Islamabad Blast : ਇਸਲਾਮਾਬਾਦ ਅਦਾਲਤ ਬਾਹਰ ਕਾਰ ਧਮਾਕਾ , 12 ਲੋਕਾਂ ਦੀ ਮੌਤ ,ਕਈ ਜ਼ਖਮੀ ਅਤੇ ਖੈਬਰ ਪਖਤੂਨਖਵਾ 'ਚ ਵੀ IED ਹਮਲਾ
Islamabad Blast : ਪਾਕਿਸਤਾਨ ਦੇ ਇਸਲਾਮਾਬਾਦ ਅਦਾਲਤ ਦੇ ਬਾਹਰ ਮੰਗਲਵਾਰ ਦੁਪਹਿਰ 12:30 ਵਜੇ ਦੇ ਕਰੀਬ ਇੱਕ ਵੱਡਾ ਧਮਾਕਾ ਹੋਇਆ, ਜਿਸ ਵਿੱਚ 12 ਲੋਕ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ ਹਨ। ਧਮਾਕੇ ਸਮੇਂ ਕਾਰ ਕੋਰਟ ਕੰਪਲੈਕਸ ਦੇ ਪਾਰਕਿੰਗ ਏਰੀਆ ਵਿੱਚ ਖੜ੍ਹੀ ਸੀ। ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕੇ ਵਿੱਚ ਹੜਕੰਪ ਮਚ ਗਿਆ।
ਸਥਾਨਕ ਪੁਲਿਸ ਦੇ ਅਨੁਸਾਰ ਧਮਾਕਾ ਉਸ ਸਮੇਂ ਹੋਇਆ ਜਦੋਂ ਅਦਾਲਤੀ ਖੇਤਰ ਵਿੱਚ ਭਾਰੀ ਆਵਾਜਾਈ ਅਤੇ ਭੀੜ ਸੀ। ਧਮਾਕੇ ਵਿੱਚ ਕਈ ਵਕੀਲ ਅਤੇ ਆਮ ਨਾਗਰਿਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਨੇ ਆਲੇ-ਦੁਆਲੇ ਦੇ ਖੇਤਰ ਨੂੰ ਸੀਲ ਕਰ ਦਿੱਤਾ ਅਤੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ।
ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ ਧਮਾਕਾ ਸਿਲੰਡਰ ਫਟਣ ਕਾਰਨ ਹੋਇਆ ਹੈ। ਪੁਲਿਸ ਨੇ ਕਿਹਾ ਕਿ ਇਹ ਫਿਲਹਾਲ ਸਿਲੰਡਰ ਧਮਾਕਾ ਜਾਪਦਾ ਹੈ, ਪਰ ਪੂਰੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਬਲਾਂ ਅਤੇ ਫੋਰੈਂਸਿਕ ਟੀਮਾਂ ਨੂੰ ਮੌਕੇ 'ਤੇ ਤਾਇਨਾਤ ਕੀਤਾ ਗਿਆ ਹੈ, ਧਮਾਕੇ ਦੇ ਕਾਰਨਾਂ ਅਤੇ ਸੰਭਾਵਿਤ ਲਾਪਰਵਾਹੀ ਜਾਂ ਹੋਰ ਕਾਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਖੈਬਰ ਪਖਤੂਨਖਵਾ 'ਚ ਵੀ IED ਹਮਲਾ
ਇਸ ਦੌਰਾਨ ਖੈਬਰ ਪਖਤੂਨਖਵਾ ਸੂਬੇ ਵਿੱਚ ਸੁਰੱਖਿਆ ਬਲਾਂ ਦੇ ਕਾਫਲੇ 'ਤੇ ਵੱਡਾ ਹਮਲਾ ਹੋਇਆ ਹੈ। ਆਈਈਡੀ ਧਮਾਕੇ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ। ਧਮਾਕੇ ਵਿੱਚ 16 ਜਵਾਨ ਗੰਭੀਰ ਜ਼ਖਮੀ ਹੋ ਗਏ। ਰਿਪੋਰਟਾਂ ਅਨੁਸਾਰ ਪਾਕਿਸਤਾਨੀ ਫੌਜ ਅਤੇ ਫਰੰਟੀਅਰ ਪੁਲਿਸ ਦੇ ਕਰਮਚਾਰੀ ਸੋਮਵਾਰ ਦੇਰ ਰਾਤ ਲੋਨੀ ਚੌਕੀ ਤੋਂ ਵਾਪਸ ਆ ਰਹੇ ਸਨ ਜਦੋਂ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਦੇ ਨੇੜੇ ਆਤਮਘਾਤੀ ਬੰਬ ਧਮਾਕਾ ਹੋਇਆ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
- PTC NEWS