Jagraon ’ਚ ਕਬੱਡੀ ਖਿਡਾਰੀ ਦੇ ਕਤਲ ਦਾ ਮਾਮਲਾ , ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ
Jagraon kabaddi player Murder : ਸੋਮਵਾਰ ਨੂੰ ਜਗਰਾਓਂ ਦੇ ਪਿੰਡ ਮਾਣੂੰਕੇ ਵਿੱਚ ਕਤਲ ਹੋਏ ਕੱਬਡੀ ਖਿਡਾਰੀ ਗਗਨਦੀਪ ਸਿੰਘ ਕਤਲ ਮਾਮਲੇ ਵਿੱਚ ਮ੍ਰਿਤਕ ਗਗਨਦੀਪ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਅਤੇ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਜਦੋਂ ਤੱਕ ਪੁਲਿਸ ਮ੍ਰਿਤਕ ਗਗਨਦੀਪ ਦੇ ਕਤਲ ਦੇ ਮੁੱਖ ਦੋਸ਼ੀ ਗੁਰਸੇਵਕ ਸਿੰਘ ਮੋਟੇ ਨੂੰ ਕਾਬੂ ਨਹੀਂ ਕਰਦੀ,ਉਸ ਸਮੇਂ ਤੱਕ ਉਹ ਆਪਣੇ ਮ੍ਰਿਤਕ ਗਗਨਦੀਪ ਦਾ ਅੰਤਿਮ ਸਸਕਾਰ ਨਹੀਂ ਕਰਨਗੇ।
ਇਸ ਮੌਕੇ ਮ੍ਰਿਤਕ ਗਗਨਦੀਪ ਦੇ ਪਿਤਾ ਗੁਰਦੀਪ ਸਿੰਘ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪਿੰਡ ਦੇ ਨੌਜਵਾਨਾਂ ਦੀ ਆਪਸੀ ਹੋਈ ਲੜਾਈ ਵਿਚ ਜੇਕਰ ਪੁਲਿਸ ਨੇ ਠੋਸ ਕਾਰਵਾਈ ਕੀਤੀ ਹੁੰਦੀ ਤਾਂ ਇਹ ਕਤਲ ਦੀ ਵਾਰਦਾਤ ਹੋਣੀ ਨਹੀਂ ਸੀ। ਇਸ ਮੌਕੇ ਮ੍ਰਿਤਕ ਗਗਨਦੀਪ ਦੇ ਘਰ ਪਹੁੰਚੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ ਤੇ ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਨੂੰ ਤੇਜ਼ ਕਰ ਦਿੱਤਾ ਗਿਆ ਹੈ।
ਪੁਲਿਸ ਨੇ ਸਾਬਕਾ ਕੱਬਡੀ ਖਿਡਾਰੀ ਗਗਨਦੀਪ ਸਿੰਘ ਦੇ ਕਤਲ ਮਾਮਲੇ ਵਿਚ ਥਾਣਾ ਹਠੂਰ ਪੁਲਿਸ ਨੇ ਇੱਕ ਮੁਲਜ਼ਮ ਗੁਰਦੀਪ ਸਿੰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮ੍ਰਿਤਕ ਗਗਨਦੀਪ ਸਿੰਘ ਹੁਣ ਕਬੱਡੀ ਨਹੀਂ ਖੇਡਦਾ ਸੀ ਤੇ ਹੁਣ ਦੀ ਲੜਾਈ ਇਨ੍ਹਾਂ ਦੀ ਆਪਸੀ ਰੰਜਿਸ਼ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਨੌਜਵਾਨਾਂ 'ਤੇ ਬਾਈ ਨੇਮ ਤੇ 7-8 ਨੌਜਵਾਨਾਂ 'ਤੇ ਪਰਚਾ ਦਰਜ ਕਰ ਦਿੱਤਾ ਗਿਆ ਹੈ ਤੇ ਜਲਦੀ ਹੀ ਇਸ ਵਾਰਦਾਤ ਲਈ ਬਾਕੀ ਜਿੰਮੇਵਾਰ ਨੌਜਵਾਨਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।
ਦੱਸ ਦਈਏ ਕਿ ਬੀਤੇ ਦਿਨ 32 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਨੌਜਵਾਨ ਗਗਨਦੀਪ ਸਿੰ, ਸਾਬਕਾ ਕਬੱਡੀ ਖਿਡਾਰੀ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਪਿੰਡ ਦਾ ਰਹਿਣ ਵਾਲਾ ਗੁਰਸੇਵਕ ਸਿੰਘ ਮੋਟੁ, ਜਿਸ ’ਤੇ ਬਾਹਰਲੇ ਜ਼ਿਲ੍ਹਿਆਂ ਤੋਂ ਵੀ ਕਈ ਨੌਜਵਾਨਾਂ ਨੂੰ ਬੁਲਾ ਕੇ ਫਾਇਰਿੰਗ ਕਰਨ ਦੇ ਆਰੋਪ ਹਨ, ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਉਸ ਨੂੰ ਫੜਨ ਲਈ ਪੁਲਿਸ ਵੱਲੋਂ ਕਈ ਨੌਜਵਾਨਾਂ ਨੂੰ ਰਾਊਂਡਅਪ ਕੀਤਾ ਗਿਆ ਹੈ ਅਤੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਜਾਰੀ ਹੈ।
- PTC NEWS