jagjit Singh Dallewal Hunger Strike Day 100 : ਡੱਲੇਵਾਲ ਦੀ ਭੁੱਖ ਹੜਤਾਲ ਨੂੰ 100 ਦਿਨ ਪੂਰੇ; ਸੂਬੇ ਭਰ ’ਚ 100 ਕਿਸਾਨ ਭੁੱਖ ਹੜਤਾਲ 'ਤੇ ਬੈਠੇ
jagjit Singh Dallewal Hunger Strike Day 100 : ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ 100ਵਾਂ ਦਿਨ ਹੈ। ਇਸ ਕਾਰਨ 100 ਕਿਸਾਨ ਬੁੱਧਵਾਰ ਨੂੰ ਖਨੌਰੀ ਮੋਰਚੇ ਵਿਖੇ ਇੱਕ ਦਿਨ ਦੀ ਭੁੱਖ ਹੜਤਾਲ 'ਤੇ ਬੈਠਣਗੇ। ਇਸ ਦੇ ਨਾਲ ਹੀ, ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਕਿਸਾਨ ਭੁੱਖ ਹੜਤਾਲ 'ਤੇ ਰਹਿਣਗੇ।
ਜਗਜੀਤ ਸਿੰਘ ਡੱਲੇਵਾਲ ਅੱਜ ਭੁੱਖ ਹੜਤਾਲ 'ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਸਾਨ ਆਗੂਆਂ ਅਤੇ ਕਾਰਕੁਨਾਂ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨ ਆਗੂਆਂ ਲਈ ਝਟਕਾ ਹੈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਵਜੀਦਪੁਰ ਨੇ ਕਿਹਾ ਕਿ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਰੱਖੇ ਗਏ ਮਰਨ ਵਰਤ ਦੇ 100 ਸਾਲ ਪੂਰਾ ਹੋਣ ਤੇ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਇੱਕ ਰੋਜ਼ਾ ਸੰਕੇਤਕ ਭੁੱਖ ਹੜਤਾਲ ਰੱਖੀ ਗਈ ਹੈ ਤਾਂ ਜੋ ਸਰਕਾਰਾਂ ਨੂੰ ਪਤਾ ਲੱਗ ਸਕੇ ਕਿ ਕੇਵਲ ਜਗਜੀਤ ਸਿੰਘ ਡੱਲੇਵਾਲ ਹੀ ਭੁੱਖ ਹੜਤਾਲ ਤੇ ਨਹੀਂ ਬੈਠੇ ਸਗੋਂ ਸਾਰੇ ਦੇਸ਼ ਦੇ ਕਿਸਾਨ ਉਨਾਂ ਦੇ ਸਾਥ ਦੇਣ ਲਈ ਭੁੱਖ ਹੜਤਾਲ ਤੇ ਹਨ।
ਕਿਸਾਨ ਆਗੂਆਂ ਦੀ ਫੜੋ ਫੜੀ ਤੇ ਬੋਲਦਿਆਂ ਕਿਸਾਨ ਆਗੂ ਗੁਰਜੀਤ ਸਿੰਘ ਵਜੀਦਪੁਰ ਨੇ ਕਿਹਾ ਕਿ ਜੇਕਰ ਸਾਰੇ ਕਿਸਾਨਾਂ ਦੀ ਏਕਤਾ ਹੋਵੇਗੀ ਤਾਂ ਸਾਰੇ ਮੋਰਚੇ ਫਤਿਹ ਕੀਤੇ ਜਾ ਸਕਦੇ ਹਨ ਪ੍ਰੰਤੂ ਇਸ ਤਰ੍ਹਾਂ ਸਰਕਾਰਾਂ ਕਿਸੇ ਨਾ ਕਿਸੇ ਤਰੀਕੇ ਨਾਲ ਦਬਾਉਂਦੀਆਂ ਆਈਆਂ ਹਨ ਤੇ ਦਬਾਉਂਦੀਆਂ ਰਹਿਣਗੀਆਂ।
ਇਹ ਵੀ ਪੜ੍ਹੋ : Patwari Arrested News : ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ
- PTC NEWS