Jagjit Singh Dallewal Health Update : ਮਰਨ ਵਰਤ 'ਤੇ ਬੈਠੇ ਡੱਲੇਵਾਲ ਦੀ ਮੁੜ ਵਿਗੜੀ ਸਿਹਤ; ਵਧਿਆ ਯੂਰਿਕ ਐਸਿਡ, ਜਾਣੋ ਹੁਣ ਕਿਵੇਂ ਦੀ ਹੈ ਡੱਲੇਵਾਲ ਦੀ ਤਬੀਅਤ
jagjit Singh Dallewal Health Update : ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਪਿਛਲੇ ਇੱਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ-2.0 ਅੱਜ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਅੱਜ ਸ਼ੰਭੂ ਅਤੇ ਖਨੌਰੀ ਬਾਰਡਰ ਦੇ ਆਗੂ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਏਕਤਾ ਮੀਟਿੰਗ ਕਰਨ ਜਾ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 94ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।
ਹਾਲਾਂਕਿ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਤੇਜ਼ ਬੁਖਾਰ ਹੋ ਗਿਆ ਹੈ। ਜਿਸਦੇ ਚੱਲਦੇ ਉਨ੍ਹਾਂ ਦੇ ਸਿਰ 'ਤੇ ਪਾਣੀ ਦੀਆਂ ਬੋਤਲਾਂ ਲਗਾਤਾਰ ਪਾਈਆਂ ਜਾ ਰਹੀਆਂ ਹਨ। ਦੂਜੇ ਪਾਸੇ ਉਨ੍ਹਾਂ ਦੀ ਪਿਸ਼ਾਬ ਦੀ ਰਿਪੋਰਟ ਕੀਟੋਨ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਯੂਰਿਕ ਐਸਿਡ ਦੀ ਰਿਪੋਰਟ ਵੀ ਠੀਕ ਨਹੀਂ ਆਈ ਹੈ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜ ਗਈ ਸੀ।
ਮਿਲੀ ਜਾਣਕਾਰੀ ਮੁਤਾਬਿਕ ਤੇਜ਼ ਬੁਖਾਰ ਅਤੇ ਜ਼ੁਕਾਮ ਕਾਰਨ ਉਹ ਕੰਬਣ ਲੱਗੇ। ਮੌਕੇ 'ਤੇ ਮੌਜੂਦ ਡਾਕਟਰਾਂ ਦੀ ਟੀਮ ਦੇ ਅਣਥੱਕ ਯਤਨਾਂ ਸਦਕਾ 2 ਘੰਟੇ 'ਚ ਸਥਿਤੀ ਆਮ ਵਾਂਗ ਹੋ ਗਈ। ਕਿਸਾਨ ਆਗੂਆਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਤਾਂ ਜੋ ਇਸ ਸੰਘਰਸ਼ ਨੂੰ ਸਫਲ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : Punjab Weather: ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ, ਗੜੇਮਾਰੀ ਹੋਣ ਦੀ ਸੰਭਾਵਨਾ
- PTC NEWS