Tue, Nov 11, 2025
Whatsapp

Punjab Police Action : ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਵੱਡਾ ਐਕਸ਼ਨ; ਕਿਸਾਨਾਂ ਨੂੰ ਕੀਤਾ ਜਾ ਰਿਹਾ ਡਿਟੇਨ, ਹਰਿਆਣਾ ਪੁਲਿਸ ਵੀ ਹੋਈ ਮੁਸਤੈਦ

ਦੂਜੇ ਪਾਸੇ ਮੁਹਾਲੀ ’ਚ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਖਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਦਰਅਸਲ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ।

Reported by:  PTC News Desk  Edited by:  Aarti -- March 19th 2025 06:02 PM -- Updated: March 19th 2025 09:10 PM
Punjab Police Action  : ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਵੱਡਾ ਐਕਸ਼ਨ; ਕਿਸਾਨਾਂ ਨੂੰ ਕੀਤਾ ਜਾ ਰਿਹਾ ਡਿਟੇਨ, ਹਰਿਆਣਾ ਪੁਲਿਸ ਵੀ ਹੋਈ ਮੁਸਤੈਦ

Punjab Police Action : ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਵੱਡਾ ਐਕਸ਼ਨ; ਕਿਸਾਨਾਂ ਨੂੰ ਕੀਤਾ ਜਾ ਰਿਹਾ ਡਿਟੇਨ, ਹਰਿਆਣਾ ਪੁਲਿਸ ਵੀ ਹੋਈ ਮੁਸਤੈਦ

  • 09:10 PM, Mar 19 2025
    ਕਿਸਾਨਾਂ ਦੇ ਪੱਟੇ ਗਏ ਤੰਬੂ

  • 08:45 PM, Mar 19 2025
    ਹਰਿਆਣਾ ਪੁਲਿਸ ਵੀ ਹੋਈ ਮੁਸਤੈਦ

    ਅੰਬਾਲਾ ’ਚ ਕੀਤੀ ਗਈ ਬੈਰੀਕੇਡਿੰਗ 

  • 08:38 PM, Mar 19 2025
    ਬਿਕਰਮ ਸਿੰਘ ਮਜੀਠੀਆ ਦਾ ‘ਆਪ’ ‘ਤੇ ਹੱਲਾ ਬੋਲ

  • 08:38 PM, Mar 19 2025
    ਬੱਸ ਦੇ ਅੰਦਰੀਲੀਆਂ ਤਸਵੀਰਾਂ ਆਈਆਂ ਸਾਹਮਣੇ

  • 08:37 PM, Mar 19 2025
    ਖਨੌਰੀ ‘ਤੇ ਜ਼ਬਰਦਸਤ ਖਿਲਾਰਾ, ਪੁਲਿਸ ਨੇ ਧੱਕੇ ਨਾਲ ਚੁੱਕੇ ਕਿਸਾਨ

  • 08:35 PM, Mar 19 2025
    ਸੰਭੂ ਤੇ ਖਨੌਰੀ ਬਾਰਡਰ ਤੋਂ ਪੁਲਿਸ ਨੇ ਚੁੱਕ ਲਏ ਕਿਸਾਨ

  • 08:34 PM, Mar 19 2025
    ਸਟੇਜ ’ਤੇ ਲੱਗੇ ਪੱਖੇ ਵੀ ਲਾਹੇ ਗਏ



  • 08:25 PM, Mar 19 2025
    Khanauri ‘ਤੇ ਜ਼ਬਰਦਸਤ ਖਿਲਾਰਾ, Police ਨੇ ਧੱਕੇ ਨਾਲ ਚੁੱਕੇ ਕਿਸਾਨ, ਦੇਖੋ ਮੌਕੇ ਦੇ ਹਾਲਾਤ !

  • 08:24 PM, Mar 19 2025
    ਪੁਲਿਸ ਵੱਲੋਂ ਘਰੋਂ ਵੀ ਚੁੱਕੇ ਜਾ ਰਹੇ ਕਿਸਾਨ

    ਪੰਜਾਬ ਦੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਘਰਾਂ ਚੋਂ ਚੱਕਿਆ ਜਾ ਰਿਹਾ ਹੈ skm ਦੇ ਆਗੂ ਵੀ ਘਰਾਂ ’ਚੋ ਪੁਲਿਸ ਪ੍ਰਸ਼ਾਸਨ ਨੇ ਚੁੱਕਣੇ ਸ਼ੁਰੂ ਕਰ ਦਿੱਤੇ ਹਨ। 

  • 08:17 PM, Mar 19 2025
    ਸ਼ੰਭੂ ਬਾਰਡਰ ’ਤੇ ਪੁਲਿਸ ਪ੍ਰਸ਼ਾਸਨ ਦਾ ਐਕਸ਼ਨ
    • ਪੁਲਿਸ ਨੇ ਤੋੜੀ ਕਿਸਾਨਾਂ ਦੀ ਸਟੇਜ 
    • ਕਿਸਾਨਾਂ ਵੱਲੋਂ ਲਗਾਏ ਗਏ ਹੋਰਡਿੰਗ ਵੀ ਉਤਾਰੇ 
  • 08:10 PM, Mar 19 2025
    ਕਿਸਾਨਾਂ ਨੂੰ ਲੈ ਕੇ ਜਾ ਰਹੀ ਪੁਲਿਸ






  • 08:09 PM, Mar 19 2025
    ਭਗਵੰਤ ਮਾਨ ਦੇਸ਼ ਦੇ ਅੰਨਦਾਤਾ ਦੀ ਆਵਾਜ਼ ਕੁਚਲਣ ਲਈ ਪੱਬਾਂ ਭਾਰ: ਬਿਕਰਮ ਸਿੰਘ ਮਜੀਠੀਆ

    ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੂੰ ਗ੍ਰਿਫਤਾਰ ਕਰ ਕੇ ਕਿਸਾਨਾਂ ਦੀ ਆਵਾਜ਼ ਕੁਚਲਣ ਦੇ ਯਤਨਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਨੇ ਦੇਸ਼ ਦੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ।

    ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਖੇਤੀਬਾੜੀ ਖੇਤਰ ਇਸ ਵੇਲੇ ਸੰਕਟ ਵਿਚ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਤਾਕਤ ਦੇ ਨਸ਼ੇ ਵਿਚ ਅੰਨਦਾਤਾ ਦੀ ਆਵਾਜ਼ ਕੁਚਲਣ ਵਿਚ ਲੱਗੇ ਹਨ। ਉਹਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਕਿਸਾਨ ਨਾਲ ਕੁਝ ਵੀ ਹੋਇਆ ਤਾਂ ਫਿਰ ਸਿਰਫ ਭਗਵੰਤ ਮਾਨ ਹੀ ਜ਼ਿੰਮੇਵਾਰ ਹੋਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਦੀ ਮੀਟਿੰਗ ਸੱਦੀ ਸੀ ਪਰ ਉਹਨਾਂ ਨੂੰ ਇਹ ਆਖ ਕੇ ਪਿੱਠ ਵਿਚ ਛੁਰਾ ਮਾਰ ਦਿੱਤਾ ਕਿ ਜੋ ਤੁਸੀਂ ਕਰਨਾ ਹੈ ਕਰ ਲਵੋ।

    ਉਹਨਾਂ ਕਿਹਾ ਕਿ ਹੁਣ ਮੁੱਖ ਮੰਤਰੀ ਇੰਦਰਾ ਗਾਂਧੀ ਵੱਲੋਂ ਦੇਸ਼ ਵਿਚ ਐਮਰਜੰਸੀ ਲਾਉਣ ਵੇਲੇ ਵਾਂਗ ਕਿਸਾਨਾਂ ਦੀ ਆਵਾਜ਼ ਕੁਚਲਣ ਦੇ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਕਿਸਾਨਾਂ ਨਾਲ ਵੱਡੇ ਤੇ ਝੂਠੇ ਵਾਅਦੇ ਕੀਤੇ ਪਰ ਅੱਜ ਉਹ ਉਹਨਾਂ ਦੀ ਆਵਾਜ਼ ਕੁਚਲਣ ਦੀ ਕੋਸ਼ਿਸ਼ ਕਰ ਰਹੇ ਹਨ।

  • 07:53 PM, Mar 19 2025
    ਧੋਖੇ ਨਾਲ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਐਡਵੋਕੇਟ ਧਾਮੀ

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਧੋਖੇ ਨਾਲ ਗ੍ਰਿਫ਼ਤਾਰ ਕਰਨਾ ਦੇਸ਼ ਦੇ ਅੰਨਦਾਤੇ ਦਾ ਵੱਡਾ ਅਪਮਾਨ ਹੈ। ਜਾਰੀ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਪੀੜਾਮਈ ਹੈ ਕਿ ਦੇਸ਼ ਦੀ ਤਰੱਕੀ, ਖੁਸ਼ਹਾਲੀ ਤੇ ਆਰਥਿਕਤਾ ਵਿੱਚ ਵੱਡਾ ਹਿੱਸਾ ਪਾਉਣ ਵਾਲੇ ਕਿਸਾਨ ਅੱਜ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਕਾਰਨ ਪੀੜਤ ਹਨ। ਅੱਜ ਦਾ ਦਿਨ ਪੰਜਾਬ ਸਰਕਾਰ ਲਈ ਸ਼ਰਮਨਾਕ ਹੈ ਜਦੋਂ ਕਿਸਾਨ ਆਗੂਆਂ ਨੂੰ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਤੋਂ ਬਾਅਦ ਛਲਾਵੇ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਕੀ ਸਰਕਾਰਾਂ ਕਿਸਾਨਾਂ ਤੋਂ ਏਨਾ ਡਰ ਰਹੀਆਂ ਹਨ ਕਿ ਉਹ ਉਨ੍ਹਾਂ ਨਾਲ ਗੱਲਬਾਤ ਦਾ ਸਾਹਮਣਾ ਨਹੀਂ ਕਰ ਸਕਦੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਤੁਰੰਤ ਛੱਡ ਕਿ ਸਰਕਾਰ ਇਨ੍ਹਾਂ ਤੋਂ ਮੁਆਫ਼ੀ ਮੰਗੇ। ਇਸ ਦੇ ਨਾਲ ਹੀ ਕਿਸਾਨਾਂ ਦੀ ਮੰਗਾਂ ਮੰਨੀਆਂ ਜਾਣ ਤਾਂ ਜੋ ਉਹ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜ਼ਬੂਰ ਨਾ ਹੋਣ।


  • 07:50 PM, Mar 19 2025
    ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਨੂੰ ਘੇਰਿਆ

  • 07:48 PM, Mar 19 2025
    ਕਾਂਗਰਸ ਆਗੂ ਪ੍ਰਤਾਪ ਬਾਜਵਾ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

  • 07:47 PM, Mar 19 2025
    ਖਨੌਰੀ ਬਾਰਡਰ ’ਤੇ ਇੱਟਰਨੈੱਟ ਸੇਵਾਵਾਂ ਹੋਈਆਂ ਬੰਦ


  • 07:45 PM, Mar 19 2025
    ਇੰਟਰਨੈੱਟ ਸੇਵਾਵਾਂ ਵੀ ਹੋਈਆਂ ਬੰਦ


  • 07:37 PM, Mar 19 2025
    ਹਰਮੀਤ ਸਿੰਘ ਕਾਦੀਆਂ ਨੇ ਸਰਕਾਰ ’ਤੇ ਚੁੱਕੇ ਸਵਾਲ


  • 07:36 PM, Mar 19 2025
    ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨਾ ਜਬਰ ਦੀ ਹੱਦ - ਮਨਜੀਤ ਧਨੇਰ

    ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨ ਆਗੂਆਂ ਨੂੰ ਮੀਟਿੰਗ ਤੋਂ ਬਾਅਦ ਗ੍ਰਿਫਤਾਰ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਮੀਟਿੰਗ ਖਤਮ ਹੋਣ ਤੋਂ ਬਾਅਦ ਅਗਲੀ ਮੀਟਿੰਗ ਤੈਅ ਕਰਕੇ ਕਿਸਾਨਾਂ ਨੂੰ ਗ੍ਰਿਫਤਾਰ ਕਰਨਾ ਵਿਸ਼ਵਾਸ਼ ਘਾਤ ਹੈ। ਉਹਨਾਂ ਨੇ ਕਿਹਾ ਕਿ ਅੱਜ ਸਵੇਰ ਤੋਂ ਹੀ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਪੁਲਿਸ ਦਾ ਜਮਘਟ ਦਿੰਦਾ ਸੀ ਕਿ ਕਿਸਾਨਾਂ ਤੇ ਜਬਰ ਦੀ ਤਿਆਰੀ ਕਰ ਲਈ ਗਈ ਹੈ। ਸੂਬਾ ਕਮੇਟੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਭਾਰਤੀ ਜਨਤਾ ਪਾਰਟੀ ਦੀਆਂ ਪੈੜਾਂ ਵਿੱਚ ਪੈੜ ਧਰ ਕੇ ਕਿਸਾਨਾਂ ਖਿਲਾਫ ਜਬਰ ਕਰਨ ਤੇ ਉਤਾਰੂ ਹੈ।

    ਜਥੇਬੰਦੀ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਪਿਛਲੇ ਦਿਨੀ ਕਿਹਾ ਸੀ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ ਅਤੇ ਇਹ ਵੀ ਕਿਹਾ ਸੀ ਕਿ ਤਿੰਨ ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਨਾਲ ਚੱਲ ਰਹੀ ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਕਿਸੇ ਦਾ ਫੋਨ ਆਇਆ ਸੀ ਜੋ ਕਿ ਸੰਭਾਵਤ ਕੇਂਦਰ ਸਰਕਾਰ ਦਾ ਹੋ ਸਕਦਾ ਹੈ। ਅੱਜ ਦੀ ਘਟਨਾ ਨੇ ਉਸ ਗੱਲ ਤੇ ਮੋਹਰ ਲਗਾ ਦਿੱਤੀ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਕੱਠਪੁਤਲੀ ਵਾਂਗ ਨੱਚ ਰਹੀ ਹੈ।

    ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਭਾਵੇਂ ਕਿਸਾਨ ਸੰਘਰਸ਼ ਤਿੰਨ ਮੋਰਚਿਆਂ ਵੱਲੋਂ ਚਲਾਏ ਜਾ ਰਹੇ ਹਨ ਪਰ ਸਾਰੀਆਂ ਕਿਸਾਨ ਜਥੇਬੰਦੀਆਂ ਸਰਕਾਰੀ ਜਬਰ ਦੇ ਖਿਲਾਫ ਇੱਕਮੁੱਠ ਹਨ ਅਤੇ ਇਸ ਜਬਰ ਦਾ ਡੱਟ ਕੇ ਮੁਕਾਬਲਾ ਕਰਨਗੀਆਂ।

    ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਸ ਜਬਰ ਦੀ ਸਖਤ ਨਿਖੇਧੀ ਕਰਦੀ ਹੈ ਅਤੇ ਕਿਸਾਨ ਜਥੇਬੰਦੀਆਂ ਦਾ ਡਟਵਾਂ ਸਾਥ ਦੇਣ ਦਾ ਐਲਾਨ ਕਰਦੀ 

  • 07:33 PM, Mar 19 2025
    ਖਨੌਰੀ ਬਾਰਡਰ ’ਤੇ ਵੱਡਾ ਐਕਸ਼ਨ
    • ਪੁਲਿਸ ਬਲ ਨਾਲ ਪਹੁੰਚੇ DIG ਮਨਦੀਪ ਸਿੱਧੂ
    • ਕਿਸਾਨਾਂ ਵੱਲੋਂ ਕੀਤੀ ਜਾ ਰਹੀ ਨਾਅਰੇਬਾਜ਼ੀ 

  • 07:33 PM, Mar 19 2025
    ਰਾਜਪੁਰਾ ਦੇ ਸ਼ੰਭੂ ਬਾਰਡਰ ’ਤੇ ਵਾਟਰ ਕੇਨਨ ਮੌਜੂਦ

    ਰਾਜਪੁਰਾ ਸ਼ੰਭੂ ਬਾਰਡਰ ਤੇ ਵੱਡੀ ਗਿਣਤੀ ਵਿੱਚ ਪੁਲਿਸ ਬੱਸਾਂ ਰਾਹੀਂ ਪਹੁੰਚ ਰਹੀ ਹੈ ਐਬੂਲੈਂਸ ਪਹੁੰਚ ਗਈਆਂ ਹਨ ਅਤੇ ਟਰੈਕਟਰ ਵੀ ਖੜੇ ਹਨ ਵਾਟਰ ਕੈਨਨ ਵੀ ਖੜੇ ਹਨ। 

  • 07:02 PM, Mar 19 2025
    ਖਾਲੀ ਹੋਵੇਗਾ ਖਨੌਰੀ !

  • 06:54 PM, Mar 19 2025
    ਕੇਂਦਰ ਦੀ ਕਿਸਾਨਾਂ ਨਾਲ ਗੱਲ ਨਾ ਬਣ ਜਾਵੇ ਤਾਂਹੀ ਕੀਤੀ ਜਾ ਰਹੀ ਇਹ ਕਾਰਵਾਈ- ਬੀਜੇਪੀ ਆਗੂ

    ਬੀਜੇਪੀ ਆਗੂ ਨੇ ਕਿਹਾ ਕਿ ਕੇਂਦਰ ਨਾਲ ਕਿਸਾਨਾਂ ਦੀ ਗੱਲ ਸਿਰੇ ਨਾ ਚੜ ਜਾਵੇ ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਤੇ ਅੱਜ ਇਹ ਐਕਸ਼ਨ ਕੀਤਾ। ਕੇਂਦਰ ਹਮੇਸ਼ਾ ਲਈ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਨੂੰ ਤਿਆਰ ਹੈ ਅਤੇ ਗੱਲ ਸੁਣਨ ਨੂੰ ਵੀ ਤਿਆਰ ਹੈ ਪਰ ਅੱਜ ਦੀ ਜੋ ਕਾਰਵਾਈ ਹੈ ਉਹ ਬੇਹਦ ਨਿੰਦਨਯੋਗ ਹੈ। ਕਿਸਾਨਾਂ ਦੇ ਖਿਲਾਫ ਬੀਜੇਪੀ ਨਹੀਂ ਹੈ ਬਲਕਿ ਬੈਠ ਕੇ ਗੱਲ ਦਾ ਹੱਲ ਕੱਢਣਾ ਚਾਹੁੰਦੀ ਹੈ। ਬੀਜੇਪੀ ਦੀ ਮੰਸ਼ਾ ਸਾਫ ਹੈ ਇਸ ਕਰਕੇ ਹੀ ਸ਼ਿਵਰਾਜ ਸਿੰਘ ਚੌਹਾਨ ਦਿੱਲੀਓਂ ਆ ਕੇ ਚੰਡੀਗੜ੍ਹ ਕਿਸਾਨਾਂ ਦੀ ਗੱਲ ਸੁਣ ਰਹੇ ਸੀ।

  • 06:52 PM, Mar 19 2025
    ਸਰਵਣ ਸਿੰਘ ਪੰਧੇਰ ਨੂੰ ਕਮਾਂਡੋ ਟ੍ਰੇਨਿੰਗ ਸੈਂਟਰ ਲੈ ਕੇ ਪਹੁੰਚੀ ਪੁਲਿਸ

    ਕਈ ਕਿਸਾਨਾਂ ਨੂੰ ਲੈ ਕੇ ਕਮਾਂਡੋ ਟ੍ਰੇਨਿੰਗ ਸੈਂਟਰ ਲਿਆਂਦਾ ਗਿਆ ਹੈ। ਪੰਧੇਰ ਨੂੰ ਪਟਿਆਲਾ ਦੇ ਬਹਾਦੁਰਗੜ੍ਹ ਲੈਕੇ ਪਹੁੰਚੀ ਹੈ। ਕਈ ਕਿਸਾਨਾਂ ਨੂੰ ਲੈ ਕੇ ਕਮਾਂਡੋ ਟ੍ਰੇਨਿੰਗ ਸੈਂਟਰ ਲਿਆਂਦਾ ਗਿਆ ਹੈ। 

  • 06:43 PM, Mar 19 2025
    ਡਿਟੇਨ ਕੀਤੇ ਕਿਸਾਨਾਂ ਨੂੰ ਪਟਿਆਲਾ ਲੈ ਕੇ ਪਹੁੰਚੀ ਪੁਲਿਸ

    ਸਰਵਣ ਸਿੰਘ ਪੰਧੇਰ ਅਤੇ ਕਈ ਕਿਸਾਨ ਆਗੂਆਂ ਨੂੰ ਪੁਲਿਸ ਲੈ ਕੇ ਪਹੁੰਚੀ ਪਟਿਆਲਾ ਦੇ ਬਹਾਦਰਗੜ੍ਹ

  • 06:41 PM, Mar 19 2025
    ਖਨੌਰੀ ਮਗਰੋਂ ਸ਼ੰਭੂ ਬਾਰਡਰ ਵੱਲ ਰਵਾਨਾ ਹੋਈ ਪੁਲਿਸ ਦੀ ਟੀਮ


jagjit Singh Dallewal And Sarwan Singh Pandher : ਇੱਕ ਪਾਸੇ ਜਿੱਥੇ ਅੱਜ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ 7ਵੀਂ ਗੇੜ ਦੀ ਮੀਟਿੰਗ ਹੋਈ ਉੱਥੇ ਹੀ ਦੂਜੇ ਪਾਸੇ ਮੁਹਾਲੀ ’ਚ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਖਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਦਰਅਸਲ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ। 


ਦੱਸ ਦਈਏ ਕਿ ਕਿਸਾਨ ਮੀਟਿੰਗ ਮਗਰੋਂ ਪਰਤ ਰਹੇ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੁਹਾਲੀ ਵਿਖੇ ਐਕਸ਼ਨ ਲਿਆ ਗਿਆ। ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਵਾਪਸ ਆ ਰਹੇ ਕਿਸਾਨ ਆਗੂਆਂ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। 114 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਗਜੀਤ ਡੱਲੇਵਾਲ ਨੂੰ ਸੰਗਰੂਰ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਵੀ ਹੋਈ। ਜਦਕਿ ਸਰਵਣ ਪੰਧੇਰ ਨੂੰ ਮੁਹਾਲੀ ਦੇ ਏਅਰਪੋਰਟ ਰੋਡ ਤੋਂ ਹਿਰਾਸਤ ਵਿੱਚ ਲਿਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਤੋਂ ਪੁਲਿਸ ਫੋਰਸ ਦਾ ਵੱਡਾ ਕਾਫਲਾ ਖਨੌਰੀ ਵੱਲ ਰਵਾਨਾ ਹੋਇਆ ਹੈ। ਸਵੇਰ ਤੋਂ ਹੀ ਪੁਲਿਸ ਦੀ ਵੱਡੀ ਟੀਮ ਇੱਕਠੀ ਹੋ ਰਹੀ ਸੀ। ਕਿਹਾ ਜਾ ਰਿਹਾ ਹੈ ਕਿ ਪੰਧੇਰ ਅਤੇ ਡੱਲੇਵਾਲ ਨੂੰ ਡਿਟੇਨ ਕਰਨ ਮਗਰੋਂ ਹੁਣ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਵੱਡਾ ਐਕਸ਼ਨ ਹੋ ਸਕਦਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਰਾਜਪੁਰਾ ਸ਼ੰਭੂ ਬਾਰਡਰ ਤੇ ਪੁਲਿਸ ਨੂੰ ਰੋਕਣ ਲਈ ਕਿਸਾਨਾਂ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਪੁਲਿਸ ਵੱਲੋਂ ਵੀ ਹਲਚਲ ਵਧ ਗਈ ਹੈ ਜੈ ਸਿੰਘ ਜਲਵੇੜਾ ਨੇ ਆਖਿਆ ਕਿ ਸਾਡੇ ਆਗੂ ਹਿਰਾਸਤ ’ਚ ਲੈ ਲਏ ਗਏ ਹਨ, ਸਾਨੂੰ ਪਤਾ ਹੁੰਦਾ ਤਾਂ ਅਸੀਂ ਬਿਲਕੁੱਲ ਵੀ ਮੀਟਿੰਗ ਵਿੱਚ ਨਹੀਂ ਜਾਂਦੇ ਸੀ। ਸ਼ੰਭੂ ਬਾਰਡਰ ’ਤੇ ਵੀ ਕਿਸਾਨਾਂ ਵੱਲੋਂ ਟਰਾਲੀਆਂ ਲਾ ਕੇ ਪੁਲਿਸ ਨੂੰ ਅੰਦਰ ਵੜਨ ਤੋਂ ਰੋਕਣ ਦੀ ਪੂਰੀ ਤਿਆਰੀ ਕਰ ਲਈ ਹੈ। 

ਇਹ ਵੀ ਪੜ੍ਹੋ : Farmer-Government Meeting Updates : ਧਰਨਾ ਚੁੱਕਣ ਤੋਂ ਕਿਸਾਨਾਂ ਨੇ ਕੀਤੀ ਕੋਰੀ ਨਾਂਹ; ਹੁਣ 4 ਮਈ ਨੂੰ ਹੋਵੇਗੀ 8ਵੀਂ ਗੇੜ ਦੀ ਮੀਟਿੰਗ

- PTC NEWS

Top News view more...

Latest News view more...

PTC NETWORK
PTC NETWORK