Jagjit Singh Dallewal security : ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ, ਹੁਣ ਇਹ ਕੰਮ ਕਰਨਗੇ ਕਿਸਾਨ
jagjit Singh Dallewal security : ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਵੱਲੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ‘ਤੇ ਮੋਰਚੇ ਲਗਾਏ ਗਏ ਹਨ ਅਤੇ ਕਿਸਾਨਾਂ ਦੇ ਵੱਲੋਂ ਰੋਸ-ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੀਤੇ 5 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ। ਹੁਣ ਕਿਸਾਨਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਕਿਸਾਨਾਂ ਨੇ ਹੁਣ ਖੁਦ ਜਗਜੀਤ ਸਿੰਘ ਡੱਲੇਵਾਲ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲਈ ਹੈ।
ਦਰਅਸਲ ਕਿਸਾਨਾਂ ਵੱਲੋਂ ਹੁਣ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸਖਤ ਪਹਿਰੇ ’ਚ ਕਰਵਾਉਣ ਦਾ ਫੈਸਲਾ ਲਿਆ ਹੈ। ਵਲੰਟੀਅਰਾਂ ਦੀ ਵੱਡੀ ਫੌਜ ਸਟੇਜ ਦੇ ਨੇੜੇ ਨੇੜੇ ਤੈਨਾਤ ਕੀਤੀ ਗਈ। ਖਨੌਰੀ ਬਾਰਡਰ ’ਤੇ ਡੱਲ਼ੇਵਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਤਕਰੀਬਨ 70 ਕਿਸਾਨ ਮੋਰਚੇ ਦੇ ਦੋਵੇਂ ਪਾਸੇ ਤੈਨਾਤ ਕੀਤੇ ਗਏ ਹਨ। ਡੱਲੇਵਾਲ ਕੋਲ ਕਿਸਾਨ 4-4 ਘੰਟੇ ਦੀ ਸ਼ਿਫਟ ’ਚ ਪਹਿਰਾ ਦੇ ਰਹੇ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਿਹਤ ਖਰਾਬ ਹੁੰਦੀ ਹੈ ਤਾਂ ਉਨ੍ਹਾਂ ਨੂੰ ਇਹ ਹੈ ਕਿ ਪ੍ਰਸ਼ਾਸਨ ਇੱਥੋਂ ਚੁੱਕ ਕੇ ਨਾ ਲੈ ਜਾਵੇ। ਇਸ ਲਈ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ : Delhi Kooch : ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਜਾਣਗੇ ਕਿਸਾਨ ! ਜਾਣੋ ਕੀ ਹੈ ਪੂਰੀ ਰਣਨੀਤੀ
- PTC NEWS