Jaisalmer-Jodhpur Bus Fire : ਰਾਜਸਥਾਨ ਦੇ ਜੈਸਲਮੇਰ 'ਚ ਯਾਤਰੀਆਂ ਨਾਲ ਭਰੀ ਇੱਕ ਬੱਸ 'ਚ ਲੱਗੀ ਭਿਆਨਕ ਅੱਗ, ਤਿੰਨ ਬੱਚਿਆਂ ਸਮੇਤ 15 ਯਾਤਰੀ ਝੁਲਸੇ
Jaisalmer-Jodhpur Bus Fire : ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਵਿੱਚ ਮੰਗਲਵਾਰ ਦੁਪਹਿਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜੈਸਲਮੇਰ ਤੋਂ ਜੋਧਪੁਰ ਜਾ ਰਹੀ ਇੱਕ ਨਿੱਜੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਮਿੰਟਾਂ ਵਿੱਚ ਹੀ ਅੱਗ ਦੀ ਲਪੇਟ ਵਿੱਚ ਆ ਗਈ। ਇਸ ਹਾਦਸੇ ਵਿੱਚ ਤਿੰਨ ਬੱਚਿਆਂ ਅਤੇ ਚਾਰ ਔਰਤਾਂ ਸਮੇਤ ਕੁੱਲ 15 ਯਾਤਰੀ ਝੁਲਸ ਗਏ ਹਨ। ਹਾਦਸੇ ਸਮੇਂ ਬੱਸ ਵਿੱਚ 57 ਲੋਕ ਸਵਾਰ ਸਨ। ਘਟਨਾ ਸਥਾਨ 'ਤੇ ਹਫੜਾ-ਦਫੜੀ ਮਚ ਗਈ। ਪਿੰਡ ਵਾਸੀਆਂ ਅਤੇ ਰਾਹਗੀਰਾਂ ਦੀ ਸੂਝਬੂਝ ਨਾਲ ਕਈ ਯਾਤਰੀਆਂ ਦੀ ਜਾਨ ਬਚਾਈ।
ਜਾਣਕਾਰੀ ਅਨੁਸਾਰ ਇਹ ਹਾਦਸਾ ਮੰਗਲਵਾਰ ਦੁਪਹਿਰ 3:30 ਵਜੇ ਦੇ ਕਰੀਬ ਜੈਸਲਮੇਰ ਤੋਂ ਲਗਭਗ 20 ਕਿਲੋਮੀਟਰ ਦੂਰ ਥਾਈਯਾਤ ਪਿੰਡ ਨੇੜੇ ਵਾਪਰਿਆ। ਬੱਸ ਆਮ ਵਾਂਗ ਦੁਪਹਿਰ 3 ਵਜੇ ਦੇ ਕਰੀਬ ਜੈਸਲਮੇਰ ਤੋਂ ਜੋਧਪੁਰ ਲਈ ਰਵਾਨਾ ਹੋਈ ਸੀ। ਅਚਾਨਕ ਬੱਸ ਦੇ ਪਿਛਲੇ ਹਿੱਸੇ ਤੋਂ ਧੂੰਆਂ ਨਿਕਲਦਾ ਦੇਖਿਆ ਗਿਆ। ਇਸ ਤੋਂ ਪਹਿਲਾਂ ਡਰਾਈਵਰ ਕੁੱਝ ਸਮਝ ਪਾਉਣਾ ,ਬੱਸ ਨੂੰ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਯਾਤਰੀਆਂ ਨੂੰ ਬਾਹਰ ਨਿਕਲਣ ਦਾ ਸਮਾਂ ਹੀ ਨਹੀਂ ਮਿਲਿਆ।
ਬੱਸ ਵਿੱਚ ਸਵਾਰ ਲੋਕਾਂ ਦੇ ਅਨੁਸਾਰ ਅਚਾਨਕ ਧੂੰਏਂ ਨਾਲ ਸਾਰੇ ਯਾਤਰੀ ਘਬਰਾ ਗਏ। ਕੁਝ ਤੁਰੰਤ ਖਿੜਕੀਆਂ ਤੋੜ ਕੇ ਬਾਹਰ ਛਾਲ ਮਾਰ ਗਏ। ਬਹੁਤ ਸਾਰੇ ਅੱਗ ਦੀਆਂ ਲਪਟਾਂ ਨਾਲ ਝੁਲਸ ਗਏ। ਸਥਾਨਕ ਲੋਕ ਮੌਕੇ 'ਤੇ ਪਹੁੰਚੇ ਅਤੇ ਫਸੇ ਯਾਤਰੀਆਂ ਨੂੰ ਬਚਾਇਆ। ਹਾਦਸੇ ਤੋਂ ਬਾਅਦ ਪਿੰਡ ਵਾਸੀਆਂ ਨੇ ਫਾਇਰ ਵਿਭਾਗ ਅਤੇ ਪੁਲਿਸ ਨੂੰ ਸੂਚਿਤ ਕੀਤਾ।
ਤਿੰਨ ਐਂਬੂਲੈਂਸਾਂ ਤੁਰੰਤ ਘਟਨਾ ਸਥਾਨ 'ਤੇ ਪਹੁੰਚੀਆਂ। ਝੁਲਸੇ ਹੋਏ ਯਾਤਰੀਆਂ ਨੂੰ ਤੁਰੰਤ ਜੈਸਲਮੇਰ ਦੇ ਜਵਾਹਰ ਹਸਪਤਾਲ ਲਿਜਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਗੰਭੀਰ ਝੁਲਸੇ ਹੋਏ ਕੁਝ ਯਾਤਰੀਆਂ ਨੂੰ ਜੋਧਪੁਰ ਰੈਫਰ ਕਰ ਦਿੱਤਾ ਗਿਆ। ਸਾਰੇ ਜ਼ਖਮੀਆਂ ਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ। ਡਾਕਟਰਾਂ ਅਨੁਸਾਰ ਕਈ ਯਾਤਰੀ 30 ਤੋਂ 50 ਪ੍ਰਤੀਸ਼ਤ ਝੁਲਸ ਗਏ ਹਨ।
ਜਦੋਂ ਤੱਕ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ, ਬੱਸ ਪੂਰੀ ਤਰ੍ਹਾਂ ਅੱਗ ਵਿੱਚ ਘਿਰ ਚੁੱਕੀ ਸੀ। ਅੱਗ 'ਤੇ ਕਾਬੂ ਪਾਉਣ ਵਿੱਚ ਇੱਕ ਘੰਟੇ ਤੋਂ ਵੱਧ ਸਮਾਂ ਲੱਗ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨਿਕ ਅਧਿਕਾਰੀ ਅਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ। ਅਧਿਕਾਰੀਆਂ ਨੇ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ। ਜੈਸਲਮੇਰ ਦੇ ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬੱਸ ਡਰਾਈਵਰ ਅਤੇ ਕੰਡਕਟਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਵਾਹਰ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਤਿੰਨ ਬੱਚਿਆਂ ਅਤੇ ਚਾਰ ਔਰਤਾਂ ਸਮੇਤ 15 ਜ਼ਖਮੀਆਂ ਨੂੰ ਦਾਖਲ ਕਰਵਾਇਆ ਗਿਆ ਹੈ। ਜ਼ਿਆਦਾਤਰ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਖਮੀਆਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਹੈ ਅਤੇ ਉਨ੍ਹਾਂ ਨੂੰ ਵਿੱਤੀ ਸਹਾਇਤਾ ਦਾ ਭਰੋਸਾ ਦਿੱਤਾ ਹੈ।
- PTC NEWS