Thu, Jul 17, 2025
Whatsapp

Israel Attack Update: ਹਮਾਸ ਦੇ ਰਾਕੇਟ ਹਮਲੇ 'ਚ ਇਜ਼ਰਾਈਲ ਨੂੰ ਭਾਰੀ ਨੁਕਸਾਨ; 300 ਤੋਂ ਵੱਧ ਲੋਕਾਂ ਦੀ ਮੌਤ, ਕਈ ਜ਼ਖਮੀ

ਇਜ਼ਰਾਈਲ 'ਚ 5000 ਰਾਕੇਟ ਹਮਲਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਹਮਾਸ ਦੇ ਅੱਤਵਾਦੀਆਂ ਨੂੰ ਇਜ਼ਰਾਈਲ 'ਤੇ ਹਮਲੇ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ।

Reported by:  PTC News Desk  Edited by:  Aarti -- October 08th 2023 08:40 AM
Israel Attack Update: ਹਮਾਸ ਦੇ ਰਾਕੇਟ ਹਮਲੇ 'ਚ ਇਜ਼ਰਾਈਲ ਨੂੰ ਭਾਰੀ ਨੁਕਸਾਨ; 300 ਤੋਂ ਵੱਧ ਲੋਕਾਂ ਦੀ ਮੌਤ, ਕਈ ਜ਼ਖਮੀ

Israel Attack Update: ਹਮਾਸ ਦੇ ਰਾਕੇਟ ਹਮਲੇ 'ਚ ਇਜ਼ਰਾਈਲ ਨੂੰ ਭਾਰੀ ਨੁਕਸਾਨ; 300 ਤੋਂ ਵੱਧ ਲੋਕਾਂ ਦੀ ਮੌਤ, ਕਈ ਜ਼ਖਮੀ

Israel Attack Update: ਇਜ਼ਰਾਈਲ 'ਚ 5000 ਰਾਕੇਟ ਹਮਲਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਹਮਾਸ ਦੇ ਅੱਤਵਾਦੀਆਂ ਨੂੰ ਇਜ਼ਰਾਈਲ 'ਤੇ ਹਮਲੇ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ। ਇਜ਼ਰਾਇਲੀ ਹਵਾਈ ਫੌਜ ਨੇ ਗਾਜ਼ਾ ਪੱਟੀ 'ਤੇ ਮੌਜੂਦ ਹਮਾਸ ਦੇ ਖਿਲਾਫ ਜਵਾਬੀ ਕਾਰਵਾਈ ਕੀਤੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਅੱਤਵਾਦੀ ਸਮੂਹ ਹਮਾਸ ਵੱਲੋਂ ਇਜ਼ਰਾਈਲ 'ਤੇ ਕੀਤੇ ਗਏ ਹਮਲੇ 'ਚ ਹੁਣ ਤੱਕ 300 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ। ਰਿਪੋਰਟ 'ਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਹਮਲੇ 'ਚ 1,590 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।


ਦੂਜੇ ਪਾਸੇ ਅਮਰੀਕਾ ਨੇ ਇਜ਼ਰਾਈਲ ਦਾ ਸਮਰਥਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ ਕਿ ਅਮਰੀਕਾ ਹਮੇਸ਼ਾ ਇਜ਼ਰਾਈਲ ਦੀ ਸੁਰੱਖਿਆ ਲਈ ਚੱਟਾਨ 'ਤੇ ਮਜ਼ਬੂਤੀ ਨਾਲ ਖੜ੍ਹਾ ਹੈ। ਬਾਈਡਨ ਨੇ ਕਿਹਾ ਕਿ ਮੇਰੇ ਪ੍ਰਸ਼ਾਸਨ ਦਾ ਸਮਰਥਨ ਪੂਰੀ ਤਰ੍ਹਾਂ ਅਟੱਲ ਹੈ। ਇਜ਼ਰਾਈਲ ਨੂੰ ਆਪਣੀ ਅਤੇ ਆਪਣੇ ਲੋਕਾਂ ਦੀ ਰੱਖਿਆ ਕਰਨ ਦਾ ਅਧਿਕਾਰ ਹੈ। ਅਮਰੀਕਾ ਇਸ ਜੰਗੀ ਸਥਿਤੀ ਵਿੱਚ ਇਜ਼ਰਾਈਲ ਵਿਰੁੱਧ ਫਾਇਦਾ ਉਠਾਉਣ ਦੀ ਸੋਚਣ ਵਾਲੀ ਕਿਸੇ ਵੀ ਦੂਜੀ ਧਿਰ ਨੂੰ ਚਿਤਾਵਨੀ ਦਿੰਦਾ ਹੈ। ਅਸੀਂ ਹਮੇਸ਼ਾ ਇਜ਼ਰਾਈਲ ਦੇ ਨਾਲ ਖੜੇ ਹਾਂ।

ਦੱਸ ਦਈਏ ਕਿ ਹਮਾਸ ਦੇ ਅੱਤਵਾਦੀਆਂ ਦੇ ਇਸ ਹਮਲੇ ਨੂੰ ਲੈ ਕੇ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ: Punjabi Youth Death: ਕੈਨੇਡਾ ’ਚ ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

- PTC NEWS

Top News view more...

Latest News view more...

PTC NETWORK
PTC NETWORK