Fri, Feb 6, 2026
Whatsapp

Islamabad 'ਚ ਜੁਮੇ ਦੀ ਨਮਾਜ਼ ਦੌਰਾਨ ਵੱਡਾ ਧਮਾਕਾ ,15 ਮੌਤਾਂ, 80 ਤੋਂ ਵੱਧ ਜ਼ਖਮੀ

Islamabad Blast : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਤਰਲਾਈ ਇਲਾਕੇ ਵਿੱਚ ਇਮਾਮ ਬਾਰਗਾਹ ਖਦੀਜਤ-ਉਲ-ਕੁਬਰਾ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਇਆ ਹੈ। ਧਮਾਕੇ ਨਾਲ ਇਲਾਕੇ ਵਿੱਚ ਅਫ਼ੜਾ ਦਫ਼ੜੀ ਮਚ ਗਈ। ਪੁਲਿਸ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

Reported by:  PTC News Desk  Edited by:  Shanker Badra -- February 06th 2026 03:53 PM -- Updated: February 06th 2026 04:02 PM
Islamabad 'ਚ ਜੁਮੇ ਦੀ ਨਮਾਜ਼ ਦੌਰਾਨ ਵੱਡਾ ਧਮਾਕਾ ,15 ਮੌਤਾਂ, 80 ਤੋਂ ਵੱਧ ਜ਼ਖਮੀ

Islamabad 'ਚ ਜੁਮੇ ਦੀ ਨਮਾਜ਼ ਦੌਰਾਨ ਵੱਡਾ ਧਮਾਕਾ ,15 ਮੌਤਾਂ, 80 ਤੋਂ ਵੱਧ ਜ਼ਖਮੀ

Islamabad Blast : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਜੁਮੇ ਦੀ ਨਮਾਜ਼ ਦੌਰਾਨ ਇੱਕ ਵੱਡਾ ਧਮਾਕਾ ਵਾਪਰਿਆ ਹੈ। ਜਿਸ ਵਿੱਚ 15 ਲੋਕ ਮਾਰੇ ਗਏ ਅਤੇ 80 ਤੋਂ ਵੱਧ ਜ਼ਖਮੀ ਹੋ ਗਏ। ਧਮਾਕੇ ਨਾਲ ਇਲਾਕੇ ਵਿੱਚ ਅਫ਼ੜਾ ਦਫ਼ੜੀ ਮਚ ਗਈ। ਧਮਾਕੇ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਪੁਲਿਸ ਨੇ ਹੁਣ ਤੱਕ 15 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। 

ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ੀਯੋਯੇਵ ਦੋ ਦਿਨਾਂ ਦੇ ਸਰਕਾਰੀ ਦੌਰੇ 'ਤੇ ਇਸਲਾਮਾਬਾਦ ਵਿੱਚ ਹਨ। ਇਸ ਦੌਰਾਨ ਇਸਲਾਮਾਬਾਦ ਕੈਪੀਟਲ ਟੈਰੀਟਰੀ ਪੁਲਿਸ ਦੇ ਬੁਲਾਰੇ ਤਾਕੀ ਜਵਾਦ ਨੇ ਕਿਹਾ ਕਿ ਧਮਾਕੇ ਦੀ ਪ੍ਰਕਿਰਤੀ ਦਾ ਪਤਾ ਲਗਾਉਣਾ ਬਹੁਤ ਜਲਦੀ ਹੈ ਅਤੇ ਫੋਰੈਂਸਿਕ ਟੀਮਾਂ ਨੂੰ ਇਹ ਨਿਰਧਾਰਤ ਕਰਨ ਦੀ ਜ਼ਰੂਰਤ ਹੋਏਗੀ ਕਿ ਇਹ ਆਤਮਘਾਤੀ ਹਮਲਾ ਸੀ ਜਾਂ ਬੰਬ ਪਲਾਂਟ ਕੀਤਾ ਗਿਆ ਸੀ। ਹਾਲਾਂਕਿ, ਕੁਝ ਮੀਡੀਆ ਰਿਪੋਰਟਾਂ ਇਸਨੂੰ ਆਤਮਘਾਤੀ ਹਮਲਾ ਕਹਿ ਰਹੀਆਂ ਹਨ।


ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸਲਾਮਾਬਾਦ ਦੇ ਪ੍ਰਮੁੱਖ ਹਸਪਤਾਲਾਂ ਵਿੱਚ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕਰ ਦਿੱਤੀ ਗਈ ਹੈ। ਪੌਲੀਕਲੀਨਿਕ ਹਸਪਤਾਲ, ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (PIMS) ਅਤੇ CDA ਹਸਪਤਾਲ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਖ਼ਬਰਾਂ ਅਨੁਸਾਰ ਹਸਪਤਾਲ ਦੇ ਮੁੱਖ ਐਮਰਜੈਂਸੀ, ਆਰਥੋਪੀਡਿਕ ਵਿਭਾਗ, ਬਰਨ ਸੈਂਟਰ ਅਤੇ ਨਿਊਰੋਲੋਜੀ ਵਿਭਾਗ ਨੂੰ ਪੂਰੀ ਤਰ੍ਹਾਂ ਐਕਟਿਵ ਕਰ ਦਿੱਤਾ ਗਿਆ ਹੈ। ਜ਼ਖਮੀ ਮਰੀਜ਼ਾਂ ਨੂੰ ਲਗਾਤਾਰ PIMS ਅਤੇ ਪੌਲੀਕਲੀਨਿਕ ਹਸਪਤਾਲ ਲਿਆਂਦਾ ਜਾ ਰਿਹਾ ਹੈ।

ਅਜੇ ਤੱਕ ਕਿਸੇ ਵੀ ਸੰਗਠਨ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ  

ਧਮਾਕੇ ਦਾ ਕਾਰਨ ਫਿਲਹਾਲ ਪਤਾ ਨਹੀਂ ਲੱਗਿਆ ਅਤੇ ਅਜੇ ਤੱਕ ਕਿਸੇ ਵੀ ਸੰਗਠਨ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ। ਜਾਂਚ ਏਜੰਸੀਆਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਰਹੀਆਂ ਹਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਧਮਾਕਾ ਕਿਵੇਂ ਅਤੇ ਕਿਸ ਹਾਲਾਤ ਵਿੱਚ ਹੋਇਆ। ਹਾਲਾਂਕਿ, ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ। ਅਜੇ ਤੱਕ ਕਿਸੇ ਵੀ ਸੰਗਠਨ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਸੁਰੱਖਿਆ ਏਜੰਸੀਆਂ ਇਸਨੂੰ ਬਹੁਤ ਗੰਭੀਰ ਮੰਨ ਰਹੀਆਂ ਹਨ। 

- PTC NEWS

Top News view more...

Latest News view more...

PTC NETWORK
PTC NETWORK