Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਭਾਗ ਨੂੰ ਆਪਣੇ ਅਧੀਨ ਲੈ ਕੇ ਇਸ 'ਚ ਵੱਡਾ ਫੇਰਬਦਲ ਕੀਤਾ ਹੈ। ਏਡੀਜੀਪੀ ਜੇਲ੍ਹ ਚੰਦਰਸ਼ੇਖਰ ਦੀ ਥਾਂ ਹੁਣ ਪੰਜਾਬ ਦੇ ਇੱਕ ਹੋਰ ਸੀਨੀਅਰ ਆਈਪੀਐਸ ਅਧਿਕਾਰੀ ਅਰੁਣਪਾਲ ਸਿੰਘ ਨੂੰ ਜੇਲ੍ਹ ਦਾ ਇੰਚਾਰਜ ਬਣਾਇਆ ਗਿਆ ਹੈ। ਅਰੁਣਪਾਲ ਸਿੰਘ ਸੋਮਵਾਰ ਨੂੰ ਚਾਰਜ ਸੰਭਾਲਣਗੇ। ਮੁੱਖ ਮੰਤਰੀ ਜੇਲ੍ਹ ਵਿਭਾਗ ਦੇ ਕੰਮ ਨੂੰ ਲੈ ਕੇ ਬਹੁਤ ਗੰਭੀਰ ਹਨ। ਅਗਲੇ ਕੁਝ ਦਿਨਾਂ 'ਚ ਹੋਰ ਵੱਡੇ ਬਦਲਾਅ ਹੋ ਸਕਦੇ ਹਨ। ਚੰਦਰਸ਼ੇਖਰ ਲਾਰੈਂਸ ਬਿਸਨੋਈ ਇੰਟਰਵਿਊ ਮਾਮਲੇ 'ਚ ਐਸਆਈਟੀ ਦੀ ਅਗਵਾਈ ਕਰ ਰਹੇ ਸਨ।ਇਹ ਵੀ ਪੜ੍ਹੋ: Government Office: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ