Jalandhar West bypoll: ਜਲੰਧਰ 'ਚ ਵੋਟਿੰਗ ਦਾ ਸਮਾਂ ਹੋਇਆ ਖ਼ਤਮ, ਸ਼ਾਮ 5 ਵਜੇ ਤੱਕ 51.30% ਹੋਈ ਵੋਟਿੰਗ
ਭਾਜਪਾ ਵਰਕਰਾਂ ਨੇ ਇੱਕ ਵਿਅਕਤੀ 'ਤੇ ਪੈਸੇ ਵੰਡਣ ਦਾ ਇਲਜ਼ਾਮ ਲਗਾਇਆ ਹੈ। ਉਹਨਾਂ ਨੇ ਦੱਸਿਆ ਕਿ ਇਸ ਵਿਅਕਤੀ ਤੋਂ ਇੱਕ ਪਰਚੀ ਮਿਲੀ ਹੈ, ਜਿਸ 'ਤੇ ਉਸ ਦੇ ਨਾਂ ਦੇ ਨਾਲ ਦੋ ਹਜ਼ਾਰ ਰੁਪਏ ਲਿਖੇ ਹੋਏ ਸਨ। ਮੌਕੇ 'ਤੇ ਕਾਫੀ ਹੰਗਾਮਾ ਹੋਇਆ।
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਲੰਧਰ ਦੇ ਕਮਿਸ਼ਨਰ ਦਫ਼ਤਰ ਪੁੱਜੇ। ਵਰਕਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਖੇਤਰ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ। ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਨੂੰ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਵਾਉਣ ਦੀ ਅਪੀਲ ਵੀ ਕੀਤੀ ਹੈ।
ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਸੀ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ।
ਮਾਡਲ ਹਾਊਸ ਗੁਰਦੁਆਰਾ ਸਾਹਿਬ ਨੇੜੇ ਆਮ ਆਦਮੀ ਪਾਰਟੀ ਦੇ ਬੂਥ 'ਤੇ ਜਦੋਂ ਜ਼ਿਲ੍ਹੇ ਤੋਂ ਬਾਹਰੋਂ ਆਏ ਆਗੂ ਬੈਠੇ ਹੋਏ ਸਨ ਤਾਂ ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਨੇ ਉੱਥੇ ਪਹੁੰਚ ਕੇ ਹੰਗਾਮਾ ਕੀਤਾ। ਉਹਨਾਂ ਨੇ ਕਿਹਾ ਕਿ ਸ਼ਹਿਰ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਮੁੱਕ ਗਏ ਹਨ, ਜਿਸ ਕਾਰਨ ਉਹ ਬਾਹਰਲੇ ਲੋਕ ਜ਼ਿਲ੍ਹਿਆਂ ਤੋਂ ਨੇਤਾਵਾਂ ਨੂੰ ਲਿਆ ਕੇ ਉਨ੍ਹਾਂ ਦੇ ਬੂਥਾਂ 'ਤੇ ਬਿਠਾ ਰਹੇ ਹਨ।
ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਕਿਹਾ ਕਿ ਵੋਟਰਾਂ ਨੇ ਆਪਣਾ ਮਨ ਬਣਾ ਲਿਆ ਹੈ। ਅਜਿਹੇ 'ਚ ਇਸ ਵਾਰ ਵੋਟਰਾਂ ਨੂੰ 'ਆਪ' ਪਾਰਟੀ ਦੀ ਧੱਕੇਸ਼ਾਹੀ ਦਾ ਜਵਾਬ ਵੋਟਾਂ ਰਾਹੀਂ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਜਨਤਾ ਜਾਣਦੀ ਹੈ ਕਿ ਕਿਵੇਂ ਸਰਕਾਰ ਬਣਾਉਣੀ ਹੈ ਅਤੇ ਕਿਵੇਂ ਹਟਾਉਣੀ ਹੈ। ਸੁਰਿੰਦਰ ਕੌਰ ਦਾ ਕਹਿਣਾ ਹੈ ਕਿ ਜਨਤਾ ਆਪਣਾ ਫੈਸਲਾ ਕਾਂਗਰਸ ਦੇ ਹੱਕ ਵਿੱਚ ਦੇਵੇਗੀ।
ਜਲੰਧਰ ਪੱਛਮੀ ਜ਼ਿਮਨੀ ਚੋਣ ਲਈ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋਈ। ਦੱਸ ਦਈਏ ਕਿ ਹੁਣ ਤੱਕ ਸ਼ਾਂਤੀਪੂਰਨ ਤਰੀਕੇ ਨਾਲ ਵੋਟਿੰਗ ਚੱਲ ਰਹੀ ਹੈ।
ਜਲੰਧਰ ਜ਼ਿਮਨੀ ਚੋਣ ਵਿੱਚ ਇਸ ਵਾਰ ਕਾਂਗਰਸ-ਭਾਜਪਾ ਅਤੇ 'ਆਪ' ਵਿਚਾਲੇ ਤਿਕੋਣੀ ਮੁਕਾਬਲਾ ਹੋ ਰਿਹਾ ਹੈ। ਦੱਸ ਦਈਏ ਕਿ ਹਰ ਵਾਰ ਨਵੀਂ ਪਾਰਟੀ ਇਹ ਸੀਟ ਜਿੱਤਦੀ ਆ ਰਹੀ ਹੈ।
ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇੱਥੇ 700 ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਸੀਟ 'ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ।
#WATCH | Jalandhar, Punjab: People cast their votes at a polling booth, for the Jalandhar West Assembly bypoll. pic.twitter.com/ZjtntyyHeH
— ANI (@ANI) July 10, 2024
ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ ਤੇ ਵੋਟ ਪਾਉਣ ਲਈ ਆ ਰਹੇ ਲੋਕਾਂ ਨੂੰ ਇੱਕ ਬੂਟਾ ਵੀ ਦਿੱਤਾ ਜਾ ਰਿਹਾ ਹੈ ਤਾਂ ਜੋ ਕੁਦਰਤ ਨੂੰ ਬਚਾਇਆ ਜਾ ਸਕੇ।
Jalandhar By Election: ਜਲੰਧਰ 'ਚ ਅੱਜ ਜ਼ਿਮਨੀ ਚੋਣ ਲਈ ਵੋਟਿੰਗ ਹੋ ਰਹੀ ਹੈ। ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀਆਂ ਨੇ ਜ਼ਿਲ੍ਹੇ ਵਿੱਚ ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਹਨ। ਅੱਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਹਨ, ਕਿਉਂਕਿ ਹਲਕੇ ਦੇ ਸਰਕਾਰੀ ਅਧਿਕਾਰੀ ਪੱਛਮੀ ਹਲਕੇ ਵਿੱਚ ਚੋਣਾਂ ਕਰਵਾਉਣ ਵਿੱਚ ਰੁੱਝੇ ਹੋਏ ਹਨ। ਦੱਸ ਦਈਏ ਕਿ ਪ੍ਰਸ਼ਾਸਨ ਵੱਲੋਂ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਰੱਖਿਆ ਗਿਆ ਹੈ।
'ਆਪ' ਵਿਧਾਇਕ ਦੇ ਅਸਤੀਫ਼ੇ ਤੋਂ ਬਾਅਦ ਹੋ ਰਹੀ ਹੈ ਵੋਟਿੰਗ
ਹਲਕੇ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਅਸਤੀਫਾ ਦੇ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਸੀ ਤੇ ਅੱਜ ਇਸ ਸੀਟ ਉੱਤੇ ਵੋਟਿੰਗ ਹੋ ਰਹੀ ਹੈ।
ਚੋਣ ਮੈਦਾਨ ਵਿੱਚ ਇਹ ਹਨ ਉਮੀਦਵਾਰ
ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ’ ਨੇ ਮਹਿੰਦਰ ਭਗਤ ਨੂੰ ਉਮੀਦਵਾਰ ਉਤਾਰਿਆ ਹੈ। ਲੋਕ ਸਭਾ ਦੀਆਂ ਸੱਤ ਸੀਟਾਂ ਜਿੱਤਣ ਵਾਲੀ ਕਾਂਗਰਸ ਪਾਰਟੀ ਨੇ ਪੰਜ ਵਾਰ ਕੌਂਸਲਰ ਰਹਿ ਚੁੱਕੀ ਸੁਰਿੰਦਰ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਦਕਿ ਅਕਾਲੀ ਵੱਲੋਂ ਬਸਪਾ ਦੇ ਉਮੀਦਵਾਰ ਨੂੰ ਸਮਰਥਨ ਦਿੱਤਾ ਗਿਆ ਹੈ।
ਹਲਕੇ ਦਾ ਹਾਲ
ਹਲਕੇ ਵਿੱਚ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਨਾਲ ਹੀ, ਉਕਤ ਖੇਤਰ ਵਿੱਚ ਅੱਠ ਤੀਜੇ ਲਿੰਗ ਦੇ ਵੋਟਰ ਹਨ। ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਇਹ ਵੀ ਪੜ੍ਹੋ: Children Missing: ਹੈਰਾਨੀਜਨਕ ! ਡੇਰਾਬੱਸੀ ’ਚ ਪਿਛਲੇ 36 ਘੰਟੇ ਤੋਂ 7 ਨਾਬਾਲਗ ਬੱਚੇ ਲਾਪਤਾ
- PTC NEWS