤ ਲਿਆਂਦਾ ਜਾ ਸਕੇ, ਜੋ ਭਾਰਤ ਅਤੇ ਖਾਸ ਕਰਕੇ ਪੰਜਾਬ ਪੁਲਿਸ ਨੂੰ ਲੋੜੀਂਦੇ ਹਨ, ਅਤੇ ਉਨ੍ਹਾਂ ਵਿਰੁੱਧ ਦਰਜ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
- PTC NEWS