Mon, May 19, 2025
Whatsapp

IPL 2025 Suspended : ਭਾਰਤ-ਪਾਕਿਸਤਾਨ ਤਣਾਅ ਦੌਰਾਨ BCCI ਨੇ ਲਿਆ ਵੱਡਾ ਫੈਸਲਾ, IPL 2025 ਮੁਲਤਵੀ

IPL 2025 Suspended : ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਰਗੀ ਸਥਿਤੀ ਬਣ ਗਈ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਾਰਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸ਼ੁੱਕਰਵਾਰ ਨੂੰ IPL 2025 ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

Reported by:  PTC News Desk  Edited by:  Shanker Badra -- May 09th 2025 12:41 PM
IPL 2025 Suspended : ਭਾਰਤ-ਪਾਕਿਸਤਾਨ ਤਣਾਅ ਦੌਰਾਨ BCCI ਨੇ ਲਿਆ ਵੱਡਾ ਫੈਸਲਾ, IPL 2025 ਮੁਲਤਵੀ

IPL 2025 Suspended : ਭਾਰਤ-ਪਾਕਿਸਤਾਨ ਤਣਾਅ ਦੌਰਾਨ BCCI ਨੇ ਲਿਆ ਵੱਡਾ ਫੈਸਲਾ, IPL 2025 ਮੁਲਤਵੀ

IPL 2025 Suspended : ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਰਗੀ ਸਥਿਤੀ ਬਣ ਗਈ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਾਰਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸ਼ੁੱਕਰਵਾਰ ਨੂੰ IPL 2025 ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਬੀਸੀਸੀਆਈ ਨੇ ਇਸ ਮਾਮਲੇ 'ਤੇ ਕੇਂਦਰ ਸਰਕਾਰ ਨਾਲ ਵੀ ਚਰਚਾ ਕੀਤੀ ਅਤੇ ਫਿਰ ਇਹ ਮਹੱਤਵਪੂਰਨ ਫੈਸਲਾ ਲਿਆ।

ਦੱਸ ਦੇਈਏ ਕਿ ਵੀਰਵਾਰ ਨੂੰ ਧਰਮਸ਼ਾਲਾ ਵਿੱਚ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਆਈਪੀਐਲ 2025 ਦਾ 58ਵਾਂ ਮੈਚ ਰੱਦ ਕਰਨਾ ਪਿਆ ਸੀ। ਭਾਰਤ ਅਤੇ ਪਾਕਿਸਤਾਨ ਦੀ ਸਰਹੱਦ 'ਤੇ ਤਣਾਅ ਦੇ ਕਾਰਨ ਮੈਚ ਨੂੰ ਵਿਚਕਾਰ ਹੀ ਰੱਦ ਕਰਨ ਦਾ ਫੈਸਲਾ ਕੀਤਾ ਗਿਆ। 


ਇਸ ਮੈਚ ਵਿੱਚ ਪੰਜਾਬ ਕਿੰਗਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 10.1 ਓਵਰਾਂ ਵਿੱਚ ਇੱਕ ਵਿਕਟ ਦੇ ਨੁਕਸਾਨ 'ਤੇ 122 ਦੌੜਾਂ ਬਣਾਈਆਂ। ਫਿਰ ਮੈਦਾਨ ਦੀ ਇੱਕ ਫਲੱਡ ਲਾਈਟ ਬੰਦ ਕਰ ਦਿੱਤੀ ਗਈ ਅਤੇ ਹੌਲੀ-ਹੌਲੀ ਸਾਰੀਆਂ ਫਲੱਡ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਦਰਸ਼ਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

 ਡਰੋਨ ਨਾਲ ਹਮਲਾ

ਦੱਸ ਦੇਈਏ ਕਿ ਪਾਕਿਸਤਾਨ ਨੇ ਡਰੋਨ ਨਾਲ ਹਮਲਾ ਕੀਤਾ ਸੀ, ਜਿਸ ਕਾਰਨ ਜੰਮੂ, ਪਠਾਨਕੋਟ ਅਤੇ ਊਧਮਪੁਰ ਵਿੱਚ ਬਲੈਕਆਊਟ ਐਲਾਨ ਦਿੱਤਾ ਗਿਆ ਸੀ। ਇਹ ਸਾਰੇ ਸ਼ਹਿਰ ਧਰਮਸ਼ਾਲਾ ਦੇ ਆਲੇ-ਦੁਆਲੇ ਹਨ। ਭਾਰਤ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਪਾਕਿਸਤਾਨ ਦੇ ਕਈ ਡਰੋਨ ਵੀ ਕੀਤੇ ਢੇਰ।

 

 

- PTC NEWS

Top News view more...

Latest News view more...

PTC NETWORK