Jaipur 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੇਕਾਬੂ ਡੰਪਰ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ ,19 ਲੋਕਾਂ ਦੀ ਮੌਤ , ਦਰਜਨ ਤੋਂ ਵੱਧ ਜ਼ਖਮੀ
Jaipur Accident : ਰਾਜਸਥਾਨ ਦੇ ਜੈਪੁਰ 'ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਤੇਜ਼ ਰਫ਼ਤਾਰ ਡੰਪਰ ਟਰੱਕ ਨੇ ਇੱਕ ਕਾਰ ਅਤੇ ਫਿਰ ਚਾਰ ਹੋਰ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 19 ਲੋਕਾਂ ਦੀ ਮੌਤ ਹੋ ਗਈ ਅਤੇ ਜਦੋਂ ਕਿ ਇੱਕ ਦਰਜਨ ਤੋਂ ਵੱਧ ਲੋਕ ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਕਈ ਹੋਰ ਕਾਰਾਂ ਦੇ ਡੰਪਰ ਟਰੱਕ ਦੇ ਹੇਠਾਂ ਫਸਣ ਦਾ ਖਦਸ਼ਾ ਹੈ। ਇਹ ਹਾਦਸਾ ਹਰਮਾਰਾ ਥਾਣਾ ਖੇਤਰ ਦੇ ਲੋਹਮੰਡੀ ਰੋਡ 'ਤੇ ਵਾਪਰਿਆ ਹੈ।
ਇਹ ਘਟਨਾ ਸੋਮਵਾਰ ਸਵੇਰੇ ਵਾਪਰੀ। ਚਸ਼ਮਦੀਦਾਂ ਦੇ ਅਨੁਸਾਰ ਟਰੱਕ ਨੇ ਲਗਭਗ 1 ਤੋਂ 5 ਕਿਲੋਮੀਟਰ ਤੱਕ ਤਬਾਹੀ ਮਚਾਈ, ਜਿਸ ਨਾਲ ਰਸਤੇ ਵਿੱਚ ਆਉਣ ਵਾਲੀ ਹਰ ਚੀਜ਼ ਨੂੰ ਕੁਚਲ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਡੰਪਰ ਡਰਾਈਵਰ ਸ਼ਰਾਬ ਦੇ ਨਸ਼ੇ 'ਚ ਸੀ ਅਤੇ ਸੰਤੁਲਨ ਗੁਆ ਬੈਠਾ। ਪੁਲਿਸ ਦੇ ਅਨੁਸਾਰ ਸ਼ਰਾਬ ਦੇ ਨਸ਼ੇ ਵਿੱਚ ਡੰਪਰ ਟਰੱਕ ਚਲਾ ਰਹੇ ਡਰਾਈਵਰ ਨੇ ਪਹਿਲਾਂ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਟਰੱਕ ਕਾਬੂ ਤੋਂ ਬਾਹਰ ਹੋ ਗਿਆ। ਫਿਰ ਟਰੱਕ ਚਾਰ ਹੋਰ ਕਾਰਾਂ ਨਾਲ ਟਕਰਾ ਗਿਆ, ਜਿਸ ਨਾਲ ਸੜਕ 'ਤੇ ਹਫੜਾ-ਦਫੜੀ ਮਚ ਗਈ। ਹਾਦਸੇ ਦੌਰਾਨ ਟਰੱਕ ਨੇ ਸੜਕ 'ਤੇ ਮੌਜੂਦ ਦਰਜਨਾਂ ਲੋਕਾਂ ਨੂੰ ਵੀ ਚ;ਚਪੇਟ 'ਚ ਲੈ ਲਿਆ।
ਸ਼ਰਾਬ ਦੇ ਨਸ਼ੇ 'ਚ ਸੀ ਡੰਪਰ ਡਰਾਈਵਰ
ਟਰੱਕ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਸੀ , ਜੋ ਵੀ ਰਸਤੇ ਵਿੱਚ ਆਇਆ ਹਰ ਵਿਅਕਤੀ ਨੂੰ ਕੁਚਲ ਦਿੱਤਾ ਗਿਆ। ਹਾਦਸੇ ਵਿੱਚ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਕਈ ਲੋਕਾਂ ਦੇ ਕਾਰਾਂ ਹੇਠਾਂ ਫਸਣ ਦਾ ਖਦਸ਼ਾ ਹੈ। ਪੁਲਿਸ ਨੇ ਕਿਹਾ ਕਿ ਹਾਦਸੇ ਵਿੱਚ ਪੰਜ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋਈ ਪਰ ਪਰਿਵਾਰ ਬੇਹੋਸ਼ ਹਨ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਡੰਪਰ ਡਰਾਈਵਰ ਸ਼ਰਾਬੀ ਸੀ। ਪੁਲਿਸ ਨੇ ਉਸਨੂੰ ਮੌਕੇ 'ਤੇ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਡਰਾਈਵਰ ਦੀ ਲਾਪਰਵਾਹੀ ਅਤੇ ਨਸ਼ੇ ਦੀ ਵਜ੍ਹਾ ਕਰਕੇ ਇਹ ਭਿਆਨਕ ਹਾਦਸਾ ਵਾਪਰਿਆ ਹੈ।
- PTC NEWS