Sat, Apr 20, 2024
Whatsapp

ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਰਹਿ ਕੇ ਦੇਣਗੇ ਸੇਵਾਵਾਂ

Written by  Pardeep Singh -- December 06th 2022 05:39 PM -- Updated: December 06th 2022 05:44 PM
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਰਹਿ ਕੇ ਦੇਣਗੇ ਸੇਵਾਵਾਂ

ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਰਹਿ ਕੇ ਦੇਣਗੇ ਸੇਵਾਵਾਂ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਜਗਮੀਤ ਸਿੰਘ ਬਰਾੜ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਪੰਥਕ ਏਕਤਾ ਦੇ ਲਈ ਹਮੇਸ਼ਾ ਕੰਮ ਕਰਦਾ ਰਹਾਂਗਾ। ਉਨ੍ਹਾਂ ਦਾ ਕਹਿਣਾ ਹੈ ਕਿ  ਅਕਾਲੀ ਦਲ ਦੇ ਨਿਮਾਣੇ ਵਰਕਰ ਵਾਂਗ ਕੰਮ ਕਰਾਂਗਾ ਅਤੇ ਉਨ੍ਹਾਂ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ।

ਅਨੁਸ਼ਾਸਨੀ ਕਮੇਟੀ ਵੱਲੋਂ ਤਲਬ ਕਰਨ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਲਿਖਤੀ ਜਵਾਬ ਪਾਰਟੀ ਨੂੰ ਭੇਜ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਵੀ ਦਿੱਤਾ।


ਜਗਮੀਤ ਸਿੰਘ ਬਰਾੜ ਨੇ ਨਾਮ  ਪਿੱਛੇ ਬਰਾੜ ਨੂੰ ਉਤਾਰ ਦਿੱਤਾ ਹੈ ਅਤੇ ਹੁਣ ਉਨ੍ਹਾਂ ਦਾ ਨਾਮ ਜਗਮੀਤ ਸਿੰਘ ਅਕਾਲੀ ਹੋ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਗਮੀਤ ਬਰਾੜ ਨੂੰ ਜਗਮੀਤ ਸਿੰਘ ਅਕਾਲੀ ਦਾ ਨਾਮ ਦਿੱਤਾ ਗਿਆ ਹੈ।


- PTC NEWS

adv-img

Top News view more...

Latest News view more...